Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਦੱਤ ਨੇ ਵਿਧਾਨ ਸਭਾ 'ਚ ਰੋਸ ਵਜੋਂ ਕਮੀਜ਼ ਪਾੜੀ

August 23, 2019 10:36 PM

ਨਵੀਂ ਦਿੱਲੀ, 23 ਅਗਸਤ (ਪੋਸਟ ਬਿਊਰੋ)- ਦਿੱਲੀ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ 'ਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ, ਸੁਸ਼ਮਾ ਸਵਰਾਜ ਅਤੇ ਮਾਂਗੇਰਾਮ ਗਰਗ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਪਿੱਛੋਂ ਹਾਕਮ ਧਿਰ ਨੇ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਮੁੱਦੇ 'ਤੇ ਨਾਅਰੇਬਾਜ਼ੀ ਕੀਤੀ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਹਾਏ-ਹਾਏ ਦੇ ਨਾਅਰੇ ਲਾਏ। ਹੰਗਾਮਾ ਵਧ ਰਿਹਾ ਵੇਖ ਕੇ ਵਿਧਾਨ ਸਭਾ ਸਪੀਕਰ ਨੇ ਸਦਨ ਦੀ ਕਾਰਵਾਈ ਵੀ ਮੁਲਤਵੀ ਕਰ ਦਿੱਤੀ। ਇਸੇ ਮੌਕੇ ਵਿਰੋਧ ਵਜੋਂ ਅੰਬੇਡਕਰ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਦੱਤ ਨੇ ਆਪਣੀ ਕਮੀਜ਼ ਪਾੜ ਦਿੱਤੀ ਅਤੇ ਕਮੀਜ਼ ਦੇ ਬਟਨ ਖੋਲ੍ਹ ਕੇ ਖੜੇ ਹੋ ਗਏ।
ਵਿਧਾਇਕ ਅਜੇ ਦੱਤ ਨੇ ਇਸ ਪੂਰੇ ਵਿਵਾਦ ਲਈ ਭਾਜਪਾ ਨੂੰ ਕਸੂਰਵਾਰ ਦੱਸਦੇ ਹੋਏ ਕਿਹਾ ਕਿ ਭਾਜਪਾ ਦੇ ਲੋਕ ਸਾਨੂੰ ਇਥੇ ਰਹਿਣ ਨਹੀਂ ਦੇਣਾ ਚਾਹੁੰਦੇ, ਇਸ ਲਈ ਸਾਨੂੰ ਕੋੜੇ ਮਾਰੇ ਜਾਣ। ਇਸ ਤੋਂ ਪਹਿਲਾਂ ਕੱਲ੍ਹ ਹੋਏ ਪ੍ਰਦਰਸ਼ਨ 'ਚ ਵੀ ਵਿਧਾਇਕ ਅਜੇ ਦੱਤ ਨੇ ਸਰਗਰਮ ਸ਼ਮੂਲੀਅਤ ਕੀਤੀ ਅਤੇ ਮੰਦਰ ਨੂੰ ਵੱਡੀ ਸਾਜ਼ਿਸ਼ ਹੇਠ ਢਾਹੁਣ ਦਾ ਦਾਅਵਾ ਕਰ ਕੇ ਦੋਸ਼ ਲਾਇਆ ਸੀ ਕਿ ਦਲਿਤਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਕਾਰਵਾਈ ਕੇਂਦਰ ਸਰਕਾਰ ਦੇ ਅਧੀਨ ਕੰਮ ਕਰਨ ਵਾਲੀ ਡੀ ਡੀ ਏ ਵੱਲੋਂ ਕੀਤੀ ਗਈ ਹੈ।
ਦੱਸਣ ਯੋਗ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਤਹਿਤ ਡੀ ਡੀ ਏ ਦੁਆਰਾ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਦੇ ਵਿਰੋਧ ਰਵਿਦਾਸ ਭਾਈਚਾਰੇ ਵੱਲੋਂ ਦਿੱਲੀ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ ਤੇ ਭੰਨ ਤੋੜ ਵੀ ਕੀਤੀ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ