Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਗੁਡੇਲ ਤੇ ਸੱਜਣ ਅੱਜ ਕਰਨਗੇ ਹੈਲੀਫੈਕਸ ਦਾ ਦੌਰਾ

September 10, 2019 07:21 PM

ਹੈਲੀਫੈਕਸ, 10 ਸਤੰਬਰ (ਪੋਸਟ ਬਿਊਰੋ) : ਵੀਕੈਂਡ ਉੱਤੇ ਡੋਰੀਅਨ ਤੂਫਾਨ ਵੱਲੋਂ ਮਚਾਈ ਗਈ ਤਬਾਹੀ ਤੋਂ ਬਾਅਦ ਇੱਥੇ ਰਿਕਵਰੀ ਲਈ ਚੱਲ ਰਹੀਆਂ ਕੋਸਿ਼ਸ਼ਾਂ ਦਾ ਮੁਆਇਨਾ ਕਰਨ ਲਈ ਦੋ ਫੈਡਰਲ ਕੈਬਨਿਟ ਮੰਤਰੀ ਅੱਜ ਹੈਲੀਫੈਕਸ ਦਾ ਦੌਰਾ ਕਰਨਗੇ।
ਪਬਲਿਕ ਸੇਫਟੀ ਮੰਤਰੀ ਰਾਲਫ ਗੁਡੇਲ, ਰੱਖਿਆ ਮੰਤਰੀ ਹਰਜੀਤ ਸੱਜਣ ਨਾਲ ਅੱਜ ਹੈਲੀਫੈਕਸ ਪਹੁੰਚਣਗੇ। ਨਿਊ ਬਰੰਜ਼ਵਿੱਕ ਦੇ ਸੀਐਫਬੀ ਗੇਜ਼ਟਾਊਨ ਦੀਆਂ ਸੈਂਕੜੇ ਫੌਜੀ ਟੁਕੜੀਆਂ ਹੈਲੀਫੈਕਸ ਵਿੱਚ ਹਨ। ਇਨ੍ਹਾਂ ਵਿੱਚੋਂ ਕਈ ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਦੀ ਉਲਝੀ ਤਾਣੀ ਨੂੰ ਸੁਲਝਾਉਣ ਲਈ ਉਨ੍ਹਾਂ ਨੂੰ ਕੱਟ ਕੱਟ ਕੇ ਅੱਡ ਕਰ ਰਹੇ ਹਨ।
ਅਜੇ ਤੱਕ ਇੱਥੇ 125,000 ਘਰਾਂ ਤੇ ਕਾਰੋਬਾਰਾਂ ਵਿੱਚ ਬਿਜਲੀ ਸਪਲਾਈ ਠੱਪ ਪਈ ਹੈ ਤੇ ਬਿਜਲੀ ਸਪਲਾਈ ਚਾਲੂ ਕਰਨ ਲਈ ਕਿਊਬਿਕ, ਓਨਟਾਰੀਓ, ਫਲੋਰਿਡਾ, ਮੇਨ ਤੋਂ ਪਾਵਰ ਕ੍ਰਿਊ ਤੇ ਨੋਵਾ ਸਕੋਸ਼ੀਆ, ਨਿਊ ਬਰੰਜ਼ਵਿੱਕ ਤੇ ਪੀਈਆਈ ਦੀਆਂ ਯੂਟੀਲਿਟੀ ਕੰਪਨੀਜ਼ ਰਲ ਕੇ ਕੰਮ ਕਰ ਰਹੀਆਂ ਹਨ। ਸੋਮਵਾਰ ਨੂੰ ਵੀ ਨੋਵਾ ਸਕੋਸ਼ੀਆ ਤੇ ਪ੍ਰਿੰਸ ਐਡਵਰਡ ਆਈਲੈਂਡ ਦੇ ਕਈ ਸਕੂਲ ਬੰਦ ਰਹਿਣਗੇ।
ਐਮਰਜੰਸੀ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਆਪਣੀ ਸੇਫਟੀ ਲਈ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਤੂਫਾਨ ਡੋਰੀਅਨ ਕਾਰਨ ਮਚੀ ਤਬਾਹੀ ਨੂੰ ਸਾਫ ਕਰਨ ਵਿੱਚ ਆਸਾਨੀ ਰਹੇਗੀ। ਨੋਵਾ ਸਕੋਸ਼ੀਆ ਵਿੱਚ ਪਬਲਿਕ ਸਕੂਲ ਅੱਜ ਬੰਦ ਰਹਿਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ