Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਸਾਊਦੀ ਅਰਬ ਵਿੱਚ ਜੰਪ ਦੌਰਾਨ ਵਿੰਗਸੂਟ ਸਾਇੰਟਿਸਟ ਗ੍ਰਬਿਸਿਕ ਦੀ ਮੌਤ

August 23, 2019 10:51 PM

ਰਿਆਦ, 23 ਅਗਸਤ (ਪੋਸਟ ਬਿਊਰੋ)- 38 ਸਾਲ ਦੇ ਡਾ. ਐਂਜਲੋ ਗ੍ਰਬਿਸਿਕ ਵਲੋਂ ਮੰਗਲਵਾਰ ਸਾਊਦੀ ਅਰਬ ਵਿਚ ਲਾਇਆ ਜੰਪ ਉਨ੍ਹਾਂ ਦਾ ਆਖਰੀ ਜੰਪ ਸਾਬਤ ਹੋਇਆ। ਆਯੋਜਿਤ ਪ੍ਰੋਗਰਾਮ ਹੇਠ ਉਹ ਸਭ ਤੋਂ ਪਸੰਦੀਦਾ ਕੰਮ ਯਾਨੀ ਛਲਾਂਗ ਲਾਉਣ ਲੱਗੇ ਤਾਂ ਇਹ ਉਨ੍ਹਾਂ ਦੀ ਆਖਰੀ ਉਡਾਣ ਸਾਬਿਤ ਹੋਈ ਤੇ ਉਨ੍ਹਾਂ ਦੀ ਮੌਤ ਹੋ ਗਈ।
ਗ੍ਰਬਿਸਿਕ (ਐਸਟ੍ਰੋਨਾਟੀਕਲ ਇੰਜੀਨੀਅਰਿੰਗ) ਨੇ ਸਾਊਥੈਂਪਟਨ ਯੂਨੀਵਰਸਿਟੀ ਵੱਲੋਂ ਇਕ ਵਿੰਗਸੂਟ ਡਿਜ਼ਾਈਨ ਟੀਮ ਦੀ ਅਗਵਾਈ ਕੀਤੀ ਸੀ। ਉਨ੍ਹਾਂ ਨੂੰ ਜੁਲਾਈ ਵਿਚ ਬ੍ਰਿਟਿਸ਼ ਵਿੰਗਸੂਟ ਚੈਂਪੀਅਨ ਦਾ ਤਾਜ ਪਹਿਨਾਇਆ ਗਿਆ ਸੀ। ਇਕ ਬਿਆਨ ਵਿਚ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਅਸਾਧਾਰਨ ਰੂਪ ਨਾਲ ਪ੍ਰਤਿਭਾਸ਼ਾਲੀ ਦੱਸ ਕੇ ਕਿਹਾ ਹੈ ਕਿ ਏਂਜਲੋ ਨੇ ਆਪਣਾ ਜੀਵਨ ਉਹੀ (ਵਿੰਗਸੂਟ ਬੇਸ ਜੰਪਿੰਗ) ਕਰਦੇ ਹੋਏ ਗੁਆਇਆ ਹੈ, ਜਿਸ ਨੂੰ ਉਹ ਸਭ ਤੋਂ ਵੱਧ ਪਿਆਰ ਕਰਦਾ ਸੀ। ਅਸੀਂ ਯਕੀਨੀ ਕਰਨਾ ਚਾਹੁੰਦੇ ਹਾਂ ਕਿ ਉਸ ਦੀਆਂ ਪ੍ਰਾਪਤੀਆਂ ਅਤੇ ਉਮੀਦਾਂ ਨੂੰ ਦੁਨੀਆ ਵਿਚ ਜਾਣਿਆ ਜਾਵੇਗਾ ਤੇ ਉਹ ਸਾਡੇ ਸਾਰਿਆਂ ਦੇ ਜੀਵਨ ਵਿਚ ਜੋ ਖੁਸ਼ੀ ਛੱਡ ਕੇ ਗਿਆ, ਉਸ ਦਾ ਜਸ਼ਨ ਮਨਾਇਆ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਏਂਜਲੋ ਨੇ ਹਰ ਉਸ ਇਕ ਵਿਅਕਤੀ ਦੇ ਦਿਲ ਅਤੇ ਦਿਮਾਗ ਵਿਚ ਆਪਣੀ ਛਾਪ ਛੱਡੀ ਸੀ, ਜੋ ਉਨ੍ਹਾਂ ਨਾਲ ਮਿਲਿਆ ਅਤੇ ਜਿਸ ਨੇ ਉਨ੍ਹਾਂ ਨਾਲ ਕੰਮ ਕੀਤਾ ਸੀ।
ਇਸ ਮੌਕੇ ਸਾਉਥੈਂਪਟਨ ਯੂਨੀਵਰਸਿਟੀ ਨੇ ਕਿਹਾ ਕਿ ਅਸੀਂ ਏਂਜਲੋ ਦੀ ਮੌਤ ਤੋਂ ਬਹੁਤ ਦੁਖੀ ਤੇ ਹੈਰਾਨ ਹਾਂ ਅਤੇ ਸਾਡੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਨਾਲ ਹੈ। ਉਨ੍ਹਾਂ ਕਿਹਾ ਕਿ ਏਂਜਲੋ ਨੇ ਪੁਲਾੜ ਦੇ ਪੱਖੋਂ ਯੂਨੀਵਰਸਿਟੀ ਦੀ ਖੋਜ ਵਿਚ ਕਈ ਯੋਗਦਾਨ ਦਿੱਤੇ ਤੇ ਆਪਣੇ ਵਿਦਿਆਰਥੀਆਂ ਤੇ ਸਾਥੀਆਂ ਵਿਚ ਬੜੇ ਪ੍ਰਸਿੱਧ ਸਨ। 2015 ਵਿਚ ਡਾ. ਗ੍ਰਬਿਸਿਕ ਨੇ ਯੂਨੀਵਰਸਿਟੀ ਵਿਚ ਇਕਾਰੁਸ ਪ੍ਰਾਜੈਕਟ ਸ਼ੁਰੂ ਕੀਤਾ ਸੀ। ਇਹ ਕੋਸ਼ਿਸ਼ ਵਿੰਗਸੂਟ ਡਿਜ਼ਾਈਨ ਕਰਨ ਦੀ ਸੀ, ਜਿਸ ਨੂੰ ਸੁਰੱਖਿਆ ਵਿਚ ਸੁਧਾਰ ਮੰਨਿਆ ਗਿਆ ਸੀ। ਪੰਛੀਆਂ ਵਾਂਗ ਉੱਡਦੇ ਹੋਏ ਸੇਫਟੀ ਨਾਲ ਸਬੰਧਿਤ ਕੋਈ ਦਿੱਕਤ ਨਾ ਹੋਵੇ, ਇਸ ਲਈ ਵਿੰਗਸੂਟ ਡਿਜ਼ਾਈਨ ਕੀਤਾ ਤੇ ਇਸ ਵਿਚ ਸੁਧਾਰ ਕੀਤਾ ਗਿਆ। ਉਨ੍ਹਾਂ ਨੇ ਪਹਿਲਾਂ ਨਾਸਾ ਅਤੇ ਯੂਰਪੀ ਪੁਲਾੜ ਏਜੰਸੀ ਦੋਵਾਂ ਲਈ ਪੁਲਾੜ ਯਾਨ ਦੇ ਪ੍ਰੋਪਲਸ਼ਨ ਉੱਤੇ ਕੰਮ ਕੀਤਾ ਸੀ ਅਤੇ ਉਹ 2018 ਵਿਚ ਯੂਰਪੀ ਪੁਲਾੜ ਏਜੰਸੀ ਦੇ ਮਿਸ਼ਨ ਲਈ ਇਕ ਸਲਾਹਕਾਰ ਇੰਜੀਨੀਅਰ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ