Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਡਾਊਨਟਾਊਨ ਵਿੱਚ ਕਈ ਗੱਡੀਆਂ ਦੀ ਟੱਕਰ ਵਿੱਚ ਤਿੰਨ ਔਰਤਾਂ ਤੇ ਇੱਕ ਬੱਚਾ ਜ਼ਖ਼ਮੀ

August 23, 2019 09:50 AM

ਟੋਰਾਂਟੋ, 22 ਅਗਸਤ (ਪੋਸਟ ਬਿਊਰੋ) : ਵੀਰਵਾਰ ਦੁਪਹਿਰ ਨੂੰ ਡਾਊਨਟਾਊਨ ਟੋਰਾਂਟੋ ਵਿੱਚ ਕਈ ਗੱਡੀਆਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਤਿੰਨ ਔਰਤਾਂ ਤੇ ਇੱਕ ਬੱਚਾ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਬੇਅ ਅਤੇ ਕਾਲਜ ਸਟਰੀਟਜ਼ ਉੱਤੇ ਹੋਏ ਇਸ ਹਾਦਸੇ ਦੀ ਜਾਣਕਾਰੀ ਦੇਣ ਲਈ ਦੁਪਹਿਰੇ 3:00 ਵਜੇ ਦੇ ਨੇੜੇ ਤੇੜੇ ਐਮਰਜੰਸੀ ਅਮਲੇ ਨੂੰ ਕਈ ਫੋਨ ਕਾਲਜ਼ ਮਿਲੀਆਂ। ਟੋਰਾਂਟੋ ਪੁਲਿਸ ਟਰੈਫਿਕ ਸਰਵਿਸਿਜ਼ ਸਾਰਜੈਂਟ ਬ੍ਰੈੱਟ ਮੂਰ ਨੇ ਆਖਿਆ ਕਿ ਪ੍ਰਾਪਤ ਹੋਈ ਜਾਣਕਾਰੀ ਤੋਂ ਇਹੋ ਪਤਾ ਲੱਗਿਆ ਹੈ ਕਿ ਟੌਇਟਾ ਹਾਈਲੈਂਡਰ ਦਾ ਡਰਾਈਵਰ ਉੱਤਰ ਵੱਲ ਜਾ ਰਿਹਾ ਸੀ ਜਦੋਂ ਉਸ ਦੀ ਗੱਡੀ ਸਟਰੀਟ ਪਾਰ ਕਰ ਰਹੀਆਂ ਦੋ ਔਰਤਾਂ ਨਾਲ ਜਾ ਟਕਰਾਈ।
ਮੂਰ ਨੇ ਦੱਸਿਆ ਕਿ ਇਸ ਤੋਂ ਬਾਅਦ ਹਾਈਲੈਂਡਰ ਪੱਛਮ ਵੱਲ ਜਾ ਰਹੀਆਂ ਦੋ ਹੋਰਨਾਂ ਗੱਡੀਆਂ ਨਾਲ ਜਾ ਟਕਰਾਈ। ਇਸ ਘਟਨਾ ਵਿੱਚ ਦੋ ਰਾਹਗੀਰ, ਇੱਕ ਡਰਾਈਵਰ ਤੇ ਬੱਚਾ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਕਾਰਨ ਇੱਕ ਔਰਤ ਦੀ ਹਾਲਤ ਨਾਜੁ਼ਕ ਹੈ ਜਦਕਿ ਦੂਜੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੇ ਦੱਸਿਆ ਕਿ ਇੱਕ ਹੋਰ ਔਰਤ ਮਾਮੂਲੀ ਰੂਪ ਵਿੱਚ ਜ਼ਖ਼ਮੀ ਹੋਈ ਹੈ। ਤਿੰਨਾਂ ਨੂੰ ਹੀ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਮਾਮੂਲੀ ਤੌਰ ਉੱਤੇ ਜ਼ਖ਼ਮੀ ਹੋਣ ਕਾਰਨ ਇੱਕ ਬੱਚੇ ਨੂੰ ਵੀ ਸਿੱਕ ਕਿੱਡਜ਼ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੂਰ ਨੇ ਮੌਕੇ ਉੱਤੇ ਮੌਜੂਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਾਂਚਕਾਰ ਹਾਦਸੇ ਦੇ ਕਾਰਨਾ ਦਾ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੇ ਹਨ। ਪੁਲਿਸ ਨੇ ਇਹ ਵੀ ਆਖਿਆ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਇਸ ਹਾਦਸੇ ਨੂੰ ਜਾਣਬੁੱਝ ਕੇ ਅੰਜਾਮ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਇੰਜ ਲੱਗ ਰਿਹਾ ਹੈ ਕਿ ਨਿਯਮਾਂ ਦੀ ਮਾਮੂਲੀ ਜਿਹੀ ਉਲੰਘਣਾਂ ਤੋਂ ਬਾਅਦ ਹੀ ਇਹ ਹਾਦਸਾ ਮੌਜੂਦਾ ਰੂਪ ਲੈ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ