Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਜ਼ਾਕਿਰ ਮੂਸਾ ਦਾ ਸੱਜਾ ਹੱਥ ਮੰਨਿਆ ਜਾਂਦਾ ਅੱਤਵਾਦੀ ਮਾਰਿਆ

October 15, 2018 08:42 AM

ਸ੍ਰੀਨਗਰ, 14 ਅਕਤੂਬਰ (ਪੋਸਟ ਬਿਊਰੋ)- ਕਸ਼ਮੀਰ ਵਿੱਚ ਅਲ ਕਾਇਦਾ ਦੀ ਪਛਾਣ ਸਮਝੇ ਜਾਂਦੇ ਜ਼ਾਕਿਰ ਮੂਸਾ ਨੂੰ ਕੱਲ੍ਹ ਸੁਰੱਖਿਆ ਦਸਤਿਆਂ ਦੀ ਕਾਰਵਾਈ ਨਾਲ ਵੱਡਾ ਝਟਕਾ ਲੱਗਾ ਹੈ। ਉਸ ਦਾ ਸੱਜਾ ਹੱਥ ਕਹੇ ਜਾਂਦੇ ਅੱਤਵਾਦੀ ਸ਼ਬੀਰ ਅਹਿਮਦ ਡਾਰ ਉਰਫ ਸ਼ਬੀਰ ਮਾਲੀ ਨੂੰ ਬਾਬਗੁੰਡ, ਪੁਲਵਾਮਾ ਵਿੱਚ ਮਾਰ ਦਿੱਤਾ ਗਿਆ ਹੈ। ਇਸ ਦੌਰਾਨ ਮੁਕਾਬਲੇ ਵਿੱਚ ਜ਼ਖਮੀ ਹੋਣ ਦੇ ਬਾਵਜੂਦ ਬਚ ਨਿਕਲਿਆ ਅੱਤਵਾਦੀ ਸ਼ੌਕਤ ਬਾਅਦ ਵਿੱਚ ਹਸਪਤਾਲ ਵਿੱਚ ਦਮ ਤੋੜ ਗਿਆ, ਪਰ ਇੱਕ ਹੋਰ ਅੱਤਵਾਦੀ ਜਹੂਰ ਠੋਕਰ ਭੱਜਣ ਵਿੱਚ ਕਾਮਯਾਬ ਰਿਹਾ।
ਪਤਾ ਲੱਗਾ ਹੈ ਕਿ ਸ਼ੁੱਕਰਵਾਰ ਅੱਧੀ ਰਾਤ ਵੇਲੇ 55-ਆਰ ਆਰ (ਰਾਸ਼ਟਰੀ ਰਾਈਫਲਜ਼) ਦਾ ਇੱਕ ਪੈਟਰੋਲ ਟੀੰ ਆਪਣੇ ਕੈਸਪਰ ਵਾਹਨ ਉਤੇ ਬਾਗੁੰਡ, ਪੁਲਵਾਮਾ ਤੋਂ ਲੰਘ ਰਹੀ ਸੀ। ਪਿੰਡ ਦੇ ਬਾਹਰੀ ਹਿੱਸੇ ਤੋਂ ਲੰਘਦੇ ਜਵਾਨਾਂ 'ਤੇ ਉਥੇ ਲੁਕੇ ਅੱਤਵਾਦੀਆਂ ਨੇ ਆਪਣੇ ਆਧੁਨਿਕ ਹਥਿਆਰਾਂ ਨਾਲ ਫਾਇਰਿੰਗ ਕਰ ਦਿੱਤੀ। ਜਵਾਨਾਂ ਨੇ ਪੁਜੀਸ਼ਨ ਲੈ ਕੇ ਜਵਾਬੀ ਫਾਇਰ ਕਰ ਕੇ ਇਲਾਕੇ ਦੀ ਘੇਰਾਬੰਦੀ ਕਰ ਲਈ। ਇਸ ਪਿੱਛੋਂ ਤੜਕੇ ਤੱਕ ਦੋਵਾਂ ਪਾਸਿਉਂ ਗੋਲੀ ਚੱਲਦੀ ਰਹੀ। ਇਸ ਦੌਰਾਨ ਅੱਤਵਾਦੀਆਂ ਦਾ ਟਿਕਾਣਾ ਬਣਿਆ ਇੱਕ ਮਕਾਨ ਜ਼ੋਰਦਾਰ ਧਮਾਕੇ ਨਾਲ ਤਬਾਹ ਹੋ ਗਿਆ। ਅੱਤਵਾਦੀਆਂ ਵੱਲੋਂ ਚਲਾਈਆਂ ਗੋਲੀਆਂ ਬੰਦ ਹੋਣ 'ਤੇ ਜਵਾਨਾਂ ਨੇ ਮੁਕਾਬਲੇ ਵਾਲੀ ਥਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਇੱਕ ਅੱਤਵਾਦੀ ਦੀ ਲਾਸ਼ ਮਿਲੀ, ਜਿਸ ਦੀ ਪਛਾਣ ਸਾਂਬੁਰਾ ਪੰਪੌਰ ਦੇ ਸ਼ਬੀਰ ਅਹਿਮਦ ਡਾਰ ਉਰਫ ਸ਼ਬੀਰ ਮਾਲੀ ਦੇ ਰੂਪ ਵਿੱਚ ਹੋਈ। ਉਹ ਅੰਸਾਰ ਉਲ ਗਜਵਾ ਦੇ ਹਿੰਦ ਦੇ ਵੱਡੇ ਅੱਤਵਾਦੀਆਂ ਵਿੱਚੋਂ ਸੀ ਅਤੇ ਜ਼ਾਕਿਰ ਮੂਸਾ ਦਾ ਸੱਜਾ ਹੱਥ ਕਿਹਾ ਜਾਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼