Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਵਧੀਆ ਸ਼ਾਟ ਲਈ ਅਨੰਨਿਆ ਨੂੰ ਮਿਲਿਆ 500 ਰੁਪਏ ਇਨਾਮ

August 23, 2019 10:52 AM

ਕਰਣ ਜੌਹਰ ਦੀ ਫਿਲਮ ‘ਸਟੂਡੈਂਟ ਆਫ ਦਿ ਈਅਰ 2’ ਨਾਲ ਬਾਲੀਵੁੱਡ ਵਿੱਚ ਡੈਬਿਊ ਕਰ ਚੁੱਕੀ ਅਭਿਨੇਤਰੀ ਅਨੰਨਿਆ ਪਾਂਡੇ ਫਿਲਮ ਰਿਲੀਜ਼ ਹੋਣ ਦੇ ਤੁਰੰਤ ਬਾਅਦ ਆਪਣੇ ਕਰੀਅਰ ਦੀ ਦੂਸਰੀ ਫਿਲਮ ‘ਪਤੀ, ਪਤਨੀ ਔਰ ਵੋ’ ਦੀ ਸ਼ੂਟਿੰਗ ਵਿੱਚ ਰੁਝ ਗਈ ਸੀ। ਉਂਝ ਡੈਬਿਊ ਫਿਲਮ ਵਿੱਚ ਐਕਟਿੰਗ ਲਈ ਅਨੰਨਿਆ ਦੀ ਬਤੌਰ ਨਿਊਕਮਰ ਤਾਰੀਫ ਵੀ ਹੋਈ ਸੀ। ਹਾਲ ਦੀ ਘੜੀ ਉਸ ਨੇ ਆਪਣੀ ਦੂਸਰੀ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਇਸੇ ਨਾਲ ਜੁੜਿਆ ਇੱਕ ਕਿੱਸਾ ਵੀ ਸਾਹਮਣੇ ਆਇਆ ਹੈ।
ਅਨੰਨਿਆ ਨੇ ਦੱਸਿਆ, ‘ਪਤੀ, ਪਤਨੀ ਔਰ ਵੋ’ ਦੀ ਸ਼ੂਟਿੰਗ ਦੌਰਾਨ ਮੈਂ ਕਾਰਤਿਕ ਆਰੀਅਨ ਦੇ ਨਾਲ ਇੱਕ ਸੀਨ ਦਾ ਸ਼ਾਟ ਦੇ ਰਹੀ ਸੀ। ਇਸ ਵਿੱਚ ਸੀਨ ਵਿੱਚ ਇੱਕ ਵੀ ਲਾਈਨ ਦਾ ਡਾਇਲਾਗ ਨਹੀਂ ਸੀ ਤੇ ਮੈਂ ਕੇਵਲ ਕਾਰਤਿਕ ਦੀਆਂ ਗੱਲਾਂ 'ਤੇ ਚਿਹਰੇ ਦੇ ਹਾਵਭਾਵ ਨਾਲ ਪ੍ਰਤੀਕਿਰਿਆ ਦੇਣੀ ਸੀ। ਇਹ ਮੇਰੇ ਲਈ ਸ਼ੂਟਿੰਗ ਦਾ ਸਭ ਤੋਂ ਮੁਸ਼ਕਲ ਹਿੱਸਾ ਸੀ। ਹਾਲਾਂਕਿ ਸ਼ਾਟ ਪੂਰਾ ਹੋ ਗਿਆ। ਅਸੀਂ ਆਮ ਦਿਨਾਂ ਦੀ ਤਰ੍ਹਾਂ ਹੀ ਆਪਣਾ ਕੰਮ ਕੀਤਾ ਸੀ। ਬਰੇਕ ਦੇ ਦੌਰਾਨ ਮੁਦੱਸਰ ਸਰ ਮੇਰੇ ਕੋਲ ਆਏ ਅਤੇ ਉਨ੍ਹਾਂ ਨੇ ਮੇਰੇ ਹੱਥ ਵਿੱਚ 500 ਰੁਪਏ ਦਾ ਨੋਟ ਰਖਦੇ ਹੋਏ ਕਿਹਾ, ਮੈਨੂੰ ਤੇਰਾ ਸ਼ਾਟ ਬੇਹੱਦ ਪਸੰਦ ਆਇਆ। ਇਹ ਨਵੇਂ ਕਲਾਕਾਰ ਨੂੰ ਉਤਸ਼ਾਹਤ ਕਰਨ ਦਾ ਸਭ ਤੋਂ ਵਧੀਆ ਢੰਗ ਹੈ। ਮੁਦੱਸਰ ਅਜ਼ੀਜ ਦੇ ਨਿਰਦੇਸ਼ਨ ਵਾਲੀ ਇਹ ਫਿਲਮ 1978 ਵਿੱਚ ਆਈ ਇਸੇ ਨਾਂਅ ਦੀ ਫਿਲਮ ਦਾ ਰੀਮੇਕ ਹੈ। ਇਸ ਵਿੱਚ ਭੂਮੀ ਪੇਡਨੇਕਰ ਵੀ ਹੈ। ਫਿਲਮ ਅਗਲੇ ਸਾਲ ਜਨਵਰੀ ਵਿੱਚ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!