Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਹੁਸ਼ਿਆਰਪੁਰ ਹਾਈਵੇ ਉੱਤੇ ਵਾਰਦਾਤ: ਪਿਸਤੌਲ ਦੀ ਨੋਕ ਉਤੇ ਜਲਾਲਾਬਾਦ ਦੇ ਅਕਾਲੀ ਨੇਤਾ ਦਾ ਪੈਟਰੋਲ ਪੰਪ ਲੁੱਟਿਆ

September 11, 2019 10:10 AM

ਜਲੰਧਰ, 10 ਸਤੰਬਰ (ਪੋਸਟ ਬਿਊਰੋ)- ਪਿਸਤੌਲ ਦੀ ਨੋਕ ਉੱਤੇ ਹੁਸ਼ਿਆਰਪੁਰ ਹਾਈਵੇ 'ਤੇ ਰਾਤ ਵੇਲੇ ਹਜ਼ਾਰਾ ਦੇ ਨੇੜੇ ਜਲਾਲਾਬਾਦ ਦੇ ਅਕਾਲੀ ਨੇਤਾ ਹਰਜੀਤ ਸਿੰਘ ਸੰਧੂ ਦਾ ਪੈਟਰੋਲ ਪੰਪ ਲੁੱਟੇ ਜਾਣ ਦੀ ਸੂਚਨਾ ਮਿਲੀ ਹੈ। ਬਾਈਕ ਸਵਾਰ ਨਕਾਬਪੋਸ਼ ਲੁਟੇਰੇ ਪੰਪ ਦੇ ਕਰਿੰਦੇ ਸੁਨੀਲ ਕੁਮਾਰ 'ਤੇ ਹਮਲਾ ਕਰ ਕੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਗਏ।
ਇਸ ਲੁੱਟ ਦੀ ਸੂਚਨਾ ਮਿਲਦੇ ਸਾਰ ਦਿਹਾਤੀ ਪੁਲਸ ਦੀ ਸਬ ਡਵੀਜ਼ਨ ਆਦਮਪੁਰ ਦੇ ਨਵੇਂ ਏ ਐੱਸ ਪੀ ਅੰਕੁਰ ਗੁਪਤਾ ਆਈ ਪੀ ਐੱਸ ਅਤੇ ਥਾਣਾ ਪਤਾਰਾ ਦੇ ਐਡੀਸ਼ਨਲ ਐੱਸ ਐੱਚ ਓ ਮਨੋਹਰ ਮਸੀਹ ਮੌਕੇ ਉਤੇ ਪੁੱਜੇ ਤੇ ਜਾਂਚ ਸ਼ੁਰੂ ਕੀਤੀ। ਇਸ ਪੈਟਰੋਲ ਪੰਪ ਦੇ ਮਾਲਕ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੀਤ ਸਿੰਘ ਸੰਧੂ ਪਿੰਡ ਅਰਨੀਵਾਲ ਜਲਾਲਾਬਾਦ (ਬਠਿੰਡਾ) ਨੇ ਦੱਸਿਆ ਕਿ ਉਨ੍ਹਾਂ ਦੇ ਪੰਪ ਦੀ ਦੇਖ ਰੇਖ ਗੌਰਵ ਕੁਮਾਰ ਕਰਦਾ ਹੈ ਅਤੇ ਉਹ ਕਦੇ ਕਦੇ ਪੰਪ ਉੱਤੇ ਆਉਂਦੇ ਹਨ। ਕਾਰਿੰਦੇ ਸੁਨੀਲ ਨੇ ਪੁਲਸ ਨੂੰ ਦੱਸਿਆ ਕਿ ਉਹ ਕੈਸ਼ ਗਿਣ ਰਿਹਾ ਸੀ ਕਿ ਮੋਟਰ ਸਾਈਕਲ ਉਤੇ ਸਵਾਰ ਤਿੰਨ ਨੌਜਵਾਨ ਆਏ। ਉਨ੍ਹਾਂ ਦੇ ਹੱਥ ਵਿੱਚ ਪਿਸਤੌਲ ਸੀ। ਇੱਕ ਨੇ ਉਸ ਦੀ ਪਿੱਠ 'ਤੇ ਪਿਸਤੌਲ ਦਾ ਪਿਛਲਾ ਹਿੱਸਾ ਮਾਰਿਆ ਅਤੇ ਉਸ ਦੇ ਹੱਥ ਵਿੱਚ ਫੜੇ ਹੋਏ ਪੈਸੇ ਖੋਹ ਲਏ। ਉਸ ਤੋਂ ਬਾਅਦ ਉਹ ਤਿੰਨੇ ਹੁਸ਼ਿਆਰਪੁਰ ਵੱਲ ਫਰਾਰ ਹੋ ਗਏ। ਪੁਲਸ ਅਫਸਰਾਂ ਵੱਲੋਂ ਪੰਪ ਉੱਤੇ ਲੱਗੇ ਸੀ ਸੀ ਟੀ ਵੀ ਕੈਮਰੇ ਦੀ ਵੇਖਣ ਉੱਤੇ ਉਸ ਵਿੱਚ ਬਾਈਕ ਸਵਾਰ ਲੁਟੇਰੇ ਤਾਂ ਦਿਖਾਈ ਦੇਂਦੇ ਹਨ, ਪਰ ਉਨ੍ਹਾਂ ਦੀ ਪਛਾਣ ਨਹੀਂ ਹੋ ਰਹੀ। ਕਾਰਿੰਦੇ ਸੁਨੀਲ ਦੇ ਮੁਤਾਬਕ ਲੁਟੇਰਿਆਂ ਦੀ ਉਮਰ 18 ਤੋਂ 20 ਸਾਲ ਵਿੱਚ ਹੋਵੇਗੀ। ਪੁਲਸ ਕਾਫੀ ਦੇਰ ਤੱਕ ਜਾਂਚ ਵਿੱਚ ਲੱਗੀ ਰਹੀ, ਪਰ ਲੁਟੇਰਿਆਂ ਦਾ ਕੋਈ ਪਤਾ ਨਹੀਂ ਲੱਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ