Welcome to Canadian Punjabi Post
Follow us on

29

May 2020
ਪੰਜਾਬ

ਅਮਰਿੰਦਰ ਸਿੰਘ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਲਈ ਭਾਰਤ ਰਤਨ ਮੰਗਿਆ

August 23, 2019 10:24 PM

ਚੰਡੀਗੜ੍ਹ, 23 ਅਗਸਤ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਦੇਸ਼ ਦਾ ਸਰਬ ਉਚ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਦੀ ਮੰਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਉਚੇਚਾ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ 95 ਸਾਲ ਉਮਰ ਦੇ ਹੋ ਚੁੱਕੇ ਬਲਬੀਰ ਸਿੰਘ ਨੂੰ ਆਪਣੇ ਦੌਰ ਦਾ ਲਾਜਵਾਬ ਖਿਡਾਰੀ ਦੱਸਿਆ ਅਤੇ ਲਿਖਿਆ ਹੈ ਕਿ ਮੈਂ ਤੁਹਾਡਾ ਧਿਆਨ ਇਸ ਵਿਸ਼ੇ ਵੱਲ ਦਿਵਾਉਣਾ ਚਾਹੁੰਦਾ ਅਤੇ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਆਜ਼ਾਦੀ ਦੇ ਬਾਅਦ ਭਾਰਤ ਦੇ ਸਭ ਤੋਂ ਸਨਮਾਨ ਜਨਕ ਤੇ ਅਸਾਧਾਰਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਨੇ ਨਿਵਾਜਿਆ ਜਾਏ। ਉਨ੍ਹਾਂ ਨੇ ਲਿਖਿਆ ਬਲਬੀਰ ਸਿੰਘ ਸੀਨੀਅਰ ਹਾਕੀ ਦੇ ਮਹਾਨ ਖਿਡਰੀ ਹਨ ਅਤੇ ਓਲੰਪਿਕ 1948, 1952 ਅਤੇ 1956 ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੇ ਮੈਂਬਰ ਰਹੇ ਹਨ ਅਤੇ ਉਹ 1956 ਓਲੰਪਿਕ ਵਿੱਚ ਭਾਰਤੀ ਟੀਮ ਦੇ ਕਪਤਾਨ ਵੀ ਸਨ। ਮੁੱਖ ਮੰਤਰੀ ਨੇ ਲਿਖਿਆ ਕਿ ਉਨ੍ਹਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਉਨ੍ਹਾਂ ਨੂੰ 1957 ਵਿੱਚ ਪਦਮਸ੍ਰੀ ਨਾਲ ਨਿਵਾਜਿਆ ਗਿਆ ਸੀ। ਮੈਂ ਅਪੀਲ ਕਰਦਾ ਹਾਂ ਕਿ ਭਾਰਤ ਰਤਨ ਲਈ ਬਲਬੀਰ ਸਿੰਘ ਸੀਨੀਅਰ ਦੇ ਨਾਂਅ ਉਤੇ ਵਿਚਾਰ ਕੀਤੀ ਜਾਏ। ਬਲਬੀਰ ਸਿੰਘ ਨੂੰ ਓਲੰਪਿਕ ਇਤਿਹਾਸ ਦੇ 16 ਮਹਾਨ ਖਿਡਾਰੀਆਂ ਵਿੱਚ ਚੁਣਿਆ ਗਿਆ ਸੀ ਤੇ ਓਲੰਪਿਕ ਹਾਕੀ ਫਾਈਨਲ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਉਨ੍ਹਾਂ ਦਾ ਰਿਕਾਰਡ ਅੱਜ ਤੱਕ ਕਾਇਮ ਹੈ। ਉਨ੍ਹਾਂ ਨੇ ਹੇਲਸਿੰਕੀ ਓਲੰਪਿਕ 1952 ਵਿੱਚ ਨੀਦਰਲੈਂਡ ਦੇ ਖਿਲਾਫ ਫਾਈਨਲ ਵਿੱਚ ਭਾਰਤ ਦੀ 6-1 ਨਾਲ ਜਿੱਤ ਵਿੱਚ ਪੰਜ ਗੋਲ ਦਾਗੇ ਤੇ ਵਿਸ਼ਵ ਕੱਪ 1975 ਜੇਤੂ ਭਾਰਤੀ ਟੀਮ ਦੇ ਮੈਨੇਜਰ ਵੀ ਸਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਟਿੱਡੀ ਦਲ ਦਾ ਖਤਰਾ: ਪੰਜਾਬ ਦੇ 11 ਵਿਭਾਗ, 36 ਟੀਮਾਂ ਅਤੇ ਫਾਇਰ ਬ੍ਰਿਗੇਡ ਮੁਕਾਬਲੇ ਲਈ ਤਾਇਨਾਤ
ਬੇਕਾਬੂ ਹੋਈ ਕਾਰ ਡਰੇਨ ਵਿੱਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਤੇ ਤਿੰਨ ਜ਼ਖ਼ਮੀ
ਮੂਸੇਵਾਲਾ ਮਾਮਲੇ ਵਿੱਚ ਚਾਰ ਪੁਲਸ ਮੁਲਾਜ਼ਮਾਂ ਸਣੇ ਪੰਜ ਜਣਿਆਂ ਦੀ ਅੰਤਰਿਮ ਜ਼ਮਾਨਤ
ਗੁਰਦੁਆਰੇ ਵਿੱਚ ਝਗੜਾ ਕਰਨ ਵਾਲੇ ਦੋ ਗ੍ਰੰਥੀ ਗ਼੍ਰਿਫ਼ਤਾਰ
ਮੰਤਰੀ ਰੰਧਾਵਾ ਨੇ ਕਿਹਾ: ਮੈਂ ਸਮਾਂ-ਬੱਧ ਜਾਂਚ ਕਰਵਾਉਣ ਦੇ ਲਈ ਤਿਆਰ ਹਾਂ
ਪੰਜਾਬ ਦੇ ਚੀਫ ਸੈਕਟਰੀ ਅਤੇ ਮੰਤਰੀਆਂ ਦਾ ਰੇੜਕਾ ਖਤਮ
ਹਰਿਆਣਾ ਤੇ ਰਾਜਸਥਾਨ ਤੋਂ ਬਾਅਦ ਪੰਜਾਬ ਲਈ ਟਿੱਡੀ ਦਲ ਦਾ ਖਤਰਾ ਵਧਿਆ
ਚੁਣੌਤੀਆਂ ਹੁੰਦਿਆਂ ਵੀ ਪੰਜਾਬ ਵਿੱਚ ਕਣਕ ਖਰੀਦ ਭਰਵੀਂ ਹੋਈ
ਪਤੀ ਨਾਲ ਝਗੜੇ ਕਾਰਨ ਤੰਗ ਆਈ ਮਹਿਲਾ ਟਰੈਫਿਕ ਕਾਂਸਟੇਬਲ ਵੱਲੋਂ ਖੁਦਕੁਸ਼ੀ
ਕਾਰ ਤੇ ਟੈਂਕਰ ਦੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ