Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਕਾਂਗਰਸ ਪਾਰਟੀ ਨੇ ਅਰਥ ਵਿਵਸਥਾ ਡਾਵਾਂਡੋਲ ਦੱਸ ਕੇ ਸਰਕਾਰ ਨੂੰ ਫਿਰ ਘੇਰਿਆ

October 16, 2018 09:17 AM

ਨਵੀਂ ਦਿੱਲੀ, 15 ਅਕਤੂਬਰ (ਪੋਸਟ ਬਿਊਰੋ)- ਭਾਰਤ ਦੀ ਅਰਥ ਵਿਵਸਥਾ ਨੂੰ ਡਾਵਾਂਡੋਲ ਕਰਾਰ ਦਿੰਦੇ ਹੋਏ ਕਾਂਗਰਸ ਪਾਰਟੀ ਨੇ ਇੱਕ ਵਾਰ ਫਿਰ ਐਨ ਡੀ ਏ ਸਰਕਾਰ ਦੀਆਂ ਆਰਥਿਕ ਨੀਤੀਆਂ ਉੱਤੇ ਤਿੱਖਾ ਹਮਲਾ ਕੀਤਾ ਹੈ।
ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ, ਨਿਰੰਤਰ ਕਮਜ਼ੋਰ ਹੁੰਦੇ ਰੁਪਏ ਅਤੇ ਵਿਦੇਸ਼ੀ ਨਿਵੇਸ਼ਕਾਂ ਦੇ ਪੈਸਾ ਵਾਪਸ ਖਿੱਚਣ ਵਿੱਚ ਆਈ ਤੇਜ਼ੀ ਦਾ ਹਵਾਲਾ ਦਿੰਦੇ ਹੋਏ ਪਾਰਟੀ ਨੇ ਐਨ ਡੀ ਏ ਸਰਕਾਰ ਦੇ ਆਰਥਿਕ ਪ੍ਰਬੰਧ 'ਤੇ ਗੰਭੀਰ ਸਵਾਲ ਉਠਾਇਆ ਹੈ। ਕਾਂਗਰਸ ਪਾਰਟੀ ਦੇ ਮੁਤਾਬਕ ਆਰਥਿਕ ਵਿਕਾਸ ਦੇ ਕਰੀਬ ਸਾਰੇ ਮਾਪਦੰਡ ਪਿਛਲੇ ਸਾਢੇ ਚਾਰ ਸਾਲ ਦੀ ਤੁਲਨਾ ਵਿੱਚ ਕਮਜ਼ੋਰ ਹਨ ਅਤੇ ਅਰਥ ਵਿਵਸਥਾ ਦੇ ਸਭ ਤੋਂ ਤੇਜ਼ ਰਫਤਾਰ ਨਾਲ ਵਧਣ ਦੇ ਸਰਕਾਰ ਦੇ ਦਾਅਵੇ ਖੋਖਲੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅਰਥ ਵਿਵਸਥਾ ਦੀ ਇਸ ਸਥਿਤੀ 'ਤੇ ਸਪੱਸ਼ਟੀਕਰਨ ਦੀ ਮੰਗ ਕਰਦੇ ਹੋਏ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ ਪੀ ਏ ਸਰਕਾਰ ਨੇ ਦੇਸ਼ ਨੂੰ ਜਿਸ ਸੰਤੁਲਿਤ ਆਰਥਿਕ ਸਥਿਤੀ ਵਿੱਚ ਪਹੁੰਚਾਇਆ ਸੀ, ਮੌਜੂਦਾ ਸਰਕਾਰ ਉਸ ਨੂੰ ਸੰਭਾਲ ਕੇ ਨਹੀਂ ਰੱਖ ਸਕੀ। ਇਸ ਸੰਬੰਧ ਵਿੱਚ ਕਾਂਗਰਸ ਬੁਲਾਰੇ ਅਤੇ ਰਾਜ ਸਭਾ ਵਿੱਚ ਡਿਪਟੀ ਲੀਡਰ ਆਨੰਦ ਸ਼ਰਮਾ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਹ ਚਿੰਤਾਜਨਕ ਹੈ ਕਿ ਮੋਦੀ ਸਰਕਾਰ ਦੇ ਸਾਢੇ ਚਾਰ ਸਾਲ ਵਿੱਚ ਅਰਥ ਵਿਵਸਥਾ ਹੇਠਾਂ ਡਿੱਗਦੀ ਨਜ਼ਰ ਆ ਰਹੀ ਹੈ। ਸਾਰੇ ਆਰਥਿਕ ਮਾਪਦੰਡਾਂ ਦੇ ਕਮਜ਼ੋਰ ਪ੍ਰਦਰਸ਼ਨ ਅਤੇ ਅੰਕੜੇ ਅਰਥ ਵਿਵਸਥਾ ਵਿੱਚ ਗਿਰਾਵਟ ਦੇ ਨਤੀਜੇ ਹਨ। ਸ਼ਰਮਾ ਨੇ ਕਿਹਾ ਕਿ ਵਿਦੇਸ਼ੀ ਨਿਵੇਸ਼ ਯੂ ਪੀ ਏ ਰਾਜ ਦੇ ਮੁਕਾਬਲੇ ਛੇ ਫੀਸਦੀ ਘਟਿਆ ਤੇ ਦੇਸ਼ ਦੀ ਬੱਚਤ ਦਰ ਪੰਜ ਫੀਸਦੀ ਦੀ ਗਿਰਾਵਟ ਨਾਲ ਹੇਠਾਂ ਗਈ ਹੈ।
ਆਨੰਦ ਸ਼ਰਮਾ ਨੇ ਕਿਹਾ ਕਿ ਮਨਮੋਹਨ ਸਿੰਘ ਸਰਕਾਰ ਨੇ ਦੋ ਵੱਡੇ ਵਿਸ਼ਵ ਪੱਧਰੀ ਆਰਥਿਕ ਸੰਕਟਾਂ ਤੋਂ ਬਾਅਦ ਵੀ ਅਰਥ ਵਿਵਸਥਾ ਨੂੰ ਸੰਭਾਲ ਕੇ 10 ਸਾਲਾਂ ਵਿੱਚ 7.8 ਫੀਸਦੀ ਵਿਕਾਸ ਦਰ ਹਾਸਲ ਕੀਤੀ ਸੀ, ਮੋਦੀ ਸਰਕਾਰ ਪੰਜ ਸਾਲਾਂ ਵਿੱਚ 7.1 ਦੀ ਔਸਤ ਜੀ ਡੀ ਪੀ ਤੋਂ ਅੱਗੇ ਨਹੀਂ ਜਾਂਦੀ ਦਿੱਸ ਰਹੀ। ਕਾਂਗਰਸ ਬੁਲਾਰੇ ਨੇ ਕਿਹਾ ਕਿ ਜਦੋਂ ਯੂ ਪੀ ਏ ਸਰਕਾਰ ਨੇ ਸੱਤਾ ਛੱਡੀ ਤਾਂ ਦੇਸ਼ ਦੀ ਸਾਲਾਨਾ ਬਰਾਮਦ 320 ਅਰਬ ਡਾਲਰ ਪਹੁੰਚ ਗਈ, ਪਰ ਮੋਦੀ ਸਰਕਾਰ ਦੇ ਪੂਰੇ ਪੰਜ ਸਾਲ ਵਿੱਚ ਕਦੇ ਵੀ ਇਸ ਅੰਕੜੇ ਨੂੰ ਪਾਰ ਨਹੀਂ ਕਰ ਪਾਏਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ