Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸਰਕਾਰ ਸਾਜ਼ਿਸ਼ ਤਹਿਤ ਸਰਕਾਰੀ ਸਕੂਲਾਂ ਨੂੰ ਬਰਬਾਦ ਕਰਨ ‘ਤੇ ਤੁਲੀ :ਆਪ

October 16, 2018 06:42 PM


ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਨੂੰ ਮਿਲਿਆ ‘ਆਪ‘ ਵਫ਼ਦ


ਚੰਡੀਗੜ੍ਹ, 16 ਅਕਤੂਬਰ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਸਰਕਾਰੀ ਧੱਕੇਸ਼ਾਹੀ ਦਾ ਸ਼ਿਕਾਰ ਹੋਏ 8886 ਐਸਐਸਏ, ਰਮਸਾ, ਆਦਰਸ਼ ਮਾਡਲ ਸਕੂਲ ਅਧਿਆਪਕਾਂ ਅਤੇ 4 ਸਾਲਾਂ ਤੋਂ ਸਿਰਫ਼ 7000 ਰੁਪਏ ‘ਤੇ ਨੌਕਰੀ ਕਰਕੇ 5178 ਅਧਿਆਪਕਾਂ ਨੂੰ ਬਿਨਾ ਸ਼ਰਤ ਪੂਰੀ ਤਨਖ਼ਾਹ ‘ਤੇ ਪੱਕੇ ਕਰਨ ਦੀਆਂ ਜਾਇਜ਼ ਮੰਗਾਂ ਨੂੰ ਜ਼ੋਰ ਨਾਲ ਉਠਾਇਆ।
ਵਫ਼ਦ ‘ਚ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵਿਧਾਨ ਸਭਾ ‘ਚ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਅਮਰਜੀਤ ਸਿੰਘ ਸੰਦੋਆ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ), ਸੂਬਾ ਸਕੱਤਰ ਜਗਤਾਰ ਸਿੰਘ ਸੰਘੇੜਾ, ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਲੀਗਲ ਸੈੱਲ ਦੇ ਸਹਿ ਪ੍ਰਧਾਨ ਜਸਤੇਜ ਸਿੰਘ ਅਰੋੜਾ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਸ਼ਾਮਲ ਸਨ।
ਇਸਦੇ ਨਾਲ ਹੀ ਵਫ਼ਦ ਨੇ ਰਾਜਪਾਲ ਪੰਜਾਬ ਕੋਲ ਸੂਬੇ ਅੰਦਰ ਪੂਰੀ ਤਰਾਂ ਨਿੱਘਰ ਚੁੱਕੀ ਸਕੂਲ ਸਿੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਅੰਦਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਸਿੱਖਿਆ ਦਾ ਬਜਟ ਵਧਾਉਣ ਲਈ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ। ਵਫ਼ਦ ਨੇ ਦੱਸਿਆ ਕਿ ਦਿੱਲੀ ਸਰਕਾਰ ਆਪਣੇ ਕੁੱਲ ਸਾਲਾਨਾ ਬਜਟ ਦਾ 26 ਪ੍ਰਤੀਸ਼ਤ ਸਿੱਖਿਆ ‘ਤੇ ਖ਼ਰਚ ਕਰ ਰਹੀ ਹੈ, ਜਦਕਿ ਪੰਜਾਬ ਸਰਕਾਰ 4 ਪ੍ਰਤੀਸ਼ਤ ਤੋਂ ਵੀ ਘੱਟ ਖ਼ਰਚ ਕਰ ਰਹੀ ਹੈ।
ਇਸੇ ਤਰਾਂ ਵਫ਼ਦ ਨੇ ਪੰਜਾਬ ਦੇ ਕਰੀਬ ਡੇਢ ਹਜ਼ਾਰ ਸਕੂਲਾਂ ਦੇ 6000 ਤੋਂ ਵੱਧ ਅਣਸੁਰੱਖਿਅਤ ਘੋਸ਼ਿਤ ਕੀਤੇ ਕਮਰਿਆਂ ਦਾ ਮੁੱਦਾ ਵੀ ਉਠਾਇਆ ਅਤੇ ਦੱਸਿਆ ਕਿ ਅੱਜ ਵੀ ਬੱਚੇ ਇਹਨਾਂ ਅਣਸੁਰੱਖਿਅਤ ਇਮਾਰਤਾਂ ਥੱਲੇ ਬੈਠ ਰਹੇ ਹਨ। ਵਫ਼ਦ ਨੇ ਸਰਹੱਦੀ ਖੇਤਰ ਦੇ ਸਕੂਲਾਂ ਦੀ ਬੇਹੱਦ ਤਰਸਯੋਗ ਹਾਲਤ ਅਤੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਅਤੇ ਸਟਾਫ਼ ਦੀ ਵੱਡੇ ਪੱਧਰ ‘ਤੇ ਘਾਟ ਦਾ ਮੁੱਦਾ ਵੀ ਉਠਾਇਆ।
ਰਾਜਪਾਲ ਨੂੰ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ ਅਤੇ ਅਮਨ ਅਰੋੜਾ ਨੇ ਕਿਹਾ ਕਿ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਉਣ ਦੇ ਅਨੈਤਿਕ ਅਤੇ ਗੈਰ ਜ਼ਿੰਮੇਵਾਰੀ ਵਾਲੇ ਫ਼ੈਸਲੇ ਨੇ ਸਮੁੱਚੇ ਅਧਿਆਪਕ ਵਰਗ ਦਾ ਮਨੋਬਲ ਪਸਤ ਕੀਤਾ ਹੈ। ਜਿਸ ਨੂੰ ਤੁਰੰਤ ਵਾਪਸ ਲੈ ਕੇ ਅਧਿਆਪਕਾਂ ਦਾ ਸਨਮਾਨ ਬਹਾਲ ਕਰਨਾ ਚਾਹੀਦਾ ਹੈ, ਕਿਉਂਕਿ ਜੋ ਅਧਿਆਪਕ ਪੂਰੀ ਭਰਤੀ ਪ੍ਰਕਿਰਿਆ ਅਤੇ ਯੋਗਤਾ ਦੇ ਆਧਾਰ ‘ਤੇ 10-10 ਸਾਲਾਂ ਤੋਂ ਪੜਾ ਰਹੇ ਹਨ, ਉਨਾਂ ਦੀਆਂ ਤਨਖ਼ਾਹਾਂ ਘਟਣ ਦੀ ਥਾਂ ਵਧਣੀਆਂ ਚਾਹੀਦੀਆਂ ਹਨ, ਦੂਜੇ ਪਾਸੇ ਸਿੱਖਿਆ ਵਿਭਾਗ ਅਧੀਨ ਸਰਕਾਰੀ ਸਕੂਲਾਂ ‘ਚ ਹਜ਼ਾਰਾਂ ਦੀ ਗਿਣਤੀ ‘ਚ ਖ਼ਾਲੀ ਪੋਸਟਾਂ ਪਈਆਂ ਹਨ, ਬਹੁਤ ਸਾਰੇ ਸਰਕਾਰੀ ਸਕੂਲ ਇੱਕ-ਦੁੱਕਾ ਅਧਿਆਪਕਾਂ ਦੇ ਸਹਾਰੇ ਚੱਲ ਰਹੇ ਹਨ। ਸਰਕਾਰੀ ਸਕੂਲਾਂ ‘ਚ ਪੜ ਰਹੇ ਦਲਿਤ-ਗ਼ਰੀਬਾਂ ਅਤੇ ਆਮ ਲੋਕਾਂ ਦੇ ਬੱਚਿਆਂ ਦੀ ਪੜਾਈ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਪੰਜਾਬ ਸਰਕਾਰ ਐਮਸਐਸਏ, ਰਮਸਾ ਅਤੇ ਆਦਰਸ਼ ਮਾਡਲ ਸਕੂਲਾਂ ‘ਚ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਨਿਯੁਕਤ ਇਨਾਂ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੂਰੇ ਵੇਤਨ ਸਕੇਲ ਤਹਿਤ ਸਿੱਖਿਆ ਵਿਭਾਗ ਅਧੀਨ ਕਰੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ