Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਨਿੱਕੇ ਘੁੰਮਣਾਂ ਦੇ ਧਾਰਮਿਕ ਸਮਾਗਮ ਵਿੱਚ ਸੁਖਬੀਰ ਤੇ ਮਜੀਠੀਆ ਨੂੰ ਲੋਕੀਂ ਪੈ ਨਿਕਲੇ

October 16, 2018 09:38 AM

* ਪੁਲਸ ਨੇ ਵੱਖਰੇ ਕਮਰੇ ਵਿੱਚ ਬਿਠਾ ਕੇ ਭੀੜ ਤੋਂ ਬਚਾਏ

ਬਟਾਲਾ, 15 ਅਕਤੂਬਰ, (ਪੋਸਟ ਬਿਊਰੋ)- ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੀਤੀ ਰਾਤ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਾਲਿਆਂ ਦੀ ਬਰਸੀ ਮੌਕੇ ਸਿੱਖ ਸੰਗਤ ਦੇ ਵਿਰੋਧ ਅਤੇ ਭਾਰੀ ਨਾਅਰੇਬਾਜ਼ੀ ਦਾ ਸਾਹਮਣਾ ਕਰਨਾ ਪਿਆ।
ਮਿਲੀ ਜਾਣਕਾਰੀ ਇਹ ਘਟਨਾ ਐਤਵਾਰ ਦੇਰ ਰਾਤ 11 ਵਜੇ ਦੇ ਕਰੀਬ ਵਾਪਰੀ। ਇਸ ਪਿੱਛੋਂ ਇੱਕ ਵਾਰ ਪੰਡਾਲ ਵਿੱਚ ਬੈਠੀ ਸੰਗਤ ਨੇ ਸਮੁੱਚਾ ਪੰਡਾਲ ਖ਼ਾਲੀ ਕਰ ਦਿੱਤਾ ਸੀ ਤੇ ਦੋਵੇਂ ਆਗੂਆਂ ਨੂੰ ਸੰਬੋਧਨ ਕੀਤੇ ਬਿਨਾਂ ਹੀ ਓਥੋਂ ਜਾਣਾ ਪੈ ਗਿਆ। ਗੁਰਦੁਆਰਾ ਅੰਗੀਠਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਬਾਬਾ ਹਜ਼ਾਰਾ ਸਿੰਘ ਦੇ ਪੋਤਰੇ ਬਾਬਾ ਬੁੱਧ ਸਿੰਘ ਨੇ ਇਸ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਥਾ-ਕੀਰਤਨ ਦਾ ਆਨੰਦ ਮਾਣਦੀ ਸਿੱਖ ਸੰਗਤ ਨੂੰ ਸਾਜ਼ਿਸ਼ ਹੇਠ ਪ੍ਰੇਸ਼ਾਨ ਕੀਤਾ ਗਿਆ ਹੈ। ਦੂਸਰੇ ਪਾਸੇ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੇ ਕਿਹਾ ਕਿ ਬਾਦਲਾਂ ਨੂੰ ਗੁਰੂ ਘਰ ਵਿੱਚ ਦੇਖਣਾ ਲੋਕ ਪਸੰਦ ਨਹੀਂ ਕਰਦੇ। ਜਾਣ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਵਿਧਾਇਕ ਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਜੀ ਦੀ ਬਰਸੀ ਦੀ 15 ਅਕਤੂਬਰ ਨੂੰ ਹੁੰਦੀ ਛੁੱਟੀ ਰੱਦ ਕਰਵਾਈ ਹੈ। ਉਨ੍ਹਾਂ ਨੇ ਕਾਂਗਰਸ ਸਰਕਾਰ ਉਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਦੋਸ਼ ਵੀ ਲਾਏ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਜ਼ੋਰਦਾਰ ਵਿਰੋਧ ਉਸ ਸਮੇਂ ਹੋਇਆ, ਜਦੋਂ ਬਾਬਾ ਬੁੱਧ ਸਿੰਘ ਉਨ੍ਹਾਂ ਦੋਵਾਂ ਦਾ ਏਥੇ ਆਉਣ ਲਈ ਧੰਨਵਾਦ ਕਰ ਰਹੇ ਸਨ। ਉਨ੍ਹਾ ਨੇ ਇਹ ਕਹਿਣਾ ਸ਼ੁਰੂ ਕਰ ਦਿੱਤਾ ਕਿ ਅੱਜ ਕੱਲ੍ਹ ਏਜੰਸੀਆਂ ਦੇ ਇਸ਼ਾਰੇ ਉੱਤੇ ਕੁਝ ਲੋਕ ਅਕਾਲੀ ਲੀਡਰਸਿ਼ਪ ਦਾ ਵਿਰੋਧ ਕਰ ਰਹੇ ਹਨ ਤੇ ਇਹ ਸਿੱਖ ਪੰਥ ਦੇ ਖਿਲਾਫ ਹੈ। ਇਸ ਤੋਂ ਲੋਕ ਉੱਠ ਖੜੋਤੇ ਅਤੇ ਭੜਕ ਕੇ ਨਾਅਰੇ ਲਾਉਣ ਲੱਗ ਪਏ। ਇਸ ਨਾਅਰੇਬਾਜ਼ੀ ਨੂੰ ਦੇਖ ਕੇ ਸੁਖਬੀਰ ਸਿੰਘ ਬਾਦਲ ਦੇ ਸੁਰੱਖਿਆ ਅਮਲੇ ਦੇ ਜਵਾਨਾਂ ਨੇ ਉਨ੍ਹਾਂ ਨੂੰ ਆਪਣੇ ਘੇਰੇ ਵਿੱਚ ਲੈ ਲਿਆ ਤੇ ਭੀੜ ਤੋਂ ਬਚਾਉਣ ਲਈ ਇੱਕ ਕਮਰੇ ਵਿੱਚ ਲੈ ਗਏ। ਇਸ ਮੌਕੇ ਬਾਬਾ ਬੁੱਧ ਸਿੰਘ ਨੇ ਬਾਦਲ ਨੂੰ ਮੰਚ ਉੱਤੇ ਆਉਣ ਅਤੇ ਆਪਣੇ ਵਿਚਾਰ ਪੇਸ਼ ਕਰਨ ਲਈ ਵਾਰ-ਵਾਰ ਬੁਲਾਇਆ, ਪਰ ਉਹ ਕਮਰੇ ਤੋਂ ਬਾਹਰ ਨਹੀਂ ਆਏ। ਬਾਅਦ ਵਿੱਚ ਦੋਵਾਂ ਅਕਾਲੀ ਆਗੂਆਂ ਨੂੰ ਪੁਲਸ ਘੇਰੇ ਵਿੱਚ ਲਿਆਂਦਾ ਗਿਆ ਤੇ ਸਿਰੋਪਾ ਦੇ ਕੇ ਪੁਲਸ ਦੇ ਘੇਰੇ ਵਿੱਚ ਹੀ ਬਾਹਰ ਕੱਢ ਕੇ ਵਾਪਸੀ ਲਈ ਰਵਾਨਾ ਕਰ ਦਿੱਤਾ ਗਿਆ। ਇਸ ਮੌਕੇ ਖੜੇ ਪੈਰ ਹੋਰ ਪੁਲਸ ਵੀ ਮੰਗਵਾਈ ਦੱਸੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ