Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਅਰੁਨਾ ਚੌਧਰੀ ਨੁੇ ਮੀਟਿੰਗ ਕਰਕੇ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਕੀਤੀ ਸਮੀਖਿਆ

October 16, 2018 07:01 PM

ਚੰਡੀਗੜ੍ਹ, 16 ਅਕਤੂਬਰ (ਪੋਸਟ ਬਿਊਰੋ):ਟਰਾਂਸਪੋਰਟ ਵਿਭਾਗ ਅਧੀਨ ਆਉਂਦੇ ਖੇਤਰਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦੀ ਨਜ਼ਰਸਾਨੀ ਅਤੇ ਹੋਰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵੱਲੋਂ ਅੱਜ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੀਟਿੰਗ ਵਿੱਚ ਚੌਧਰੀ ਨੇ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਿਵਿਆਂਗਜਨ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਬਿਹਤਰੀ ਲਈ ਵੱਧ ਤਂ ਵੱਧ ਉਪਰਾਲੇ ਕਰਨ ਦੀ ਲੋੜ ਹੈ।
ਚੌਧਰੀ ਨੇ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਮੁਫਤ ਸਫਰ ਸਹੂਲਤ ਨੂੰ ਸਰਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਮੀਟਿੰਗ ਵਿੱਚ ਫੈਸਲਾ ਵੀ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵੱਲੋਂ ਜਾਰੀ ਸ਼ਨਾਖਤੀ ਕਾਰਡ ਅਤੇ ਯੂ.ਡੀ.ਆਈ.ਡੀ.ਪੋਰਟਲ ਉਪਰ ਜਾਰੀ ਵਿਲੱਖਣ ਸ਼ਨਾਖਤੀ ਕਾਰਡ ਇਹ ਸਹੂਲਤ ਲੈਣ ਯੋਗ ਮੰਨੇ ਜਾਣਗੇ। ਸਮਾਜਿਕ ਸੁਰੱਖਿਆ ਵਿਭਾਗ ਯੂ.ਡੀ.ਆਈ.ਡੀ. ਪੋਰਟਲ ਕਾਰਡ ਰਾਹੀਂ ਜਾਰੀ ਕੀਤੇ ਗਏ ਸ਼ਨਾਖਤੀ ਕਾਰਡਾਂ ਦੇ ਵੇਰਵੇ ਟਰਾਂਸਪੋਰਟ ਵਿਭਾਗ ਨੂੰ ਭੇਜੇਗਾ। ਇਸ ਸਹੂਲਤ ਦਾ ਦੁਰਉਪਯੋਗ ਠੱਲਣ ਦੇ ਮੰਤਵ ਨਾਲ ਇਸ ਗੱਲ ਦਾ ਵੀ ਵਿਚਾਰ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਫਰ ਕਰਨ ਦੇ ਮੰਤਵ ਲਈ ਸਮਾਜਿਕ ਸੁਰੱਖਿਆ ਵਿਭਾਗ ਵਾਊਚਰ ਜਾਰੀ ਕਰੇਗਾ। ਕੈਬਨਿਟ ਮੰਤਰੀ ਵੱਲੋਂ ਆਦੇਸ਼ ਦਿੱਤੇ ਗਏ ਕਿ ਇਸ ਸਿਸਟਮ ਨੂੰ ਸਾਰੇ ਪੰਜਾਬ ਵਿੱਚ ਲਾਗੂ ਕਰਨ ਤੋਂ ਪਹਿਲਾ ਕਿਸੇ ਇਕ-ਦੋ ਜ਼ਿਲ੍ਹਿਆਂ ਵਿੱਚ ਇਸ ਨੂੰ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕਰ ਕੇ ਚੈਕ ਕੀਤਾ ਜਾਵੇ।
ਚੌਧਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਸਮੂਹ ਸਰਕਾਰੀ ਬੱਸਾਂ ਅਤੇ ਬੱਸ ਅੱਡੇ ਦਿਵਿਆਂਗਜਨ ਵਿਅਕਤੀਆਂ ਦੀ ਸਹੂਲਤ ਅਨੁਸਾਰ ਬਣਾਏ ਜਾਣ ਉਥੇ ਨਵੀਆਂ ਖਰੀਦੀਆਂ ਜਾਣ ਵਾਲੀਆਂ ਬੱਸਾਂ ਅਤੇ ਨਵੇਂ ਬਣਾਏ ਜਾਣ ਵਾਲੇ ਬੱਸ ਅੱਡਿਆਂ ਅੰਦਰ ਪਹਿਲਾਂ ਹੀ ਇਹ ਸਹੂਲਤਾਂ ਬਣਾਈਆਂ ਜਾਣ।ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਵੱਲੋਂ ਦੱਸਿਆ ਗਿਆ ਕਿ 'ਰਾਈਟਸ ਆਫ ਪਰਸਨ ਵਿਦ ਡਿਸਏਬਲਿਟੀ ਐਕਟ 2016' ਹੋਂਦ ਵਿੱਚ ਆ ਚੁੱਕਿਆ ਹੈ ਅਤੇ ਇਸ ਦੇ ਵਿੱਚ ਇਹ ਉਪਬੰਧ ਕੀਤਾ ਗਿਆ ਹੈ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਰਕਾਰੀ ਇਮਾਰਤਾਂ, ਸਰਕਾਰੀ ਆਵਾਜਾਈ ਦੇ ਸਾਧਨਾਂ (ਟਰਾਂਸਪੋਰਟ ਵਿਭਾਗ) ਅਤੇ ਸਰਕਾਰੀ ਵਿਭਾਗਾਂ ਦੀਆਂ ਵੈਬਸਾਈਟਾਂ ਉਪਰ ਸੁਖਾਲੀ ਪਹੁੰਚ ਦੇ ਮਕਸਦ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਬੱਸਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਲਈ ਰਾਖਵੀਆਂ ਸੀਟਾਂ ਤੋਂ ਇਲਾਵਾ ਬੱਸ ਵਿੱਚ ਸੌਖੇ ਢੰਗ ਨਾਲ ਚੜ੍ਹਨ ਲਈ ਰੈਟਰੋ ਫਿਟਿੰਗ ਕੀਤੀ ਜਾਣੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ