Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਕੈਪਟਨ ਨੇ ਸੈਕਟਰ-68 ਵਿਖੇ 1.25 ਏਕੜ ਵਿਚ ਬਣਾਏ ਵਿਜੀਲੈਂਸ ਭਵਨ ਦਾ ਕੀਤਾ ਉਦਘਾਟਨ

October 16, 2018 06:29 PM

ਬਾਦਲਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ: ਕੈਪਟਨ 


ਮੋਹਾਲੀ, 16 ਅਕਤੂਬਰ (ਪੋਸਟ ਬਿਊਰੋ): ਬਾਦਲਾਂ ਦੀ ਜਾਨ ਨੂੰ ਵਧੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਸੈਕਟਰ-68 ਵਿਖੇ 1.25 ਏਕੜ ਵਿੱਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜਾਨ ਨੂੰ ਵਧੇ ਖ਼ਤਰੇ ਸਬੰਧੀ ਹਾਲ ਹੀ ਵਿੱਚ ਆਈਆਂ ਰਿਪੋਰਟਾਂ ਤੋਂ ਬਾਕਿਫ ਹਨ ਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਦੋਵਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਈ ਜਾਵੇ।
ਮੀਡੀਆ ਵੱਲੋਂ ਪੁੱਛੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਨੂੰ ਪਤਾ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਪਰਾਲੀ ਫੂਕਣ ਵਾਲੇ ਕਿਸਾਨਾਂ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਹਮਦਰਦੀ ਹੈ ਪਰ ਉਨ੍ਹਾਂ ਦੀ ਸਰਕਾਰ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਨਹੀਂ ਜਾ ਸਕਦੀ।
ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਅਧਿਆਪਕਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਨੂੰ ਵੱਖ-ਵੱਖ ਮੰਗ ਪੱਤਰ ਸੌਂਪਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਸਮੇਤ 40 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣੀਆਂ ਹਨ ਪਰ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਕਾਰਨ ਇਸ ਸਬੰਧੀ ਕੁਝ ਸਮਾਂ ਲੱਗ ਸਕਦਾ ਹੈ। ਇਸ ਦੌਰਾਨ ਸਰਕਾਰ ਨੇ ਅਧਿਆਪਕਾਂ ਲਈ ਦੋਵੇਂ ਰਾਹ ਖੁੱਲ੍ਹੇ ਰੱਖੇ ਹਨ ਕਿ ਜਾਂ ਤਾਂ ਉਹ ਆਪਣੇ ਮੌਜੂਦਾ ਸਕੇਲ ਉਤੇ ਹੀ ਕੰਮ ਕਰਦੇ ਰਹਿਣ ਜਾਂ ਫੇਰ ਰੈਗੂਲਰ ਸੇਵਾਵਾਂ ਦੀ ਨੀਤੀ ਤਹਿਤ ਤਿੰਨ ਸਾਲ ਲਈ 15,300 ਰੁਪਏ ਦੀ ਮੁੱਢਲੀ ਤਨਖ਼ਾਹ 'ਤੇ ਜੁਆਇਨ ਕਰ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਸ ਸਕੇਲ ਦੀ ਪੇਸ਼ਕਸ਼ ਕੀਤੀ ਗਈ ਹੈ, ਉਹ ਕੇਂਦਰ ਦੇ ਮੌਜੂਦਾ ਸਕੇਲ 13,900 ਤੋਂ ਵੱਧ ਹੈ। ਹੁਣ ਫੈਸਲਾ ਅਧਿਆਪਕਾਂ ਨੇ ਲੈਣਾ ਹੈ ਕਿ ਉਨ੍ਹਾਂ ਨੇ ਕਿਸ ਦੀ ਚੋਣ ਕਰਨੀ ਹੈ।
ਛੇ ਮੰਜ਼ਿਲਾ ਵਿਜੀਲੈਂਸ ਭਵਨ ਕਰਮਚਾਰੀਆਂ ਲਈ ਵਰਕ ਸਟੇਸ਼ਨਜ਼, ਟਰੇਨਿੰਗ/ਕਾਨਫਰੰਸ ਹਾਲ, ਮੀਟਿੰਗ ਰੂਮ ਆਦਿ ਨਾਲ ਲੈਸ ਵੱਡ ਆਕਾਰੀ ਸ਼ਾਨਦਾਰ ਕੰਪਲੈਕਸ ਹੈ, ਜੋ ਕਿ ਬਿਹਤਰ ਕਾਰਗੁਜ਼ਾਰੀ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਪਹਿਲਾਂ ਫੇਜ਼-08 ਸਥਿਤ ਵਿਜੀਲੈਂਸ ਥਾਣਾ ਵੀ ਹੁਣ ਇਸੇ ਭਵਨ ਵਿੱਚ ਹੋਵੇਗਾ। ਬਿਜਲੀ ਦੀ ਬੱਚਤ ਸਬੰਧੀ ਇਹ ਇਮਾਰਤ ਐਨਰਜੀ ਕਨਜ਼ਰਵੇਸ਼ਨ ਬਿਲਡਿੰਗ ਕੋਡ (ਈਸੀਬੀਸੀ) 'ਤੇ ਵੀ ਖ਼ਰੀ ਉਤਰਦੀ ਹੈ।
ਉਦਘਾਟਨੀ ਸਮਾਗਮ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਘ ਸਿੰਗਲਾ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋੜਾ, ਮੁੱਖ ਡਾਇਰੈਕਟਰ ਵਿਜੀਲੈਂਸ ਬੀ.ਕੇ. ਉੱਪਲ, ਡਾਇਰੈਕਟਰ ਵਿਜੀਲੈਂਸ ਜੀ.ਨਾਗੇਸ਼ਵਰ ਰਾਓ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗੁਰਪ੍ਰੀਤ ਕੌਰ ਸਪਰਾ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ, ਪਸ਼ੂ ਪਾਲਣ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਾਂਗਰਸੀ ਆਗੂ ਜੀ.ਐਸ.ਰਿਆੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ