Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਕੈਪਟਨ ਅਮਰਿੰਦਰ ਦੇ ਮੁਤਾਬਕ ਬੇਅਦਬੀ ਮੁੱਦੇ ਦਾ ਸਿਆਸੀਕਰਨ ਕੀਤਾ ਜਾ ਰਿਹੈ

October 16, 2018 09:41 AM

ਚੰਡੀਗੜ੍ਹ, 15 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਾਏ ਹੈ ਕਿ ਕੁਝ ਰਾਜਨੀਤਕ ਧਿਰਾਂ ਬੇਅਦਬੀ ਦੇ ਮੁੱਦੇ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਏ ਗੋਲੀ ਕਾਂਡ ਦੀਆਂ ਘਟਨਾਵਾਂ ਦਾ ਆਪਣੇ ਸਿਆਸੀ ਹਿੱਤਾਂ ਖਾਤਰ ਸਿਆਸੀਕਰਨ ਕਰੀ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ ਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਧਿਰਾਂ ਇਸ ਨੂੰ ਰਾਜਸੀ ਰੰਗਤ ਦੇਣ ਦਾ ਚਾਰਾ ਕਰ ਰਹੀਆਂ ਹਨ, ਪਰ ਪੰਜਾਬ ਦੇ ਸ਼ਾਂਤੀ ਚਾਹੁੰਦੇ ਲੋਕ ਇਨ੍ਹਾਂ ਤਾਕਤਾਂ ਦੇ ਪਿੱਛੇ ਨਹੀਂ ਲੱਗਣਗੇ। ਉਨ੍ਹਾਂ ਕਿਹਾ ਕਿ ਦੋ ਮੰਤਰੀਆਂ ਤੇ ਵਿਧਾਇਕਾਂ ਨੇ ਕੱਲ੍ਹ ਫਰੀਦਕੋਟ ਜ਼ਿਲੇ ਵਿਚ ਮ੍ਰਿਤਕਾਂ ਦੇ ਵਾਰਸਾਂ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ਸੀ, ਜਦ ਕਿ ਬੇਅਦਬੀ ਕੇਸਾਂ ਨੂੰ ਰਾਜਨੀਤੀ ਲਈ ਵਰਤਣ ਵਾਲੀਆਂ ਧਿਰਾਂ ਬਰਗਾੜੀ ਤੱਕ ਸੀਮਤ ਸਨ। ਉਨ੍ਹਾਂ ਕਿਹਾ ਕਿ ਗਰਮ ਖਿਆਲੀ ਲੋਕ ਹਾਲਾਤ ਖਰਾਬ ਕਰਨ ਦਾ ਯਤਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਜਾਂਚ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਉੱਤੇ ਪੁਲੀਸ ਦੀ ਜਾਂਚ ਟੀਮ ਬਣਾਈ ਹੈ, ਜਿਸ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਟੀਮ ਨੂੰ ਲੋੜ ਪਈ ਤਾਂ ਕਿਸੇ ਵੀ ਦੋਸ਼ੀ ਖ਼ਿਲਾਫ਼ ਕਾਰਵਾਈ ਲਈ ਅਦਾਲਤ ਚਲੀ ਜਾਵੇਗੀ, ਪਰ ਸੰਵੇਦਨਸ਼ੀਲਤਾਂ ਨੂੰ ਦੇਖਦਿਆਂ ਆਪਣਾ ਕੰਮ ਜਲਦੀ ਮੁਕਾਵੇਗੀ।
ਬਾਦਲਾਂ ਦੇ ਕਬਜ਼ੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਕਤ ਕਰਾਉਣ ਲਈ ਗਰਮ ਖਿਆਲੀਆਂ ਦੀ ਮਦਦ ਕਰਨ ਬਾਰੇ ਪੁੱਛਣ ਉੱਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਜਿਹੇ ਧੜਿਆਂ ਨਾਲ ਕੋਈ ਸਬੰਧ ਨਹੀਂ, ਪਰ ਉਹ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਛੁਡਾਉਣ ਲਈ ਹੋਰ ਧੜਿਆਂ ਦੀ ਮਦਦ ਕਰ ਸਕਦੇ ਹਨ, ਕਿਉਂਕਿ ਉਨ੍ਹਾਂ ਨੇ ਗੁਰਦੁਆਰਿਆਂ ਦੀ ਸੰਸਥਾ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਨਰਮ ਖਿਆਲ ਨਹੀਂ, ਮੌਕਾਪ੍ਰਸਤ ਹਨ, ਜਿਹੜੇ ਆਪਣੇ ਰਾਜਸੀ ਹਿੱਤਾਂ ਲਈ ਲੋਕਾਂ ਨੂੰ ਵਰਤਦੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਬੇਅਦਬੀ ਦੇ 157 ਕੇਸ ਹੱਲ ਕਰ ਲਏ ਅਤੇ 129 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਦਸਾਂ ਨੂੰ ਸਜ਼ਾਵਾਂ ਵੀ ਹੋ ਚੁੱਕੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ