Welcome to Canadian Punjabi Post
Follow us on

02

July 2025
 
ਭਾਰਤ

ਮੁੱਖ ਜੱਜ ਗੋਗਈ ਵਿਰੁੱਧ ਵੱਡੀ ਸਾਜ਼ਿਸ਼ ਦੀ ਜਾਂਚ ਪੂਰੀ, ਰਿਪੋਰਟ ਅੱਧ ਸਤੰਬਰ ਵਿੱਚ

August 23, 2019 10:34 AM

ਨਵੀਂ ਦਿੱਲੀ, 22 ਅਗਸਤ (ਪੋਸਟ ਬਿਊਰੋ)- ਚੀਫ ਜਸਟਿਸ ਰੰਜਨ ਗੋਗਈ ਨੂੰ ਫਸਾਉਣ ਦੇ ਲਈ ਵੱਡੀ ਸਾਜ਼ਿਸ਼ ਰਚੇ ਜਾਣ ਦੇ ਦੋਸ਼ਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਇੱਕ ਮੈਂਬਰੀ ਕਮੇਟੀ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ ਅਤੇ ਮੱਧ ਸਤੰਬਰ ਤੱਕ ਰਿਪੋਰਟ ਸੌਂਪੇ ਜਾਣ ਦੀ ਉਮੀਦ ਹੈ।
ਜਾਣਕਾਰ ਸੂਤਰਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਏ ਕੇ ਪਟਨਾਇਕ ਨੇ ਵਕੀਲ ਉਤਸਵ ਸਿੰਘ ਬੈਂਸ ਤੋਂ ਪੁੱਛ ਪੜਤਾਲ ਕੀਤੀ ਹੈ। ਸੁਪਰੀਮ ਕੋਰਟ ਨੇ ਜਸਿਟਸ ਪਟਨਾਇਕ ਨੂੰ ਇਸ ਦੇ ਲਈ ਨਿਯੁਕਤ ਕੀਤਾ ਸੀ। ਉਤਸਵ ਬੈਂਸ ਨੇ ਸੁਪਰੀਮ ਕੋਰਟ ਵਿੱਚ ਬੈਂਚ ਫਿਕਸ ਕੀਤੇ ਜਾਣ ਸਮੇਤ ਕਈ ਦੋਸ਼ ਲਾਏ ਹਨ। ਇੱਕ ਸੂਤਰ ਨੇ ਦੱਸਿਆ ਕਿ ਕਮੇਟੀ ਨੇ ਬੈਂਸ ਅਤੇ ਹੋਰਨਾ ਵੱਲੋਂ ਪੇਸ਼ ਦਸਤਾਵੇਜ਼ਾਂ ਦੀ ਜਾਂਚ ਕੀਤੀ। ਕਮੇਟੀ ਰਿਪੋਰਟ ਨੂੰ ਅੰਤਿਮ ਰੂਪ ਦੇਵੇਗੀ ਅਤੇ ਸਤੰਬਰ ਦੇ ਦੂਜੇ ਹਫਤੇ ਵਿੱਚ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪੇਗੀ। ਜਸਟਿਸ ਪਟਨਾਇਕ ਨੇ ਕੱਲ੍ਹ ਇਸ ਬਾਰੇ ਵਕੀਲ ਤੋਂ ਪੁੱਛ ਪੜਤਾਲ ਕੀਤੀ ਤੇ ਉਸ ਦਾ ਬਿਆਨ ਦਰਜ ਕੀਤਾ। ਸੂਤਰਾਂ ਨੇ ਦੱਸਿਆ ਕਿ ਵਕੀਲ ਉਤਸਵ ਬੈਂਸ ਜਸਟਿਸ ਪਟਨਾਇਕ ਦੇ ਦਫਤਰ ਆਇਆ ਸੀ। ਸੁਪਰੀਮ ਕੋਰਟ ਨੇ ਬੈਂਸ ਦੇ ਦੋਸ਼ਾਂ ਦੀ ਜਾਂਚ ਲਈ 25 ਅਪ੍ਰੈਲ ਨੂੰ ਕਮੇਟੀ ਬਣਾਈ ਅਤੇ ਸੀ ਬੀ ਆਈ ਤੇ ਖੁਫੀਆ ਬਿਊਰੋ ਦੇ ਮੁਖੀਆਂ ਦੇ ਨਾਲ ਦਿੱਲੀ ਪੁਲਸ ਕਮਿਸ਼ਨਰ ਨੂੰ ਲੋੜ ਪੈਣ 'ਤੇ ਜਸਟਿਸ ਪਟਨਾਇਕ ਦੇ ਸਹਿਯੋਗ ਲਈ ਕਿਹਾ ਸੀ। ਜਸਟਿਸ ਅਰੁਣ ਮਿਸ਼ਰਾ ਦੇ ਵਿਸ਼ੇਸ਼ ਬੈਂਚ ਨੇ ਕਿਹਾ ਸੀ ਕਿ ਜਾਂਚ ਪੂਰੀ ਹੋਣ ਤੱਕ ਜਸਟਿਸ ਪਟਨਾਇਕ ਅਦਾਲਤ ਸਾਹਮਣੇ ਸੀਲਬੰਦ ਲਿਫਾਫੇ ਵਿੱਚ ਰਿਪੋਰਟ ਦਾਖਲ ਕਰਨਗੇ ਜਿਸ ਤੋਂ ਬਾਅਦ ਫਿਰ ਇਸ ਮਾਮਲੇ 'ਤੇ ਅੱਗੋਂ ਦੀ ਸੁਣਵਾਈ ਹੋਵੇਗੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ