Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਟਰੰਪ ਨੇ ਕਿਹਾ: ਫਰਾਂਸ ਵਿੱਚ ਜੀ-7 ਸੰਮੇਲਨ ਵੇਲੇ ਕਸ਼ਮੀਰ ਬਾਰੇ ਮੋਦੀ ਨਾਲ ਗੱਲ ਕਰਾਂਗਾ

August 23, 2019 10:49 AM

ਵਾਸ਼ਿੰਗਟਨ, 22 ਅਗਸਤ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਇਸ ਹਫਤੇ ਫਰਾਂਸ 'ਚ ਹੋਣ ਵਾਲੇ ਜੀ-7 ਸੰਮੇਲਨ ਦੌਰਾਨ ਕਸ਼ਮੀਰ ਦੀ ਸਥਿਤੀ ਬਾਰੇ ਭਾਰਤ ਪਾਕਿ ਵਿਚਾਲੇ ਜਾਰੀ ਤਣਾਅ ਨੂੰ ਘੱਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ।
ਬੀਤੇ ਦਿਨ ਵਾਈਟ ਹਾਊਸ ਵਿੱਚ ਰੋਮਾਨੀਆ ਦੇ ਰਾਸ਼ਟਰਪਤੀ ਦਾ ਸਵਾਗਤ ਕਰਨ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਭਾਰਤ ਵੱਲੋਂ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖਤਮ ਕਰਨ ਬਾਅਦ ਭਾਰਤ ਪਾਕਿ ਵਿਚਾਲੇ ਪੈਦਾ ਹੋਈ ਤਣਾਅ ਪੂਰਨ ਸਥਿਤੀ ਨੂੰ ਸ਼ਾਂਤ ਕਰਨ ਵਿੱਚ ਕੋਈ ਮਦਦ ਕਰਨ 'ਤੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਵੇਗੀ। ਰਾਸ਼ਟਰਪਤੀ ਟਰੰਪ ਦਾ ਇਹ ਬਿਆਨ ਬੀਤੇ ਦਿਨੀਂ ਉਨ੍ਹਾਂ (ਟਰੰਪ) ਵੱਲੋਂ ਪ੍ਰਧਾਨ ਮੰਤਰੀ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਟੈਲੀਫੋਨ 'ਤੇ ਹੋਈ ਵੱਖ-ਵੱਖ ਗੱਲਬਾਤ ਸਬੰਧੀ ਪੁੱਛੇ ਸਵਾਲ ਦੇ ਜਵਾਬ ਦੌਰਾਨ ਆਇਆ। ਟਰੰਪ ਨੇ ਦੱਸਿਆ ਕਿ ਉਹ ਇਸ ਵੀਕਐਂਡ ਮੌਕੇ ਫਰਾਂਸ 'ਚ ਜੀ-7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਵਾਲੇ ਹਨ ਅਤੇ ਕੁਝ ਸਮਾਂ ਪਹਿਲਾਂ ਉਹ ਇਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਮਿਲ ਚੁੱਕੇ ਹਨ। ਉਨ੍ਹਾਂ ਦੇ ਦੋਵਾਂ ਦੇਸ਼ਾਂ ਦੇ ਨੇਤਾਵਾਂ ਨਾਲ ਚੰਗੇ ਸਬੰਧ ਹਨ ਤੇ ਦੋਵੇਂ ਮੇਰੇ ਚੰਗੇ ਦੋਸਤ ਹਨ, ਜੋ ਆਪੋ ਆਪਣੇ ਦੇਸ਼ ਨੂੰ ਬੇਹੱਦ ਪਿਆਰ ਕਰਦੇ ਹਨ। ਟਰੰਪ ਦਾ ਕਹਿਣਾ ਹੈ ਕਿ ਕਸ਼ਮੀਰ ਦੀ ਸਥਿਤੀ ਬੜੀ ਗੁੰਝਲਦਾਰ ਹੈ ਅਤੇ ਇਸ ਦਾ ਹੱਲ ਭਾਰਤ ਤੇ ਪਾਕਿਸਤਾਨ ਹਥਿਆਰਾਂ ਨਾਲ ਨਹੀਂ ਕੱਢ ਸਕਦੇ। ਉਨ੍ਹਾਂ ਮੰਨਿਆ ਭਾਰਤ ਪਾਕਿ ਵਿਚਾਲੇ ਅਣਸੁਖਾਵੇਂ ਸਬੰਧਾਂ ਦੀ ਪ੍ਰਮੁੱਖ ਵਜ੍ਹਾ ‘ਧਰਮ' ਵੀ ਹੈ ਅਤੇ ਧਰਮ ਜਿਹੇ ਪੇਚੀਦਾ ਵਿਸ਼ੇ 'ਤੇ ਬਹੁਤ ਕੁਝ ਕੀਤੇ ਜਾਣ ਦੀ ਜ਼ਰੂਰਤ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ