Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਅਮਰੀਕੀ ਮਿਜ਼ਾਈਲ ਪਰਖ ਉੱਤੇ ਰੂਸ ਵੱਲੋਂ ਸੁਰੱਖਿਆ ਕੌਂਸਲ ਦੀ ਬੈਠਕ ਦੀ ਮੰਗ

August 23, 2019 10:47 AM

ਯੂ ਐੱਨ ਓ, 22 ਅਗਸਤ (ਪੋਸਟ ਬਿਊਰੋ)- ਰੂਸ ਤੇ ਚੀਨ ਨੇ ਮੱਧਮ ਦੂਰੀ ਤਕ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਦੇ ਵਿਕਾਸ ਤੇ ਏਸ਼ੀਆ ਵਿੱਚ ਇਨ੍ਹਾਂ ਦੀ ਤਾਇਨਾਤੀ ਦੀ ਅਮਰੀਕਾ ਦੀ ਯੋਜਨਾ ਉੱਤੇ ਯੂ ਐੱਨ ਓ ਸੁਰੱਖਿਆ ਕੌਂਸਲ (ਯੂ ਐੱਨ ਐੱਸ ਸੀ) ਦੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ।
ਵਰਨਣ ਯੋਗ ਹੈ ਕਿ ਅਮਰੀਕਾ ਨੇ ਬੀਤੇ ਦਿਨੀਂ ਨਵੀਂ ਕਰੂਜ਼ ਮਿਜ਼ਾਈਲ ਦੀ ਪਰਖ ਕੀਤੀ ਤੇ ਨਾਲ ਏਸ਼ੀਆ ਵਿੱਚ ਆਪਣੀਆਂ ਮਿਜ਼ਾਈਲਾਂ ਤਾਇਨਾਤ ਕਰਨ ਦੀ ਮੰਸ਼ਾ ਪ੍ਰਗਟਾਈ ਸੀ। ਰੂਸ ਤੇ ਚੀਨ ਕੌਮਾਂਤਰੀ ਸ਼ਾਂਤੀ ਅਤੇ ਸੁਰੱਖਿਆ ਲਈ ਪੈਦਾ ਹੋਏ ਖ਼ਤਰੇ ਦੇ ਏਜੰਡੇ ਹੇਠ 15 ਮੈਂਬਰੀ ਸੁਰੱਖਿਆ ਕੌਂਸਲ ਦੀ ਬੈਠਕ ਸੱਦਣਾ ਚਾਹੁੰਦੇ ਹਨ। ਰੂਸ ਤੇ ਚੀਨ ਯੂ ਐੱਨ ਐੱਸ ਸੀ ਦੇ ਪੱਕੇ ਮੈਂਬਰ ਹਨ। ਉਨ੍ਹਾਂ ਨੇ ਯੂ ਐੱਨ ਹਥਿਆਰਬੰਦੀ ਕੇਸ ਦੇ ਮੁਖੀ ਇਜੁਮੀ ਨਾਕਾਮਿਤਸੂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਉਹ ਇਸ ਬਾਰੇ ਕੌਂਸਲ ਨੂੰ ਜਾਣੂ ਕਰਵਾਉਣ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਸੋਮਵਾਰ ਨੂੰ ਦੱਸਿਆ ਸੀ ਕਿ ਉਸ ਨੇ ਇਕ ਰਵਾਇਤੀ ਕਰੂਜ਼ ਮਿਜ਼ਾਈਲ ਦੀ ਪਰਖ ਕੀਤੀ ਹੈ। ਇਹ ਮਿਜ਼ਾਈਲ ਕਰੀਬ 500 ਕਿਲੋਮੀਟਰ ਦੂਰ ਨਿਸ਼ਾਨਾ ਲਾਉਣ ਵਿੱਚ ਸਫਲ ਰਹੀ। ਰੂਸ ਨਾਲ ਐਟਮੀ ਹਥਿਆਰ ਸੰਧੀ ਖ਼ਤਮ ਹੋਣ ਪਿੱਛੋਂ ਅਮਰੀਕਾ ਦੀ ਇਹ ਪਹਿਲੀ ਮਿਜ਼ਾਈਲ ਪਰਖ ਸੀ। ਇਸ ਉੱਤੇ ਰੂਸ ਤੇ ਚੀਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ। ਇਸ ਤੋਂ ਬਾਅਦ ਅਮਰੀਕੀ ਰੱਖਿਆ ਮੰਤਰੀ ਮਾਰਕ ਐਸਪਰ ਨੇ ਇਕ ਇੰਟਰਵਿਊ ਵਿੱਚ ਕਿਹਾ ਸੀ, ‘ਅਸੀਂ ਯਕੀਨੀ ਕਰਨਾ ਚਾਹੁੰਦੇ ਹਾਂ ਕਿ ਅਸੀਂ ਆਪਣੀ ਸਮਰੱਥਾ ਦੇ ਜ਼ੋਰ ਉੱਤੇ ਚੀਨ ਦੇ ਬੁਰੇ ਵਰਤਾਅ ਨੂੰ ਰੋਕ ਸਕੀਏ।` ਅਮਰੀਕਾ ਦੀ ਪਿਛਲੀ ਮਿਜ਼ਾਈਲ ਪਰਖ ਉੱਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ ਨੂੰ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿੱਚ ਕਿਹਾ, ਅਮਰੀਕਾ ਦੇ ਇਸ ਕਦਮ ਨਾਲ ਸਾਡੇ ਦੇਸ਼ ਨੂੰ ਨਵਾਂ ਖ਼ਤਰਾ ਪੈਦਾ ਹੋ ਗਿਆ ਹੈ। ਇਸ ਦਾ ਜਵਾਬ ਦਿੱਤਾ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ