Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਅੱਤਵਾਦੀ ਮੂਸਾ ਦਾ ਸਕਾ ਭਰਾ ਨਿਕਲਿਆ ਸੀ ਟੀ ਇੰਸਟੀਚਿਊਟ ਵਿਚੋਂ ਫੜਿਆ ਗਿਆ ਰਫੀਕ ਭੱਟ

October 16, 2018 09:09 AM

ਜਲੰਧਰ, 15 ਅਕਤੂਬਰ (ਪੋਸਟ ਬਿਊਰੋ)- ਇਸ ਮਹਾਂਨਗਰ ਦੀ ਬਾਹਰਲੀ ਸੜਕ ਉੱਤੇ ਸੀ ਟੀ ਇੰਸਟੀਚਿਊਟ ਵਿੱਚੋਂ ਗ੍ਰਿਫਤਾਰ ਕੀਤਾ ਗਿਆ ਮੁਹੰਮਦ ਰਫੀਕ ਭੱਟ ਅਸਲ ਵਿੱਚ ਦਹਿਸ਼ਤਗਰਦ ਜ਼ਾਕਿਰ ਮੂਸਾ ਦਾ ਚਚੇਰਾ ਨਹੀਂ, ਬਲਕਿ ਸਕਾ ਭਰਾ ਨਿਕਲਿਆ ਹੈ। ਇਹ ਖੁਲਾਸਾ ਉਸ ਨੇ ਪੁੱਛਗਿੱਛ ਦੌਰਾਨ ਕੀਤਾ ਹੈ। 

ਮਿਲੀ ਜਾਣਕਾਰੀ ਅਨੁਸਾਰ ਉਸ ਦੇ ਪਿਤਾ ਨੇ ਛੋਟੇ ਹੁੰਦਿਆਂ ਹੀ ਉਸ ਨੂੰ ਆਪਣੇ ਭਰਾ ਦੀ ਗੋਦ ਵਿੱਚ ਪਾ ਦਿੱਤਾ ਸੀ। ਜਦੋਂ ਜ਼ਾਕਿਰ ਮੂਸਾ ਅੱਤਵਾਦੀ ਸੰਗਠਨ ਨਾਲ ਜੁੜਿਆ ਤਾਂ ਉਸ ਨੇ ਰਫੀਕ ਭੱਟ ਨੂੰ ਵੀ ਆਪਣੇ ਨਾਲ ਮਿਲਾ ਲਿਆ। ਜਾਣਕਾਰ ਸੂਤਰਾਂ ਮੁਤਾਬਕ ਕੁਝ ਸਮਾਂ ਪਹਿਲਾਂ ਕਸ਼ਮੀਰ ਘਾਟੀ ਵਿੱਚ ਇੱਕ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਜਦੋਂ ਜਲੰਧਰ 'ਚ ਪੜ੍ਹਾਈ ਕਰ ਰਿਹਾ ਰਫੀਕ ਭੱਟ ਓਥੇ ਗਿਆ ਤਾਂ ਪਹਿਲਾਂ ਚੰਡੀਗੜ੍ਹ ਰਹਿੰਦੇ ਦੋਸਤ ਕੋਲ ਗਿਆ ਤੇ ਕੁਝ ਸਮਾਂ ਰੁਕਣ ਪਿੱਛੋਂ ਚੰਡੀਗੜ੍ਹ ਤੋਂ ਜਹਾਜ਼ ਰਾਹੀਂ ਸ੍ਰੀ ਨਗਰ ਚਲਾ ਗਿਆ। ਵਿਆਹ ਤੋਂ ਵਾਪਸ ਆਉਣ ਦੇ ਲਈ ਉਹ ਗੱਡੀ ਵਿੱਚ ਜਲੰਧਰ ਆਇਆ। ਦੱਸਿਆ ਜਾਂਦਾ ਹੈ ਕਿ ਪਠਾਨਕੋਟ ਦੇ ਅੱਗੇ ਉਸ ਨੂੰ ਕਿਸੇ ਨੇ ਵਿਸਫੋਟਕ ਸਮੱਗਰੀ ਦਿੱਤੀ, ਜਿਸ ਨੂੰ ਲੈ ਕੇ ਉਹ ਜਲੰਧਰ ਆ ਗਿਆ। ਇਸ ਤੋਂ ਪਹਿਲਾਂ ਕੁਝ ਵਿਸਫੋਟਕ ਸਮੱਗਰੀ ਜ਼ਾਹਿਦ ਗੁਲਜ਼ਾਰ ਧਾਰੀਵਾਲ ਤੋਂ ਲਿਆ ਕੇ ਇਸ ਇੰਸਟੀਚਿਊਟ ਵਿੱਚ ਰੱਖ ਚੁੱਕਾ ਸੀ। ਪੁਲਸ ਨੇ ਪਹਿਲੇ ਦਿਨ ਸੀ ਟੀ ਇੰਸਟੀਚਿਊਟ ਦੇ ਹੋਸਟਲ ਦੇ ਰੂਮ ਵਿੱਚੋਂ ਸਾਰੀ ਵਿਸਫੋਟਕ ਸਮੱਗਰੀ ਬਰਾਮਦ ਕਰ ਲਈ ਸੀ। ਰਫੀਕ ਭੱਟ ਤੋਂ ਪੁੱਛਗਿੱਛ ਤੋਂ ਬਾਅਦ ਚੰਡੀਗੜ੍ਹ ਪੁਲਸ ਨੇ ਉਥੇ ਰਹਿੰਦੇ ਰਫੀਕ ਭੱਟ ਦੇ ਦੋਸਤ ਨੂੰ ਵੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ।
ਪਤਾ ਲੱਗਾ ਹੈ ਕਿ ਦਹਿਸ਼ਤਗਰਦਾਂ ਦੀ ਮੋਬਾਈਲ ਡਿਟੇਲ ਕਢਵਾਉਣ ਤੋਂ ਬਾਅਦ ਪੁਲਸ ਕੁਝ ਹੀ ਦਿਨਾਂ 'ਚ 200 ਦੇ ਕਰੀਬ ਲੋਕਾਂ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਜਲੰਧਰ ਦੀ ਵਿਰਦੀ ਕਲੋਨੀ ਤੋਂ ਉਠਾਏ ਨੌਜਵਾਨਾਂ ਕੋਲੋਂ ਵੀ ਪੁੱਛਗਿੱਛ ਹੋ ਰਹੀ ਹੈ। ਇਹ ਨੌਜਵਾਨ ਰਫੀਕ ਭੱਟ ਦੇ ਪਿਤਾ ਦੇ ਸੰਪਰਕ ਵਿੱਚ ਸਨ। ਪੁਲਸ ਅਜੇ ਇਨ੍ਹਾਂ ਬਾਰੇ ਕੁਝ ਬੋਲਣ ਤੋਂ ਇਨਕਾਰ ਕਰ ਰਹੀ ਹੈ। ਇਸ ਦੌਰਾਨ ਅਸ਼ੋਕ ਵਿਹਾਰ ਦੀ ਰਹਿਣ ਵਾਲੀ ਔਰਤ ਬਾਰੇ ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਇਸ ਔਰਤ ਨੇ ਕਿਸੇ ਤਰ੍ਹਾਂ ਇਨ੍ਹਾਂ ਦਹਿਸ਼ਤਗਰਦਾਂ ਦੀ ਆਰਥਿਕ ਮਦਦ ਨਹੀਂ ਕੀਤੀ, ਪਰ ਨਸ਼ਾ ਵੇਚਦੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ