Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਵੱਡੇ ਬਾਦਲ ਦੇ ਕਤਲ ਦੀ ਸਾਜ਼ਿਸ਼ ਫੜਨ ਦਾ ਯੂ ਪੀ ਪੁਲਸ ਵੱਲੋਂ ਦਾਅਵਾ

October 16, 2018 09:39 AM

ਮੇਰਠ, 15 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਉੱਤਰ ਪ੍ਰਦੇਸ਼ ਦੇ ਜਿ਼ਲਾ ਸ਼ਾਮਲੀ ਦੀ ਪੁਲਸ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲੈਣ ਦਾ ਦਾਅਵਾ ਕੀਤਾ ਹੈ।
ਦੱਸਿਆ ਗਿਆ ਹੈ ਕਿ 2 ਅਕਤੂਬਰ ਦੀ ਰਾਤ ਜਿ਼ਲਾ ਸ਼ਾਮਲੀ ਦੇ ਝਿੰਝਾਣਾ ਥਾਣੇ ਦੇ ਪਿੰਡ ਕਮਾਲਪੁਰ ਵਾਲੇ ਨਾਕੇ ਉੱਤੇ ਕੁਝ ਲੋਕਾਂ ਨੇ ਹਮਲਾ ਕਰਕੇ ਹਵਾਲਦਾਰ ਸੰਸਾਰ ਸਿੰਘ ਤੇ ਹੋਮਗਾਰਡ ਸੰਜੇ ਵਰਮਾ ਨੂੰ ਗੋਲੀ ਮਾਰ ਕੇ ਹਥਿਆਰ ਲੁੱਟ ਲਏ ਸਨ। ਪੁਲਸ ਮੁਤਾਬਕ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਤਲ ਕੀਤਾ ਜਾਣਾ ਸੀ। ਬਰਾਮਦ ਕੀਤਾ ਗਿਆ ਅਸਲਾ ਉਨ੍ਹਾਂ ਨੇ ਇਕ ਗੁਰਦੁਆਰਾ ਸਾਹਿਬ ਦੇ ਕਮਰੇ ਵਿਚ ਲੁਕਾ ਕੇ ਰੱਖਿਆ ਸੀ। ਇਸ ਗਰੁੱਪ ਦਾ ਆਗੂ ਜਰਮਨ ਸਿੰਘ ਫਰਾਰ ਹੈ, ਜੋ ਪੰਜਾਬ ਵਿਚ ਖਾਲਿਸਤਾਨ ਸਮਰਥਕਾਂ ਦੇ ਸੰਪਰਕ ਵਿਚ ਹੈ।
ਐਡੀਸ਼ਨਲ ਡੀ ਜੀ ਪੀ ਮੇਰਠ ਜ਼ੋਨ ਪ੍ਰਸ਼ਾਂਤ ਕੁਮਾਰ ਨੇ ਅੱਜ ਸ਼ਾਮਲੀ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ 2 ਅਕਤੂਬਰ ਦੀ ਰਾਤ ਜਿ਼ਲਾ ਸ਼ਾਮਲੀ ਦੇ ਝਿੰਝਾਨਾ ਥਾਣੇ ਦੇ ਪਿੰਡ ਕਮਾਲਪੁਰ ਵਾਲੇ ਨਾਕੇ ਉੱਤੇ ਕੁਝ ਲੋਕਾਂ ਨੇ ਹਮਲਾ ਕੀਤਾ ਅਤੇ ਹੈੱਡ ਕਾਂਸਟੇਬਲ ਸੰਸਾਰ ਸਿੰਘ ਤੇ ਹੋਮਗਾਰਡ ਸੰਜੇ ਵਰਮਾ ਨੂੰ ਗੋਲੀਆਂ ਮਾਰ ਕੇ ਹਥਿਆਰ ਲੁੱਟ ਲਏ। ਪੁਲਸ ਦੇ ਮੁਤਾਬਕ ਦੋਸ਼ੀਆਂ ਦਾ ਮਕਸਦ ਪ੍ਰਕਾਸ਼ ਸਿੰਘ ਬਾਦਲ ਜਾਂ ਕਿਸੇ ਹੋਰ ਦੀ ਹੱਤਿਆ ਕਰਨਾ ਸੀ, ਕਿਉਂਕਿ ਬਾਦਲ ਪਿਛਲੇ ਦਿਨਾਂ ਤੋਂ ਖਾਲਿਸਤਾਨੀ ਸਮਰਥਕਾਂ ਦਾ ਵਿਰੋਧ ਕਰਦੇ ਆ ਰਹੇ ਸਨ। ਐਤਵਾਰ ਰਾਤ ਮੁਖਬਰ ਦੀ ਸੂਹ ਉੱਤੇ ਸਵਾਟ ਟੀਮ ਨੇ ਦੋਸ਼ੀਆਂ ਦਾ ਪਿੱਛਾ ਕੀਤਾ ਤੇ ਰੰਗਾਨਾ ਫਾਰਮ ਦੇ ਗੁਰਦੁਆਰੇ ਤਕ ਜਾ ਪਹੁੰਚੀ। ਟੀਮ ਨੂੰ ਪਤਾ ਲੱਗਾ ਕਿ ਤਿੰਨ ਜਣੇ ਲੁੱਟੇ ਗਏ ਹਥਿਆਰ ਤੇ ਕਾਰਤੂਸ ਇਸ ਗੈਂਗ ਦੇ ਆਗੂ ਜਰਮਨ ਸਿੰਘ ਨੂੰ ਦੇਣ ਚੱਲੇ ਹਨ। ਲੁੱਟੇ ਗਏ ਅਸਲੇ ਨੂੰ ਟਰੱਕ ਵਿਚ ਪੰਜਾਬ ਲਿਜਾਣਾ ਸੀ, ਪਰ ਸਵਾਟ ਟੀਮ ਦੇ ਮੁਖੀ ਇੰਸਪੈਕਟਰ ਨੇ ਟੀਮ ਨਾਲ ਰੰਗਾਨਾ ਪਿੰਡ ਦੇ ਜੰਗਲਾਂ ਵਿਚ ਤਿੰਨਾਂ ਨੂੰ ਘੇਰ ਲਿਆ। ਮੁਕਾਬਲੇ ਦੌਰਾਨ ਦੋ ਜਣੇ ਜ਼ਖਮੀ ਹੋ ਗਏ। ਪੁਲਸ ਦੇ ਮੁਤਾਬਾਕ ਗ੍ਰਿਫਤਾਰ ਕੀਤੇ ਲੋਕਾਂ ਵਿਚ ਕਰਮ ਸਿੰਘ ਪੁੱਤਰ ਗੁਰਚਰਨ ਸਿੰਘ ਪਿੰਡ ਰੰਗਾਨਾ ਫਾਰਮ ਥਾਣਾ ਝਿੰਝਾਨਾ, ਗੁਰਜੰਟ ਉਰਫ ਜੰਟਾ ਪੁੱਤਰ ਕੁਲਵੰਤ ਵਾਸੀ ਧਲਾਵਲੀ ਥਾਣਾ ਗੰਗੋਹ, ਜਿ਼ਲਾ ਸਹਾਰਨਪੁਰ ਤੇ ਅਮਰੀਕ ਸਿੰਘ ਉਰਫ ਅੰਮ੍ਰਿਤ ਪੁੱਤਰ ਪਾਲਾ ਸਿੰਘ ਵਾਸੀ ਸੈਕਟਰ 6, ਕਰਨਾਲ ਸ਼ਾਮਲ ਹਨ। ਗਰੁੱਪ ਦਾ ਮੁਖੀ ਜਰਮਨ ਪੁੱਤਰ ਕੁਲਵੰਤ ਸਿੰਘ ਵਾਸੀ ਬਿਰਸਾ ਦਾ ਡੇਰਾ ਪਿੰਡ ਅਜੀਜਪੁਰ, ਥਾਣਾ ਝਿੰਝਾਨਾ, ਜਿ਼ਲਾ ਸ਼ਾਮਲੀ ਅਤੇ ਕਰਮਾ ਪੁੱਤਰ ਅਜੀਤ ਸਿੰਘ ਵਾਸੀ ਅਜੀਜਪੁਰ ਥਾਣਾ ਝਿੰਝਾਨਾ ਅਜੇ ਤੱਕ ਫਰਾਰ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ