Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਫੈਡਰਲ ਚੋਣਾਂ ਦੇ ਨਤੀਜੇ ਆਉਣ ਤੱਕ ਬੰਦ ਰਹੇਗੀ ਓਨਟਾਰੀਓ ਵਿਧਾਨਸਭਾ!

September 10, 2019 07:24 PM

ਓਨਟਾਰੀਓ, 10 ਸਤੰਬਰ (ਪੋਸਟ ਬਿਊਰੋ) : ਓਨਟਾਰੀਓ ਦੇ ਐਮਪੀਪੀ ਆਪਣੀ ਪੰਜ ਮਹੀਨੇ ਦੀ ਗਰਮੀਆਂ ਦੀ ਬ੍ਰੇਕ ਸੋਮਵਾਰ ਤੋਂ ਜਾਰੀ ਰੱਖਣਗੇ। ਇਸ ਨਾਲ ਪ੍ਰੋਵਿੰਸ਼ੀਅਲ ਲੈਜਿਸਲੇਸ਼ਨ ਦੀ ਕਾਰਵਾਈ ਅੱਧਵਿਚਾਲੇ ਹੀ ਰਹਿ ਜਾਵੇਗੀ।
ਸਿਆਸਤਦਾਨਾਂ ਨੇ ਅੱਜ ਕੁਈਨਜ਼ ਪਾਰਕ ਪਰਤਣਾ ਸੀ ਪਰ ਇਸ ਦੀ ਥਾਂ ਉੱਤੇ ਵਿਧਾਨ ਸਭਾ ਖਾਲੀ ਹੀ ਰਹੀ। ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਅਗਲੇ ਮਹੀਨੇ ਹੋਣ ਵਾਲੀਆਂ ਫੈਡਰਲ ਚੋਣਾਂ ਦੇ ਨਤੀਜੇ ਤੋਂ ਬਾਅਦ ਹੀ ਪਰਤੇਗੀ। ਐਨਡੀਪੀ ਐਮਪੀਪੀ ਮੌਨਿਕ ਟੇਲਰ ਦਾ ਕਹਿਣਾ ਹੈ ਕਿ ਫੋਰਡ ਸਰਕਾਰ ਨੂੰ ਲੱਗਦਾ ਹੈ ਕਿ ਓਨਟਾਰੀਓ ਵਾਸੀਆਂ ਦੇ ਮਸਲੇ ਹੱਲ ਕਰਨ ਦੀ ਥਾਂ ਫੈਡਰਲ ਚੋਣਾਂ ਲਈ ਘਰ ਰਹਿ ਕੇ ਐਂਡਰੀਊ ਸ਼ੀਅਰ ਦੀ ਮਦਦ ਕਰਨ ਜਿ਼ਆਦਾ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਕਈ ਮੁੱਦੇ ਹਨ ਜਿਨ੍ਹਾਂ ਸਬੰਧੀ ਪ੍ਰੋਵਿੰਸ਼ੀਅਲ ਸਰਕਾਰ ਤੋਂ ਜਵਾਬ ਮੰਗਣੇ ਅਤਿ ਜ਼ਰੂਰੀ ਹਨ। ਅਸੀਂ ਸਿੱਖਿਆ ਤੇ ਸੇਵਾਵਾਂ ਵਿੱਚ ਕਟੌਤੀਆਂ ਲਈ ਸਰਕਾਰ ਨੂੰ ਕਈ ਸਵਾਲ ਕਰਨੇ ਸਨ, ਜੋ ਹੁਣ ਸੰਭਵ ਨਹੀਂ।
ਜਿ਼ਕਰਯੋਗ ਹੈ ਕਿ ਪਿਛਲੇ ਕੁੱਝ ਮਹੀਨਿਆਂ ਵਿੱਚ ਪ੍ਰੀਮੀਅਰ ਡੱਗ ਫੋਰਡ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੇ ਲਿਬਰਲਾਂ ਦੇ ਨਿਸ਼ਾਨੇ ਉੱਤੇ ਆਉਂਦੇ ਰਹੇ ਹਨ। ਲਿਬਰਲ ਪਾਰਟੀ ਉਨ੍ਹਾਂ ਨੂੰ ਫੈਡਰਲ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨਾਲ ਜੋੜਨ ਦੀ ਕੋਸਿ਼ਸ਼ ਕਰਦੀ ਰਹੀ ਹੈ। ਪਰ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਛੁੱਟੀਆਂ ਦਾ ਇਹ ਮਤਲਬ ਨਹੀਂ ਹੈ ਕਿ 21 ਅਕਤੂਬਰ ਤੱਕ ਸਰਕਾਰ ਕੋਈ ਕੰਮ ਨਹੀਂ ਕਰੇਗੀ। ਪ੍ਰੀਮੀਅਰ ਅਜੇ ਵੀ ਮੀਟਿੰਗਾਂ ਕਰ ਰਹੇ ਹਨ, ਕਮਿਊਨਿਟੀਜ਼ ਦਾ ਦੌਰਾ ਕਰ ਰਹੇ ਹਨ ਤੇ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਸ ਤੋਂ ਇਲਾਵਾ ਮੰਤਰੀ ਸਰਕਾਰ ਦੇ ਏਜੰਡੇ ਨੂੰ ਲਾਗੂ ਕਰ ਰਹੇ ਹਨ।
ਇੱਥੇ ਦੱਸਣਾ ਬਣਦਾ ਹੈ ਕਿ ਪ੍ਰੋਵਿੰਸ਼ੀਅਲ ਵਿਧਾਨਸਭਾ ਜੂਨ ਦੇ ਸ਼ੁਰੂ ਤੋਂ ਬੰਦ ਹੈ ਤੇ ਐਮਪੀਪੀਜ਼ ਦੇ 28 ਅਕਤੂਬਰ ਨੂੰ ਛੁੱਟੀਆਂ ਕੱਟ ਕੇ ਪਰਤਣ ਦੀ ਸੰਭਾਵਨਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ