Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਘੱਟ ਗਿਣਤੀ ਸਰਕਾਰ ਬਣਨ ਉੱਤੇ ਕੰਜ਼ਰਵੇਟਿਵ ਏਜੰਡੇ ਦਾ ਸਮਰਥਨ ਨਹੀਂ ਕਰੇਗੀ ਐਨਡੀਪੀ: ਜਗਮੀਤ ਸਿੰਘ

August 23, 2019 09:50 AM

ਓਟਵਾ, 22 ਅਗਸਤ (ਪੋਸਟ ਬਿਊਰੋ) : ਇਸ ਸਾਲ ਦੇ ਅੰਤ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਵਿੱਚ ਜੇ ਕੰਜ਼ਰਵੇਟਿਵ ਘੱਟ ਗਿਣਤੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੁੰਦੇ ਹਨ ਤੇ ਐਨਡੀਪੀ ਨੂੰ ਵੀ ਇਸ ਸਰਕਾਰ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਦਾ ਹੈ ਤਾਂ ਐਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਇਹ ਸਾਫ ਕਰ ਦਿੱਤਾ ਗਿਆ ਹੈ ਕਿ ਉਹ ਕੰਜ਼ਰਵੇਟਿਵ ਪਾਰਟੀ ਦੇ ਏਜੰਡੇ ਦਾ ਸਮਰਥਨ ਨਹੀਂ ਕਰਨਗੇ।
ਜਗਮੀਤ ਸਿੰਘ ਵੱਲੋਂ ਇਹ ਟਿੱਪਣੀਆਂ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦੇ 2005 ਵਿੱਚ ਦਿੱਤੇ ਗਏ ਭਾਸ਼ਣ ਦੀ ਲਿਬਰਲਾਂ ਵੱਲੋਂ ਜਾਰੀ ਵੀਡੀਓ ਦੇ ਸਬੰਧ ਵਿੱਚ ਕੀਤੀਆਂ ਗਈਆਂ ਹਨ। ਵੀਡੀਓ ਵਿੱਚ ਸ਼ੀਅਰ ਨੂੰ ਸਮਲਿੰਗੀ ਵਿਆਹਾਂ ਦੇ ਖਿਲਾਫ ਹਾਊਸ ਆਫ ਕਾਮਨਜ਼ ਵਿੱਚ ਭਾਸ਼ਣ ਦਿੰਦਿਆਂ ਵਿਖਾਇਆ ਗਿਆ ਹੈ। ਵੀਰਵਾਰ ਨੂੰ ਸਾਰਾ ਦਿਨ ਲਿਬਰਲਾਂ ਵੱਲੋਂ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਚਲਾਇਆ ਗਿਆ। ਇਸ ਮੁੱਦੇ ਉੱਤੇ ਸ਼ੀਅਰ ਨੇ ਸਪਸ਼ਟ ਕੀਤਾ ਕਿ 2005 ਵਿੱਚ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਮਿਲ ਜਾਣ ਤੋਂ ਬਾਅਦ ਉਨ੍ਹਾਂ ਦੀ ਸਥਿਤੀ ਵੀ ਬਦਲ ਚੁੱਕੀ ਹੈ। ਉਨ੍ਹਾਂ ਆਖਿਆ ਕਿ ਹੁਣ ਉਹ ਐਲਜੀਬੀਟੀਕਿਊ ਦੇ ਸਮਾਨ ਅਧਿਕਾਰਾਂ ਅਤੇ ਕਾਨੂੰਨ ਵਿੱਚ ਪਰੀਭਾਸ਼ਤ ਸਮਲਿੰਗੀ ਵਿਆਹਾਂ ਦਾ ਸਮਰਥਨ ਕਰਦੇ ਹਨ।
ਇਸ ਉੱਤੇ ਜਗਮੀਤ ਸਿੰਘ ਨੇ ਆਖਿਆ ਕਿ ਐਲਜੀਬੀਟੀਕਿਊ ਲੋਕਾਂ ਖਿਲਾਫ ਐਂਡਰਿਊ ਸ਼ੀਅਰ ਦਾ ਪੱਖਪਾਤੀ ਨਜ਼ਰੀਆ ਸਾਫ ਝਲਕਦਾ ਹੈ। ਇਸੇ ਲਈ ਜੇ ਅਕਤੂਬਰ ਵਿੱਚ ਕੰਜ਼ਰਵੇਟਿਵ ਘੱਟ ਗਿਣਤੀ ਸਰਕਾਰ ਬਣਾਉਣ ਵਿੱਚ ਕਾਮਯਾਬ ਵੀ ਹੋ ਜਾਂਦੇ ਹਨ ਤਾਂ ਉਹ ਕੰਜ਼ਰਵੇਟਿਵਾਂ ਦੇ ਏਜੰਡੇ ਦਾ ਸਾਥ ਨਹੀਂ ਦੇ ਸਕਣਗੇ। ਉਨ੍ਹਾਂ ਆਖਿਆ ਕਿ ਉਹ ਸ਼ੀਅਰ ਤੇ ਉਨ੍ਹਾਂ ਦੇ ਕਾਕਸ ਵੱਲੋਂ ਕੈਨੇਡੀਅਨਾਂ ਦੇ ਮੌਲਿਕ ਅਧਿਕਾਰਾਂ ਨੂੰ ਆਪਣੇ ਹਿਸਾਬ ਨਾਲ ਢਾਲਣ ਦੇ ਮਾਮਲੇ ਵਿੱਚ ਉਨ੍ਹਾਂ ਦਾ ਸਾਥ ਨਹੀਂ ਦੇ ਸਕਦੇ।
ਤਾਜ਼ਾ ਚੋਣ ਸਰਵੇਖਣਾਂ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਤੇ ਕੰਜ਼ਰਵੇਟਿਵਾਂ ਦਰਮਿਆਨ ਬਰਾਬਰ ਦਾ ਮੁਕਾਬਲਾ ਚੱਲ ਰਿਹਾ ਹੈ। ਇਸ ਤੋਂ ਭਾਵ ਇਹ ਹੈ ਕਿ ਸਬੰਧਤ ਮੁੱਦਿਆਂ ਉੱਤੇ ਜਦੋਂ ਕੰਜ਼ਰਵੇਟਿਵ ਤੇ ਲਿਬਰਲਾਂ ਦੀ ਵੋਟ ਵੰਡੀ ਜਾਵੇਗੀ ਤੇ ਦੋਵਾਂ ਧਿਰਾਂ ਕੋਲ ਜਿੱਤਣ ਲਈ ਲੋੜੀਂਦੀਆਂ ਵੋਟਾਂ ਨਹੀਂ ਹੋਣਗੀਆਂ ਤਾਂ ਐਨਡੀਪੀ ਦੋਵਾਂ ਪਾਰਟੀਆਂ ਦੇ ਟੀਚਿਆਂ ਨੂੰ ਬਣਾ ਤੇ ਵਿਗਾੜ ਕੇ ਸਿਆਸੀ ਸਮੀਕਰਣ ਬਦਲ ਸਕੇਗੀ। ਗ੍ਰੀਨ ਪਾਰਟੀ ਵੀ ਐਤਕੀਂ ਐਨਡੀਪੀ ਦੀ ਪੈੜ ਨੱਪਦੀ ਹੋਈ ਕਾਫੀ ਅਗਾਂਹ ਤੱਕ ਵੱਧ ਚੁੱਕੀ ਹੈ। ਘੱਟ ਗਿਣਤੀ ਸਰਕਾਰ ਬਣਨ ਦੇ ਸੰਦਰਭ ਵਿੱਚ ਗ੍ਰੀਨ ਪਾਰਟੀ ਵੀ ਅਹਿਮ ਭੂਮਿਕਾ ਨਿਭਾਅ ਸਕਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ