Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੈਦਲ ਜਾਂਦੇ ਤਿੰਨ ਬਜ਼ੁਰਗਾਂ ਦੀ ਸੜਕ ਹਾਦਸੇ ਵਿੱਚ ਮੌਤ

October 16, 2018 09:14 AM

ਲੁਧਿਆਣਾ, 15 ਅਕਤੂਬਰ (ਪੋਸਟ ਬਿਊਰੋ)- ਇਥੋਂ ਦੇ ਵੱਖ-ਵੱਖ ਇਲਾਕਿਆਂ 'ਚ ਦੋ ਸੜਕ ਹਾਦਸਿਆਂ ਵਿੱਚ ਪੈਦਲ ਜਾ ਰਹੇ ਤਿੰਨ ਬਜ਼ੁਰਗਾਂ ਦੀ ਮੌਤ ਹੋ ਗਈ, ਜਿਸ ਬਾਰੇ ਪੁਲਸ ਕਾਰਵਾਈ ਕਰ ਰਹੀ ਹੈ।
ਪਹਿਲੇ ਮਾਮਲੇ ਵਿੱਚ ਪਿੰਡ ਸਰੀਂਹ ਦੇ ਮੰਗਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਉਮਰ ਕਰੀਬ 70 ਸਾਲ ਅਤੇ ਪਿੰਡ ਦਾ ਰਹਿਣ ਵਾਲਾ ਪ੍ਰੀਤਮ ਸਿੰਘ ਨਾਮਕ ਵਿਅਕਤੀ ਉਮਰ ਕਰੀਬ 75 ਸਾਲ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਆਲਮਗੀਰ ਸਾਹਿਬ ਮੱਥਾ ਟੇਕ ਕੇ ਆ ਰਹੇ ਸਨ। ਉਹ ਸੈਰ ਕਰਨ ਲਈ ਉਸ ਰੋਡ 'ਤੇ ਆਪਣੇ ਪਿਤਾ ਤੋਂ ਕਰੀਬ 20 ਕਦਮ ਪਿੱਛੇ ਸੀ ਤਾਂ ਤੜਕੇ ਸਾਢੇ ਤਿੰਨ ਵਜੇ ਸ਼ਹਿਰ ਵੱਲੋਂ ਆਈ ਲੈਂਸਰ ਗੱਡੀ ਦੇ ਚਾਲਕ ਨੇ ਉਸ ਦੇ ਪਿਤਾ ਅਤੇ ਪ੍ਰੀਤਮ ਸਿੰਘ ਵਿੱਚ ਅਣਗਹਿਲੀ ਤੇ ਤੇਜ਼ ਰਫਤਾਰੀ ਵਰਤਦਿਆਂ ਟੱਕਰ ਮਾਰੀ। ਗੱਡੀ ਹਾਦਸੇ ਤੋਂ ਬਾਅਦ ਬੇਕਾਬ ਹੋ ਕੇ ਝਾੜੀਆਂ ਵਿੱਚ ਫਸ ਗਈ ਤੇ ਚਾਲਕ ਗੱਡੀ ਛੱਡ ਕੇ ਫਰਾਰ ਹੋ ਗਿਆ। ਜਦ ਉਸ ਨੇ ਆਪਣੇ ਪਿਤਾ ਅਤੇ ਪ੍ਰੀਤਮ ਸਿੰਘ ਨੂੰ ਕੋਲ ਜਾ ਕੇ ਵੇਖਿਆ ਤਾਂ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ ਸੀ। ਦੋਸ਼ੀ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ।
ਦੂਸਰੇ ਕੇਸ ਵਾਰੇ ਪਿੰਡ ਭੈਣੀ ਵਿੱਚ ਰਹਿਣ ਵਾਲੇ ਰਾਮਲੋਵਿਤ ਯਾਦਵ ਨੇ ਦੱਸਿਆ ਕਿ ਉਸ ਦਾ ਚਾਚਾ ਰਮਸ਼ੀਸ਼ ਯਾਦਵ ਉਮਰ ਕਰੀਬ 65 ਸਾਲ ਬੀਤੇ ਪੰਜ ਛੇ ਸਾਲਾਂ ਤੋਂ ਇਥੋਂ ਦੀ ਫੈਕਟਰੀ ਵਿੱਚ ਸਕਿਓਰਿਟੀ ਗਾਰਡ ਦੀ ਡਿਊਟੀ ਕਰਦਾ ਸੀ। ਪਰਸੋਂ ਉਹ ਡਬਲ ਡਿਊਟੀ ਕਰ ਕੇ ਉਹ ਸੜਕ 'ਤੇ ਪੈਦਲ ਆ ਰਿਹਾ ਸੀ ਜਿਸ ਨੂੰ ਪਿੰਡ ਦੇ ਨੇੜੇ ਹੀ ਉਸ ਦੇ ਵੇਖਦੇ ਵੇਖਦੇ ਇੱਕ ਅਣਪਛਾਤੇ ਮੋਟਰ ਸਾਈਕਲ ਸਵਾਰ ਨੇ ਤੇਜ਼ ਰਫਤਾਰੀ ਤੇ ਅਣਗਹਿਲੀ ਵਰਤਦਿਆਂ ਉਸ ਦੇ ਚਾਚੇ ਵਿੱਚ ਟੱਕਰ ਮਾਰ ਦਿੱਤੀ ਤੇ ਅਣਪਛਾਤਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿੱਚ ਉਸ ਦੇ ਚਾਚੇ ਦੇ ਕਾਫੀ ਸੱਟਾਂ ਲੱਗੀਆਂ। ਗੰਭੀਰ ਜ਼ਖਮੀ ਨੂੰ ਇਲਾਜ ਲਈ ਪੀ ਜੀ ਆਈ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਜ਼ੇਰੇ ਇਲਾਜ ਉਸ ਦਾ ਚਾਚਾ ਚਾਰ ਦਿਨ ਬਾਅਦ ਦਮ ਤੋੜ ਗਿਆ। ਦੋਵਾਂ ਕੇਸਾਂ ਵਿੱਚ ਸੰਬੰਧਤ ਥਾਣਿਆਂ ਦੀ ਪੁਲਸ ਨੇ ਸ਼ਿਕਾਇਤ ਕਰਤਾਵਾਂ ਦੇ ਬਿਆਨਾਂ 'ਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ