Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਐਨ ਐਸ ਯੂ ਆਈ ਵਰਕਰਾਂ ਨੇ ਸਾਵਰਕਰ ਦੇ ਬੁੱਤ ਉਤੇ ਕਾਲਖ ਫੇਰੀ

August 23, 2019 10:41 PM

ਨਵੀਂ ਦਿੱਲੀ, 23 ਅਗਸਤ (ਪੋਸਟ ਬਿਊਰੋ)- ਕਾਂਗਰਸ ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਐਨ ਐਸ ਯੂ ਆਈ ਨੇ ਦਿੱਲੀ ਯੂਨੀਵਰਸਿਟੀ ਵਿੱਚ ਵੀਰ ਸਾਵਰਕਰ ਦੇ ਬੁੱਤ ਉੱਤੇ ਕਾਲਖ ਫੇਰ ਦਿੱਤੀ, ਜਦ ਕਿ ਉਨ੍ਹਾਂ ਦੇ ਨਾਲ ਹੀ ਲੱਗੇ ਸ਼ਹੀਦ ਭਗਤ ਸਿੰਘ ਅਤੇ ਸੁਭਾਸ਼ ਚੰਦਰ ਬੋਸ ਦੇ ਬੁੱਤਾਂ ਨੂੰ ਹਾਰ ਪਾਏ ਹਨ।
ਵਰਨਣ ਯੋਗ ਹੈ ਕਿ ਆਰ ਐਸ ਐਸ ਦੀ ਵਿਚਾਰਧਾਰਾ ਨਾਲ ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ ਬੀ ਵੀ ਪੀ) ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਬਲਾਕ ਮੂਹਰੇ 20 ਅਗਸਤ ਨੂੰ ਬੁੱਤ ਲਾਏ ਸਨ। ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਅਤੇ ਖੱਬੇ ਪੱਖੀ ਵਿਚਾਰਧਾਰਾ ਵਾਲੀ ਜਥੇਬੰਦੀ ਨਾਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਏ ਬੀ ਵੀ ਪੀ ਵੱਲੋਂ ਬੁੱਤ ਲਾਉਣ ਦੀ ਨਿਖੇਧੀ ਕੀਤੀ ਸੀ। ਉਨ੍ਹਾਂ ਕਿਹਾ ਕਿ ਵੀਰ ਸਾਵਰਕਰ ਨੂੰ ਸੁਭਾਸ਼ ਚੰਦਰ ਬੋਸ ਤੇ ਭਗਤ ਸਿੰਘ ਦੇ ਬਰਾਬਰ ਦਰਜਾ ਨਹੀਂ ਦਿੱਤਾ ਜਾ ਸਕਦਾ। ਐਨ ਐਸ ਯੂ ਆਈ ਦੇ ਬੁਲਾਰੇ ਨੇ ਦੱਸਿਆ ਕਿ ਅੱਧੀ ਰਾਤ 20 ਪਾਰਟੀ ਕਾਰਕੁਨਾਂ ਨੇ ਬੁੱਤ ਉੱਤੇ ਕਾਲਾ ਰੰਗ ਫੇਰਿਆ ਤੇ ਜੁੱਤਿਆਂ ਦਾ ਹਾਰ ਪਹਿਨਾਇਆ। ਉਨ੍ਹਾਂ ਭਗਤ ਸਿੰਘ ਤੇ ਸੁਭਾਸ਼ ਚੰਦਰ ਬੋਸ ‘ਅਮਰ ਰਹੇ' ਦੇ ਨਾਅਰੇ ਵੀ ਲਾਏ। ਐਨ ਐਸ ਯੂ ਆਈ ਦੇ ਦਿੱਲੀ ਵਿੰਗ ਦੇ ਪ੍ਰਧਾਨ ਅਕਸ਼ੇ ਲਾਕੜਾ ਨੇ ਕਿਹਾ ਕਿ ਏ ਬੀ ਵੀ ਪੀ ਵਾਲੇ ਭਗਤ ਸਿੰਘ ਤੇ ਸੁਭਾਸ਼ ਚੰਦਰ ਬੋਸ ਦੇ ਬੁੱਤ ਬਰਾਬਰ ਸਾਵਰਕਰ ਦਾ ਬੁੱਤ ਕਿਵੇਂ ਲਾ ਸਕਦੇ ਹਨ ਅਤੇ ਉਹ ਵੀ ਅੱਧੀ ਰਾਤ ਨੂੰ। ਦੂਜੇ ਪਾਸੇ ਏ ਬੀ ਵੀ ਪੀ ਦੀ ਕੌਮੀ ਮੀਡੀਆ ਕਨਵੀਨਰ ਮੋਨਿਕਾ ਚੌਧਰੀ ਨੇ ਕਿਹਾ ਕਿ ਉਹ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਪੀਲ ਕਰੇਗੀ ਕਿ ਇਸ ਬਾਰੇ ਕਾਰਵਾਈ ਕੀਤੀ ਜਾਵੇ।
ਸੂਤਰਾਂ ਅਨੁਸਾਰ ਯੂਨੀਵਰਸਿਟੀ ਦੀ ਪ੍ਰੋਕਟਰ ਨੀਤਾ ਸਹਿਗਲ ਨੇ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਸ਼ਕਤੀ ਸਿੰਘ ਨੂੰ ਬੁੱਤ ਲਾਉਣ 'ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ