Welcome to Canadian Punjabi Post
Follow us on

28

March 2024
 
ਪੰਜਾਬ

ਢੱਡਰੀਆਂ ਵਾਲਿਆਂ ਵਿਰੁੱਧ ਮਾਣਹਾਨੀ ਦੀ ਸ਼ਿਕਾਇਤ ਦਰਜ

September 11, 2019 10:08 AM

ਫਤਿਹਗੜ੍ਹ ਸਾਹਿਬ, 10 ਸਤੰਬਰ (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸਿੱਖ ਪ੍ਰਚਾਰਕ ਗੁਰਪ੍ਰੀਤ ਸਿੰਘ ਰੰਧਾਵਾ ਨੇ ਸੰਤ ਰਣਜੀਤ ਸਿੰਘ ਢਡਰੀਆਂ ਵਾਲਿਆਂ ਵਿਰੁੱਧ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਸਥਾਨਕ ਅਦਾਲਤ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਸੰਬੰਧ ਵਿੱਚ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਰਣਜੀਤ ਸਿਘ ਢਡਰੀਆਂ ਵਾਲੇ ਨੇ ਛੇ-ਸੱਤ ਜੁਲਾਈ ਨੂੰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਕਰਵਾਏ ਸਮਾਗਮ ਵਿੱਚ ਉਨ੍ਹਾਂ ਤੇ ਉਨ੍ਹਾਂ ਦੇ ਪਿਤਾ ਅਤੇ ਉਘੇ ਸਿੱਖ ਵਿਦਵਾਨ ਸੰਤ ਹਰੀ ਸਿੰਘ ਰੰਧਾਵਾ ਵਾਲਿਆਂ ਵਿਰੁੱਧ ਕਈ ਭੱਦੀਆਂ ਟਿੱਪਣੀਆਂ ਕਰ ਕੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਅਤੇ ਯੂ ਟਿਊਬ ਉੱਤੇ ਵਾਇਰਲ ਕੀਤਾ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰੀ ਠੇਸ ਪੁੱਜੀ ਹੈ। ਦੁਨੀਆ ਭਰ ਵਿੱਚ ਉਨ੍ਹਾਂ ਦੇ ਲੱਖਾਂ ਸ਼ਰਧਾਲੂਆਂ ਵੱਲੋਂ ਉਨ੍ਹਾਂ ਨੂੰ ਕਈ ਫੋਨ ਤੇ ਚਿੱਠੀਆਂ ਮਿਲੀਆਂ ਹਨ, ਜਿਸ ਪਿੱਛੋਂ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਅਦਾਲਤ ਵੱਲੋਂ ਭਾਈ ਰੰਧਾਵਾ ਤੇ ਹੋਰ ਗਵਾਹਾਂ ਦੇ ਬਿਆਨ ਕਲਮਬੱਧ ਕਰਨ ਲਈ ਅਗਲੀ ਪੇਸ਼ੀ 26 ਸਤੰਬਰ 2019 ਨੂੰ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਤ ਰਣਜੀਤ ਸਿੰਘ ਢਡਰੀਆਂ ਵਾਲਿਆਂ ਵੱਲੋਂ ਗੁਰਪ੍ਰੀਤ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਪਿਤਾ ਵਿਰੁੱਧ ਕੀਤੀਆਂ ਟਿੱਪਣੀਆਂ ਕਾਰਨ ਉਨ੍ਹਾਂ ਵੱਲੋਂ ਦੋ ਕਰੋੜ ਦੇ ਹਰਜਾਨੇ ਦਾ ਵੀ ਕੇਸ ਦਾਇਰ ਕੀਤੀ ਜਾਏਗਾ। ਵਕੀਲ ਧਾਰਨੀ ਨੂੰ ਸੰਤ ਢੱਡਰੀਆਂ ਵਾਲਿਆਂ ਵਿਰੁੱਧ ਮੁਕੱਦਮਾ ਲੜਨ ਉਤੇ ਉਨ੍ਹਾਂ ਨੂੰ ਪੁਲਸ ਸਕਿਓਰਿਟੀ ਲੈਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਕਿਓਰਿਟੀ ਦੀ ਲੋੜ ਨਹੀਂ, ਕਿਉਂਕਿ ਵਕੀਲ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੁੰਦੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ