Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਪੰਜਾਬੀ ਮੂਲ ਦਾ ਕੈਨੇਡੀਅਨ ਡਰਾਈਵਰ ਕੋਕੀਨ ਸਮਗਲ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ

September 11, 2019 06:37 AM

ਛੇ ਮਿਲੀਅਨ ਡਾਲਰ ਦੱਸੀ ਜਾ ਰਹੀ ਹੈ ਕੋਕੀਨ ਦੀ ਕੀਮਤ


ਟੋਰਾਂਟੋ, 10 ਸਤੰਬਰ (ਪੋਸਟ ਬਿਊਰੋ) : ਫੈਡਰਲ ਬਾਰਡਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਡਿਟਰੌਇਟ, ਅਮਰੀਕਾ ਤੋਂ ਵਿੰਡਸਰ, ਓਨਟਾਰੀਓ ਵਿਖੇ ਕੋਕੀਨ ਸਮਗਲ ਕਰਨ ਦੇ ਦੋਸ਼ ਵਿੱਚ ਇੱਕ ਕੈਨੇਡੀਅਨ ਟਰੱਕਰ ਨੂੰ ਕਥਿਤ ਤੌਰ ਉੱਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੋਕੀਨ ਦੀ ਕੀਮਤ ਛੇ ਮਿਲੀਅਨ ਡਾਲਰ ਦੱਸੀ ਜਾ ਰਹੀ ਹੈ।
ਈਸਟਰਨ ਡਿਸਟ੍ਰਿਕਟ ਆਫ ਮਿਸ਼ੀਗਨ ਲਈ ਯੂਐਸ ਡਿਸਟ੍ਰਿਕਟ ਕੋਰਟ ਵਿੱਚ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਅਨੁਸਾਰ ਸ਼ਨਿੱਚਰਵਾਰ ਸਵੇਰੇ ਜਦੋਂ ਜਤਿੰਦਰਪਾਲ ਸਿੰਘ ਅੰਬੈਸਡਰ ਬ੍ਰਿੱਜ ਪਾਰ ਕਰਨ ਦੀ ਕੋਸਿ਼ਸ਼ ਕਰ ਰਿਹਾ ਸੀ ਤਾਂ ਉਸ ਨੂੰ ਜਾਂਚ ਲਈ ਰੋਕਿਆ ਗਿਆ। ਇਸ ਦੌਰਾਨ ਯੂਐਸ ਕਸਟਮਜ਼ ਤੇ ਬਾਰਡਰ ਪ੍ਰੋਟੈਕਸ਼ਨ ਏਜੰਟ ਨੇ ਮਹਿਸੂਸ ਕੀਤਾ ਕਿ ਜਤਿੰਦਰ ਹੱਦੋਂ ਵੱਧ ਘਬਰਾਇਆ ਹੋਇਆ ਸੀ। ਇਹ ਸ਼ੱਕ ਪੈਣ ਉਪਰੰਤ ਸੂਹੀਆ ਕੁੱਤਿਆਂ ਨੂੰ ਲਿਆ ਕੇ ਜਦੋਂ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਡਰੱਗਜ਼ ਮਿਲੇ।
ਅਦਾਲਤ ਵਿੱਚ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਵਿੱਚ ਇਹ ਵੀ ਦੱਸਿਆ ਗਿਆ ਕਿ ਟਰੱਕ ਦੇ ਸਮਾਨ ਦੇ ਐਕਸ-ਰੇਅ ਤੇ ਪੂਰੀ ਤਰ੍ਹਾਂ ਤਲਾਸ਼ੀ ਲਏ ਜਾਣ ਤੋਂ ਬਾਅਦ 120 ਕਿੱਲੋਗ੍ਰਾਮ ਕੋਕੀਨ ਮਿਲੀ। ਯੂਐਸ ਹੋਮਲੈਂਡ ਸਕਿਊਰਿਟੀ, ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈਸੀਈ) ਆਫੀਸਰ ਵੱਲੋਂ ਦਿੱਤੇ ਹਲਫੀਆ ਬਿਆਨ ਅਨੁਸਾਰ ਟੋਰਾਂਟੋ ਵਿੱਚ ਇਸ ਕੋਕੀਨ ਦੀ ਸਟਰੀਟ ਵੈਲਿਊ ਛੇ ਮਿਲੀਅਨ ਡਾਲਰ ਹੈ। ਇਹ ਵੀ ਦੱਸਿਆ ਗਿਆ ਕਿ ਅਮਰੀਕਾ ਕੈਨੇਡਾ ਸਰਹੱਦ ਰਾਹੀਂ ਕੈਨੇਡਾ ਵਿੱਚ ਸਮਗਲ ਕਰਨ ਵਾਲੀ ਹਰੇਕ ਇੱਟ ਲਈ ਕਮਰਸ਼ੀਅਲ ਟਰੱਕ ਡਰਾਈਵਰਜ਼ 1000 ਡਾਲਰ ਪ੍ਰਤੀ ਕਿੱਲੋ ਪਿੱਛੇ ਕਮਾ ਲੈਂਦੇ ਹਨ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਜਤਿੰਦਰ ਸਿੰਘ ਵੱਲੋਂ ਇਹ ਆਖਿਆ ਜਾ ਰਿਹਾ ਹੈ ਕਿ ਇਸ ਕੋਕੀਨ ਦੇ ਟਰੱਕ ਵਿੱਚ ਹੋਣ ਦੀ ਉਸ ਨੂੰ ਕੋਈ ਜਾਣਕਾਰੀ ਨਹੀਂ ਸੀ। ਹਲਫੀਆ ਬਿਆਨ ਵਿੱਚ ਇਹ ਵੀ ਆਖਿਆ ਗਿਆ ਕਿ ਜਤਿੰਦਰ ਸਿੰਘ ਐਨੇ ਸਾਰੇ ਪੈਕੇਜਿਜ਼ ਨਾਲ ਸਫਰ ਕਰ ਰਿਹਾ ਸੀ ਇਸ ਲਈ ਇਹ ਨਹੀਂ ਹੋ ਸਕਦਾ ਕਿ ਉਸ ਨੂੰ ਇਨ੍ਹਾਂ ਬਾਰੇ ਕੋਈ ਜਾਣਕਾਰੀ ਨਾ ਹੋਵੇ। ਅਜੇ ਤੱਕ ਉਸ ਉੱਤੇ ਲੱਗੇ ਦੋਸ਼ ਅਦਾਲਤ ਵਿੱਚ ਸਿੱਧ ਨਹੀਂ ਹੋਏ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ