Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਭਾਰਤ ਸਰਕਾਰ ‘ਮੀ ਟੂ` ਵਾਲੇ ਕੇਸਾਂ ਦੀ ਜਾਂਚ ਕਰਨ ਲਈ ਕਮੇਟੀ ਬਣਾਵੇਗੀ

October 15, 2018 08:44 AM

ਨਵੀਂ ਦਿੱਲੀ, 12 ਅਕਤੂਬਰ, (ਪੋਸਟ ਬਿਊਰੋ)- ਇਸ ਵਕਤ ਸੰਸਾਰ ਭਰ ਵਿੱਚ ਛਾਈ ਹੋਈ ‘ਮੀ ਟੂ` ਦੀ ਮੁਹਿੰਮ ਹੇਠ ਔਰਤਾਂ ਵੱਲੋਂ ਸੈਕਸ ਸ਼ੋਸ਼ਣ ਦੇ ਖ਼ੁਲਾਸਿਆਂ ਨੂੰ ਦੇਖਦੇ ਹੋਏ ਭਾਰਤ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਸੇਵਾਮੁਕਤ ਜੱਜਾਂ ਉੱਤੇ ਆਧਾਰਿਤ ਚਾਰ ਮੈਂਬਰੀ ਕਮੇਟੀ ਬਣਾਵੇਗੀ, ਜੋ ਔਰਤਾਂ ਦੇ ਸੈਕਸ ਸ਼ੋਸ਼ਣ ਦੇ ਕੇਸਾਂ ਦੀ ਜਨਤਕ ਸੁਣਵਾਈ ਕਰੇਗੀ। ਇਸ ਦੌਰਾਨ ਕੇਂਦਰੀ ਵਿਦੇਸ਼ ਰਾਜ ਮੰਤਰੀ ਐਮ ਜੇ ਅਕਬਰ ਨੂੰ ਹਟਾਉਣ ਦੀ ਮੰਗ ਹੋਰ ਤੇਜ਼ ਹੋ ਗਈ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਕਬਰ ਨੂੰ ਹਟਾਉਣ ਦੀ ਮੰਗ ਕੀਤੀ ਹੈ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਅਕਬਰ ਨੂੰ ਮੰਤਰੀ ਮੰਡਲ ਵਿੱਚੋਂ ਲਾਂਭੇ ਕਰਨ ਲਈ ਕਿਹਾ ਹੈ।
ਦੂਸਰੇ ਪਾਸੇ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲਾ ਚਾਰ ਮੈਂਬਰੀ ਕਮੇਟੀ ਬਣਾਉਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਸ਼ਿਕਾਇਤ ਕਰਤਾ ਦੇ ਦਰਦ ਅਤੇ ਸਦਮੇ `ਤੇ ਵਿਸ਼ਵਾਸ ਕਰਦੇ ਹਨ। ਮੇਨਕਾ ਗਾਂਧੀ ਨੇ ਕਿਹਾ ਕਿ ਸੈਕਸ ਸ਼ੋਸ਼ਣ ਦੇ ਮੁੱਦੇ ਨੂੰ ਸੁਲਝਾਉਣ ਲਈ ਵੱਧ ਤੋਂ ਵੱਧ ਔਰਤਾਂ ਨੂੰ ਖੁੱਲ੍ਹ ਕੇ ਆਪਣੇ `ਤੇ ਬੀਤੇ ਦੁਖਦਾਈ ਪਲਾਂ ਨੂੰ ਸਾਂਝਾ ਕਰਨਾ ਚਾਹੀਦਾ ਹੈ। ਆਪਣੇ ਮੰਤਰੀ ਸਾਥੀ ਐਮ ਜੇ ਅਕਬਰ ਉੱਤੇ ਲੱਗੇ ਦੋਸ਼ਾਂ ਬਾਰੇ ਕੋਈ ਟਿੱਪਣੀ ਕਰਨ ਤੋਂ ਉਨ੍ਹਾਂ ਨੇ ਕੰਨੀ ਕਤਰਾ ਲਈ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਖ਼ਬਰ ਏਜੰਸੀ ਨਾਲ ਇੰਟਰਵਿਊ `ਚ ਕਿਹਾ, ‘ਮੈਂ ਸੀਨੀਅਰ ਜੁਡੀਸ਼ਲ ਅਤੇ ਕਾਨੂੰਨੀ ਮਾਹਿਰਾਂ ਉੱਤੇ ਆਧਾਰਿਤ ਕਮੇਟੀ ਬਣਾਉਣ ਦੀ ਤਜਵੀਜ਼ ਰੱਖੀ ਹੈ, ਜਿਹੜੀ ‘ਮੀ ਟੂ` ਮੁਹਿੰਮ ਦੇ ਸਾਰੇ ਮਸਲਿਆਂ ਨੂੰ ਪਰਖੇਗੀ।` ਉਨ੍ਹਾਂ ਕਿਹਾ ਕਿ ਕਮੇਟੀ ਰੂਪਰੇਖਾ ਬਣਾਵੇਗੀ ਤੇ ਮੰਤਰਾਲੇ ਨੂੰ ਸ਼ਿਕਾਇਤਾਂ ਨਾਲ ਨਜਿੱਠਣ ਦੇ ਸੁਝਾਅ ਦੇਵੇਗੀ। ਮੇਨਕਾ ਗਾਂਧੀ ਨੇ ਕਿਹਾ ਕਿ ਇਹ ਕੇਸ ਪਿਛਲੇ 25 ਸਾਲਾਂ ਤੋਂ ਦੱਬੇ ਪਏ ਸਨ। ਔਰਤਾਂ ਨੂੰ ਲੰਬੇ ਸਮੇਂ ਤਕ ਮੁਸ਼ਕਲ ਝੱਲਣੀ ਪਈ ਤੇ ਉਹ ਖਾਮੋਸ਼ ਰਹੀਆਂ।
ਇਸ ਦੌਰਾਨ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੇਂਦਰੀ ਮੰਤਰੀ ਅਤੇ ਸਾਬਕਾ ਪੱਤਰਕਾਰ ਐਮ ਜੇ ਅਕਬਰ ਨੂੰ ਅਹੁਦੇ ਤੋਂ ਹਟਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਆਪਣੇ ਬਿਆਨ `ਚ ਕਿਹਾ ਕਿ ਕੇਂਦਰੀ ਮੰਤਰੀ ਉੱਤੇ ਸੱਤ ਵੱਖ ਵੱਖ ਮਹਿਲਾਵਾਂ ਨੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਹਨ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਮੀ ਟੂ` ਮੁਹਿੰਮ ਦੀ ਹਮਾਇਤ ਕਰਦਿਆਂ ਕਿਹਾ ਕਿ ਸੱਚ ਨੂੰ ਸਾਹਮਣੇ ਲਿਆਉਣ ਦਾ ਇਹ ਢੁਕਵਾਂ ਵੇਲਾ ਹੈ, ਪਰ ਉਨ੍ਹਾਂ ਐਮ ਜੇ ਅਕਬਰ ਖ਼ਿਲਾਫ਼ ਲੱਗੇ ਦੋਸ਼ਾਂ `ਤੇ ਕੋਈ ਟਿੱਪਣੀ ਨਹੀਂ ਕੀਤੀ। ਟਵਿਟਰ `ਤੇ ਰਾਹੁਲ ਗਾਂਧੀ ਨੇ ਕਿਹਾ ਕਿ ਸਭ ਨੂੰ ਔਰਤਾਂ ਦੇ ਸਤਿਕਾਰ ਅਤੇ ਉਨ੍ਹਾਂ ਦੀ ਮਰਿਆਦਾ ਬਹਾਲ ਰੱਖਣਾ ਆਉਣਾ ਚਾਹੀਦਾ ਹੈ। ਕਾਂਗਰਸ ਦੇ ਬੁਲਾਰੇ ਸ਼ਕਤੀ ਸਿੰਘ ਗੋਹਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀ ਦੇ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ ਬਾਰੇ ਖਾਮੋਸ਼ ਹਨ। ਉਨ੍ਹਾਂ ਕਿਹਾ, ‘ਮੋਦੀ ਜੀ ਅਤੇ ਨੈਤਿਕਤਾ ਉਲਟ ਦਿਸ਼ਾਵਾਂ ਵਿੱਚ ਚਲਦੇ ਹਨ।`

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼