Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਅਕਾਲੀ-ਭਾਜਪਾ ਦੀ ਰਾਜਪਾਲ ਨੂੰ ਅਪੀਲ: ਕੈਪਟਨ ਨੂੰ ਗਰਮਖ਼ਿਆਲੀਆਂ ਦੀ ਪਿੱਠ ਥਾਪੜ ਕੇ ਪੰਜਾਬ ਨੂੰ ਮੁੜ ਤੋਂ ਕਾਲੇ ਦਿਨਾਂ ਵੱਲ ਧੱਕਣ ਤੋਂ ਰੋਕਣ

October 16, 2018 06:50 PM


ਯੂਟੀ ਵਿਚ ਜੇਬੀਟੀ ਅਧਿਆਪਕਾਂ ਦੀ ਚੋਣ ਵਾਸਤੇ ਪੰਜਾਬੀ ਨੂੰ ਲਾਜ਼ਮੀ ਯੋਗਤਾ ਵਜੋਂ ਸ਼ਾਮਿਲ ਕੀਤੇ ਜਾਣ ਵਾਸਤੇ ਰਾਜਪਾਲ ਨੂੰ ਦਖ਼ਲ ਦੇਣ ਦੀ ਵੀ ਕੀਤੀ ਅਪੀਲ


ਚੰਡੀਗੜ੍ਹ, 16 ਅਕਤੂਬਰ (ਪੋਸਟ ਬਿਊਰੋ):ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਰਮਖ਼ਿਆਲੀਆਂ ਦੀ ਪਿੱਠ ਥਾਪੜ ਕੇ ਪੰਜਾਬ ਨੂੰ ਮੁੜ ਤੋਂ ਕਾਲੇ ਦਿਨਾਂ ਵੱਲ ਧੱਕਣ ਤੋਂ ਰੋਕਣ ਲਈ ਜਰੂਰੀ ਕਾਰਵਾਈ ਕਰਨ, ਕਿਉਂਕਿ ਇਹ ਗਰਮਖ਼ਿਆਲੀ ਤੱਤ ਸੂਬੇ ਦੇ ਅਮਨ ਅਤੇ ਭਾਈਚਾਰਕ ਸਾਂਝ ਨੂੰ ਖਤਮ ਕਰਨ ਅਤੇ ਦੇਸ਼ ਦੇ ਟੋਟੇ ਕਰਨ ਉੱਤੇ ਤੁਲੇ ਹੋਏ ਹਨ।

  


ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ ਵਿਚ ਗਏ ਇਸ ਸਾਂਝੇ ਵਫ਼ਦ ਨੇ ਰਾਜਪਾਲ ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦੇ ਕੀਤੇ ਖੁਲਾਸੇ ਸਮੇਤ ਹਾਲ ਦੀ ਵਿਚ ਵਾਪਰੀਆਂ ਘਟਨਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਸਭ ਪੰਜਾਬ ਵਿਚ ਕਾਂਗਰਸ ਪਾਰਟੀ ਵੱਲੋਂ ਗਰਮਖ਼ਿਆਲੀਆਂ ਨੂੰ ਦਿੱਤੀ ਹੱਲਾਸ਼ੇਰੀ ਦਾ ਨਤੀਜਾ ਹੈ। ਵਫ਼ਦ ਨੇ ਕਿਹਾ ਕਿ ਰਾਸ਼ਟਰ-ਵਿਰੋਧੀ ਤਾਕਤਾਂ ਬਾਦਲ ਸਾਹਿਬ ਨੂੰ ਖਾਮੋਸ਼ ਕਰਨਾ ਚਾਹੁੰਦੀਆਂ ਹਨ, ਕਿਉਂਕਿ ਉਹ ਹਿੰਦੂ-ਸਿੱਖ ਏਕਤਾ ਦੇ ਸਮਰਥਕ ਹਨ ਅਤੇ ਕਾਂਗਰਸ ਪਾਰਟੀ ਅਕਾਲੀ ਦਲ ਅਤੇ ਇਸ ਦੇ ਸੀਨੀਅਰ ਆਗੂਆਂ ਵਿਰੁੱਧ ਗਰਮਖ਼ਿਆਲੀਆਂ ਦੇ ਰੋਸ ਪ੍ਰਦਰਸ਼ਨਾਂ ਦਾ ਸਮਰਥਨ ਕਰਕੇ ਉਹਨਾਂ ਦੇ ਹੱਥਾਂ ਵਿਚ ਖੇਡ ਰਹੀ ਹੈ।
ਬੀਤੇ ਦਿਨੀਂ ਗੁਰਦਾਸਪੁਰ ਜ਼ਿਲੇ ਦੇ ਇੱਕ ਪਿੰਡ ਨਿੱਕੇ ਘੁੰਮੀ ਵਿਖੇ ਇੱਕ ਧਾਰਮਿਕ ਸਮਾਗਮ ਦੇ ਪੰਡਾਲ ਵਿਚ ਕਾਂਗਰਸ ਵੱਲੋਂ ਭੇਜੇ ਕੁੱਝ ਪ੍ਰਦਰਸ਼ਨਕਾਰੀਆਂ ਦੁਆਰਾ ਕੀਤੇ ਪ੍ਰਦਰਸ਼ਨ ਦੀ ਮਿਸਾਲ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਸ਼ਰਾਰਤੀ ਤੱਤਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤੇ ਜਾਣ ਦੇ ਬਾਵਜੂਦ ਪੁਲਿਸ ਨੇ ਉਹਨਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 5 ਅਕਤੂਬਰ ਨੂੰ ਜਦੋਂ ਸੰਗਰੂਰ ਜ਼ਿਲੇ ਵਿਚ ਗਰਮਖ਼ਿਆਲੀਆਂ ਨੇ ਉਹਨਾਂ ਦੇ ਕਾਫ਼ਲੇ ਉੱਤੇ ਹਮਲਾ ਕੀਤਾ ਸੀ ਤਾਂ ਉਸ ਵਿਚ ਵੀ ਪੁਲਿਸ ਦੀ ਮਿਲੀਭੁਗਤ ਸੀ, ਜਿਸ ਨੇ ਬਾਅਦ ਵਿਚ ਉਹਨਾਂ ਖ਼ਿਲਾਫ ਕੋਈ ਕਾਰਵਾਈ ਨਾ ਕਰਨ ਦੀ ਵੀ ਪੂਰੀ ਕੋਸ਼ਿਸ਼ ਕੀਤੀ ਸੀ।
ਇਸ ਮੌਕੇ ਉੱਤੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਪਾਰਟੀ ਬਿਲਕੁੱਲ ਉਸੇ ਤਰਾਂ ਅੱਗ ਨਾਲ ਖੇਡ ਰਹੀ ਹੈ, ਜਿਵੇਂ 80ਵਿਆਂ ਵਿਚ ਕਾਂਗਰਸੀ ਆਗੂਆਂ ਨੇ ਕੀਤਾ ਸੀ, ਜਿਸ ਮਗਰੋਂ ਪੰਜਾਬ ਅੰਦਰ ਅੱਤਵਾਦ ਨੇ ਸਿਰ ਚੁੱਕ ਲਿਆ ਸੀ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸੂਬੇ ਅੰਦਰ ਕਿਸੇ ਨੂੰ ਵੀ ਹਿੰਦੂ-ਸਿੱਖ ਏਕਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ।
ਵਫ਼ਦ ਨੇ ਰਾਜਪਾਲ ਨੂੰ ਯੂਟੀ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੇ ਇੱਕ ਨਵੇਂ ਅਤੇ ਅਸਵੀਕਾਰਯੋਗ ਰੁਝਾਣ ਤੋਂ ਵੀ ਜਾਣੂ ਕਰਵਾਇਆ, ਜਿਸ ਤਹਿਤ ਜੇਬੀਟੀ ਅਧਿਆਪਕਾਂ ਦੀਆਂ 418 ਅਸਾਮੀਆਂ ਲਈ ਪੰਜਾਬੀ ਦੀ ਯੋਗਤਾ ਦੀ ਸ਼ਰਤ ਹਟਾ ਕੇ ਚੋਣ ਮਾਪਦੰਡਾਂ ਨੂੰ ਬਦਲਿਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੁਣ ਨਵੇਂ ਨਿਯਮਾਂ ਤਹਿਤ ਉਮੀਦਵਾਰਾਂ ਨੂੰ ਸਿਰਫ ਅੰਗਰੇਜ਼ੀ ਅਤੇ ਹਿੰਦੀ ਦਾ ਗਿਆਨ ਹੋਣਾ ਹੀ ਲਾਜ਼ਮੀ ਹੈ ਜਦਕਿ ਇਸ ਨੌਕਰੀ ਵਿਚ ਉਹਨਾਂ ਨੂੰ ਪੰਜਾਬੀ ਵੀ ਪੜਾਉਣੀ ਪੈਣੀ ਹੈ। ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਪੰਜਾਬੀ ਦੇ ਗਿਆਨ ਨੂੰ ਚੋਣ ਮਾਪਦੰਡਾਂ ਵਿਚ ਸ਼ਾਮਿਲ ਕੀਤਾ ਜਾਵੇ। ਵਫ਼ਦ ਨੇ ਇਹ ਵੀ ਅਪੀਲ ਕੀਤੀ ਕਿ 1966 ਦੇ ਪੰਜਾਬ ਪੁਨਰਗਠਨ ਐਕਟ ਮੁਤਾਬਿਕ ਸਾਰੇ ਕਰਮਚਾਰੀਆਂ ਦੀ ਭਰਤੀ ਪੰਜਾਬ ਅਤੇ ਹਰਿਆਣਾ ਵਿਚੋਂ ਕ੍ਰਮਵਾਰ 60:40 ਦੇ ਅਨੁਪਾਤ ਨਾਲ ਕੀਤੀ ਜਾਵੇ।
ਅਕਾਲੀ-ਭਾਜਪਾ ਵਫ਼ਦ ਨੇ ਰਾਜਪਾਲ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਕਿ ਕਾਂਗਰਸ ਸਰਕਾਰ ਵੱਲੋਂ 4 ਮਹੀਨੇ ਪਹਿਲਾਂ ਕੇਂਦਰ ਤੋਂ ਹਾਸਿਲ ਕੀਤੀ 327 ਕਰੋੜ ਰੁਪਏ ਦੀ ਵਜ਼ੀਫਾ ਰਾਸ਼ੀ ਅੱਗੇ ਦਲਿਤ ਵਿਦਿਆਰਥੀਆਂ ਨੂੰ ਨਾ ਵੰਡੇ ਜਾਣ ਕਰਕੇ ਇੱਕ ਲੱਖ ਦਲਿਤ ਵਿਦਿਆਰਥੀ ਕਾਲਜਾਂ ਵਿਚ ਦਾਖ਼ਲੇ ਨਹੀਂ ਲੈ ਪਾਏ ਹਨ। ਵਫ਼ਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ 2017 ਵਿਚ ਕੇਂਦਰ ਨੇ 117 ਕਰੋੜ ਰੁਪਏ ਦਿੱਤੇ ਸਨ, ਜਿਹਨਾਂ ਨੂੰ ਇਸਤੇਮਾਲ ਵਿਚ ਨਹੀਂ ਲਿਆਂਦਾ ਗਿਆ ਸੀ। ਸੂਬਾ ਸਰਕਾਰ ਨੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਲਿਖਿਆ ਸੀ ਕਿ ਵਜ਼ੀਫੇ ਦੀ ਰਾਸ਼ੀ ਸਿੱਧੀ ਵਿਦਿਆਰਥੀਆਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ, ਪਰੰਤੂ ਅਜੇ ਤੀਕ ਇਹ ਰਾਸ਼ੀ ਕਿਸੇ ਵਿਦਿਆਰਥੀ ਦੇ ਖਾਤੇ ਵਿਚ ਨਹੀਂ ਪਹੁੰਚੀ ਹੈ। ਹੁਣ ਕਾਲਜਾਂ ਦੇ ਪ੍ਰਬੰਧਕਾਂ ਨੇ ਐਲਾਨ ਕਰ ਦਿੱਤਾ ਹੈ ਕਿ ਜਿਹੜੇ ਵਿਦਿਆਰਥੀ ਆਪਣੀ ਪ੍ਰੀਖਿਆ ਫੀਸ ਜਮਾਂ ਕਰਵਾਉਣਗੇ, ਉਹਨਾਂ ਨੂੰ ਹੀ ਪ੍ਰੀਖਿਆ ਵਿਚ ਬੈਠਣ ਦਿੱਤਾ ਜਾਵੇਗਾ, ਇਸ ਨਾਲ ਦੋ ਲੱਖ ਵਿਦਿਆਰਥੀਆਂ ਦਾ ਭਵਿੱਖ ਖਰਾਬ ਹੋਣ ਦਾ ਖ਼ਤਰਾ ਪੈਦਾ ਹੋ ਗਿਆ ਹੈ।
ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ 8,886 ਅਧਿਆਪਕਾਂ ਨੂੰ ਪੱਕੇ ਨਾ ਕਰਨ ਦੇ ਤਾਜ਼ਾ ਫੈਸਲੇ ਸਮੇਤ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਸਮਾਜ ਅੰਦਰ ਕਿਸੇ ਵੀ ਸਮੇਂ ਵਿਸਫੋਟ ਹੋ ਸਕਦਾ ਹੈ। ਵਫ਼ਦ ਮੈਂਬਰਾਂ ਨੇ ਕਿਹਾ ਕਿ ਪਿਛਲੇ 8-10 ਸਾਲਾਂ ਤੋਂ 35 ਹਜ਼ਾਰ ਤੋਂ ਲੈ ਕੇ 45 ਹਜ਼ਾਰ ਰੁਪਏ ਤਕ ਦੀਆਂ ਤਨਖਾਹਾਂ ਲੈ ਕੇ ਸੇਵਾ ਨਿਭਾ ਰਹੇ ਇਹਨਾਂ ਅਧਿਆਪਕਾਂ ਨੂੰ ਹੁਣ ਇਹ ਕਿਹਾ ਜਾ ਰਿਹਾ ਹੈ ਕਿ ਜੇ ਉਹਨਾਂ ਪੱਕੇ ਹੋਣਾ ਹੈ ਤਾਂ ਤਿੰਨ ਸਾਲ ਲਈ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਉੱਤੇ ਕੰਮ ਕਰਨ। ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਅਜਿਹਾ ਕਠੋਰ ਹੁਕਮ ਤੁਰੰਤ ਵਾਪਸ ਲੈਣ ਦਾ ਨਿਰਦੇਸ਼ ਦੇਣ।
ਅਕਾਲੀ-ਭਾਜਪਾ ਦੇ ਸੀਨੀਅਰ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਪੈਟਰੋਲ ਅਤੇ ਡੀਜ਼ਲ ਉੱਤੇ ਕ੍ਰਮਵਾਰ 35 ਫੀਸਦੀ ਅਤੇ 20 ਫੀਸਦੀ ਵੈਟ ਲਗਾ ਰਹੀ ਹੈ, ਜਿਸ ਦਾ ਅਰਥ ਹੈ ਕਿ ਜਦੋਂ ਤੇਲ ਦੀਆਂ ਕੀੰਮਤਾਂ ਵਧਦੀਆਂ ਹਨ ਤਾਂ ਸੂਬੇ ਨੂੰ ਵਧੇਰੇ ਕਮਾਈ ਹੁੰਦੀ ਹੈ। ਉਹਨਾਂ ਕਿਹਾ ਕਿ ਇਹ ਵਾਧੇ ਨਾਲ ਆਮ ਆਦਮੀ ਅਤੇ ਕਿਸਾਨਾਂ ਉੱਤੇ ਵਾਧੂ ਬੋਝ ਪਿਆ ਹੈ। ਉਹਨਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਨੂੰ ਤੁਰੰਤ ਤੇਲ ਉਤੇ ਟੈਕਸ ਘਟਾਉਣ ਦਾ ਨਿਰਦੇਸ਼ ਦੇਣ। ਵਫ਼ਦ ਮੈਂਬਰਾਂ ਨੇ ਇਹ ਵੀ ਕਿਹਾ ਕਿ ਪੈਟਰੋ ਉਤਪਾਦਾਂ ਉੱਤੇ ਸੂਬੇ ਨਾਲੋਂ ਕਿਤੇ ਘੱਟ ਟੈਕਸ ਲਾਉਣ ਦੇ ਬਾਵਜੂਦ ਕੇਂਦਰ ਸਰਕਾਰ ਆਪਣੇ ਹਿੱਸੇ ਦੇ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇ ਚੁੱਕੀ ਹੈ।
ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਹਾਲਤ ਬਹੁਤ ਹੀ ਖਰਾਬ ਹੋ ਚੁੱਕੀ ਹੈ। ਦਿਨ ਦਿਹਾੜੇ ਲੁੱਟਾਂ-ਖੋਹਾਂ, ਡਕੈਤੀਆਂ ਅਤੇ ਪੈਸੇ ਲੈ ਕੇ ਕਤਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਵਿਚ ਬੁਰੀ ਤਰਾਂ ਨਾਕਾਮ ਸਾਬਿਤ ਹੋਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ