Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਰੇਲ ਮੰਤਰੀ ਨਾਲ ਲੰਡਨ ਵਿੱਚ ਬਹੁਤ ਬੁਰੀ ਹੋਈ

August 23, 2019 10:48 PM

ਲੰਡਨ, 23 ਅਗਸਤ (ਪੋਸਟ ਬਿਊਰੋ)- ਵੱਖ-ਵੱਖ ਮੁੱਦਿਆਂ ਬਾਰੇ ਅਕਸਰ ਵਿਵਾਦਤ ਬਿਆਨ ਦੇਣ ਦੇ ਨਾਲ ਸੁਰਖ਼ੀਆਂ ਵਿਚ ਰਹਿਣ ਵਾਲੇ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ਼ ਰਸ਼ੀਦ ਅਹਿਮਦ ਨਾਲ ਲੰਡਨ ਵਿਚ ਓਦੋਂ ਬੁਰੀ ਹੋਈ, ਜਦੋਂ ਉਹ ਇਕ ਹੋਟਲ ਵਿਚ ਕਰਵਾਏ ਸਮਾਗਮ ਵਿਚ ਸ਼ਾਮਲ ਹੋ ਕੇ ਬਾਹਰ ਨਿਕਲ ਰਹੇ ਸਨ। ਇਸੇ ਦੌਰਾਨ ਕੁਝ ਲੋਕਾਂ ਨੇ ਉਨ੍ਹਾਂ ਉੱਤੇ ਅੰਡਿਆਂ ਦੀ ਵਾਛੜ ਕਰ ਦਿੱਤੀ ਤੇ ਉਨ੍ਹਾਂ ਦੀ ਮਾਰਕੁੱਟ ਕੀਤੀ। ਇਸ ਘਟਨਾ ਤੋਂ ਬਾਅਦ ਹਮਲਾਵਾਰ ਉਥੋਂ ਫ਼ਰਾਰ ਹੋ ਗਏ ਸਨ, ਪਰ ਬਾਅਦ ਵਿਚ ਯੂ ਕੇ ਵਿਚ ਪਾਕਿਸਤਾਨ ਪੀਪਲਜ਼ ਪਾਰਟੀ ਦੀ ਸੰਸਥਾ ਪੀਪਲਜ਼ ਯੂਥ ਆਰਗੇਨਾਈਜੇਸ਼ਨ ਯੂਰਪ ਦੇ ਪ੍ਰਧਾਨ ਆਸਿਫ਼ ਅਲੀ ਖ਼ਾਨ ਅਤੇ ਗ੍ਰੇਟਰ ਲੰਡਨ ਮਹਿਲਾ ਵਿੰਗ ਦੀ ਜਨਰਲ ਸਕੱਤਰ ਸਮਾਹ ਨਾਜ਼ ਨੇ ਬਿਆਨ ਜਾਰੀ ਕਰਕੇ ਸ਼ੇਖ਼ ਰਸ਼ੀਦ ਉੱਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਪੀ ਪੀ ਪੀ ਦੇ ਆਗੂਆਂ ਨੇ ਕਿਹਾ ਕਿ ਏਦਾਂ ਇਸ ਲਈ ਕੀਤਾ ਗਿਆ ਕਿ ਸ਼ੇਖ਼ ਰਸ਼ੀਦ ਨੇ ਪਿਛਲੇ ਦਿਨੀਂ ਪੀ ਪੀ ਪੀ ਦੇ ਨੇਤਾ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਗਾਲਾਂ ਕੱਢੀਆਂ ਸਨ। ਇਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ ਸ਼ੇਖ਼ ਰਸ਼ੀਦ ਨੂੰ ਸ਼ੁਕਰ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਉੱਤੇ ਸਿਰਫ਼ ਆਂਡੇ ਸੁੱਟੇ ਗਏ। ਪਾਕਿਸਤਾਨ ਤਹਿਰੀਕ ਏ ਇਨਸਾਫ਼ ਪਾਰਟੀ ਦੇ ਲੰਡਨ ਦੇ ਪ੍ਰਧਾਨ ਵਹੀਦ ਉਰ ਰਹਿਮਾਨ ਨੇ ਇਸ ਹਮਲੇ ਨੂੰ ਸ਼ਰਮਨਾਕ ਦੱਸ ਕੇ ਇਸ ਦੀ ਨਿੰਦਾ ਕੀਤੀ ਹੈ। ਅਵਾਮੀ ਮੁਸਲਿਮ ਲੀਗ ਦੇ ਨੇਤਾ ਸਲੀਮ ਸ਼ੇਖ਼ ਨੇ ਵੀ ਹਮਲੇ ਵਿਚ ਸ਼ਾਮਲ ਲੋਕਾਂ ਵਿਰੁੱਧ ਕੇਸ ਦਰਜ ਕਰਨ ਦੀ ਗੱਲ ਕਹੀ ਹੈ।
ਸ਼ੇਖ਼ ਰਸ਼ੀਦ ਉਹੀ ਮੰਤਰੀ ਹਨ, ਜਿਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਬਿਆਨ ਦਿੱਤਾ ਸੀ ਕਿ ਜੇ ਉਨ੍ਹਾਂ ਦਾ ਵੱਸ ਚੱਲੇ ਤਾਂ ਉਹ ਸ੍ਰੀ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂਅ ਬਦਲ ਕੇ ‘ਖ਼ਾਲਿਸਤਾਨ ਰੇਲਵੇ ਸਟੇਸ਼ਨ’ ਕਰ ਦੇਣ। ਉਨ੍ਹਾਂ ਦੇ ਇਸ ਬਿਆਨ ਦਾ ਭਾਰਤ ਵਿਚ ਕਾਫ਼ੀ ਵਿਰੋਧ ਕੀਤਾ ਗਿਆ, ਪਰ ਖ਼ਾਲਿਸਤਾਨੀ ਸਮਰਥਕਾਂ ਨੇ ਇਸ ਦੀ ਸ਼ਲਾਘਾ ਕੀਤੀ ਸੀ।
ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ਼ ਰਸ਼ੀਦ ਆਪਣੇ ਵਿਵਾਦਤ ਬਿਆਨਾਂ ਕਾਰਨ ਸੁਰਖ਼ੀਆਂ ਵਿਚ ਰਹਿੰਦੇ ਹਨ। ਉਹ ਕਈ ਵਾਰ ਭਾਰਤ ਵਿਰੋਧੀ ਬਿਆਨ ਦੇ ਚੁੱਕੇ ਹਨ। ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਮਗਰੋਂ ਸ਼ੇਖ਼ ਰਸ਼ੀਦ ਨੇ ਭਾਰਤ ਨੂੰ ਐਟਮੀ ਹਮਲੇ ਦੀ ਧਮਕੀ ਵੀ ਦਿੱਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ