Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਅਮਿਤਾਭ ਬੱਚਨ ਨਾਲ ਟਕਰਾਏਗੀ ਰਾਣੀ

September 09, 2019 10:45 AM

ਦੋ ਫਿਲਮਾਂ ਦਾ ਬਾਕਸ ਆਫਿਸ 'ਤੇ ਟਕਰਾਉਣਾ ਕੋਈ ਨਵੀਂ ਗੱਲ ਨਹੀਂ ਹੈ। ਏਨੀਆਂ ਫਿਲਮਾਂ ਬਣ ਰਹੀਆਂ ਹਨ ਕਿ ਲਗਭਗ ਹਰ ਸ਼ੁੱਕਰਵਾਰ ਦੋ ਤੋਂ ਤਿੰਨ ਫਿਲਮਾਂ ਰਿਲੀਜ਼ ਹੁੰਦੀਆਂ ਹਨ। ਫਿਲਮਾਂ ਦੀ ਟੱਕਰ ਬੇਸ਼ੱਕ ਮਾਇਨੇ ਨਾ ਰੱਖਦੀ ਹੋੇ, ਪਰ ਸਿਤਾਰਿਆਂ ਦੀ ਟੱਕਰ ਮਾਇਨੇ ਰੱਖਦੀ ਹੈ। ਇਸ ਵਾਰ ਇੱਕੋ ਦਿਨ ਅਮਿਤਾਭ ਬੱਚਨ ਤੇ ਰਾਣੀ ਮੁਖਰਜੀ ਆਹਮੋ ਸਾਹਮਣੇ ਹੋਣਗੇ। ‘ਬਲੈਕ’, ‘ਕਭੀ ਖੁਸ਼ੀ ਕਭੀ ਗ਼ਮ’, ‘ਬਾਬੁਲ’ ਜਿਹੀਆਂ ਕਈ ਫਿਲਮਾਂ 'ਚ ਇਕੱਠੇ ਕੰਮ ਕਰ ਚੁੱਕੇ ਦੋਵਾਂ ਸਿਤਾਰਿਆਂ ਦੀਆਂ ਆਉਣ ਵਾਲੀਆਂ ਫਿਲਮਾਂ ਇੱਕੋ ਦਿਨ ਰਿਲੀਜ਼ ਹੋ ਸਕਦੀਆਂ ਹਨ।
ਅਮਿਤਾਭ ਬੱਚਨ ਦੀ ਅਗਲੀ ਫਿਲਮ ‘ਝੁੰਡ’ ਦੀ ਨਵੀਂ ਰਿਲੀਜ਼ ਤਰੀਕ ਸਾਹਮਣੇ ਆ ਗਈ ਹੈ। ਇਸ ਫਿਲਮ ਨੂੰ ਪਹਿਲਾਂ 20 ਸਤੰਬਰ ਨੂੰ ਰਿਲੀਜ਼ ਕੀਤਾ ਜਾਣਾ ਸੀ, ਪਰ 13 ਦਸੰਬਰ ਨੂੰ ਰਿਲੀਜ਼ ਹੋਵੇਗੀ। ਇਸ ਦਿਨ ਰਾਣੀ ਮੁਖਰਜੀ ਦੀ ਫਿਲਮ ‘ਮਰਦਾਨੀ 2’ ਵੀ ਰਿਲੀਜ਼ ਹੋਣੀ ਹੈ। ਹਾਲੇ ਤੱਕ ‘ਝੁੰਡ’ ਦੀ ਨਵੀਂ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ, ਪਰ ਫਿਲਮ ਦਾ ਨਾ ਕੋਈ ਪ੍ਰਚਾਰ ਸ਼ੁਰੂ ਹੋਇਆ ਹੈ ਤੇ ਨਾ ਫਿਲਮ ਦਾ ਟ੍ਰੇਲਰ ਵਿਖਾਇਆ ਗਿਆ ਹੈ। 20 ਸਤੰਬਰ ਨੂੰ ਇਸ ਫਿਲਮ ਦਾ ਰਿਲੀਜ਼ ਹੋਣਾ ਨਾਮੁਮਕਿਨ ਹੈ। ਜੇ ‘ਝੁੰਡ’ ਤੇ ‘ਮਰਦਾਨੀ 2’ ਇੱਕੋ ਦਿਨ ਰਿਲੀਜ਼ ਹੁੰਦੀਆਂ ਹਨ ਤਾਂ ਦਰਸ਼ਕਾਂ ਨੂੰ ਦੋ ਵੱਖਰੀ ਤਰ੍ਹਾਂ ਦੀਆਂ ਫਿਲਮਾਂ ਵੇਖਣ ਦਾ ਮੌਕਾ ਮਿਲੇਗਾ। ‘ਝੁੰਡ’ 'ਚ ਅਮਿਤਾਭ ਝੁੱਗੀਆਂ ਵਿੱਚ ਰਹਿਣ ਵਾਲੇ ਬੱਚਿਆਂ ਨੂੰ ਫੁੱਟਬਾਲ ਖੇਡਣਾ ਸਿਖਾਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ