Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਮਾਜ ਵਿੱਚ ਵਿਤਕਰਾ ਮਿਟਣ ਤੱਕ ਰਿਜ਼ਰਵੇਸ਼ਨ ਨਹੀਂ ਹਟਾਈ ਜਾ ਸਕਦੀ : ਸੰਘ

September 11, 2019 10:19 AM

ਅਜਮੇਰ, 10 ਸਤੰਬਰ (ਪੋਸਟ ਬਿਊਰੋ)- ਰਾਸ਼ਟਰੀ ਸਵੈਸੇਵਕ ਸੰਘ (ਆਰ ਐੱਸ ਐੱਸ) ਨੇ ਰਿਜ਼ਰਵੇਸ਼ਨ ਦੀ ਵਿਵਸਥਾ ਨੂੰ ਜਿਉਂ ਦਾ ਤਿਉਂ ਬਣਾਈ ਰੱਖਣ ਦਾ ਸਮਰਥਨ ਕਰਦੇ ਹੋਏ ਕਿਹਾ ਹੈ ਕਿ ਸਮਾਜ ਵਿੱਚ ਭੇਦਭਾਵ ਮਿਟਣ ਤੱਕ ਇਸ ਨੂੰ ਨਹੀਂ ਹਟਾਇਆ ਜਾ ਸਕਦਾ ਅਤੇ ਹਾਲ ਦੀ ਘੜੀ ਜਾਰੀ ਰੱਖਣਾ ਪਵੇਗਾ।
ਰਾਜਸਥਾਨ ਵਿੱਚ ਅਜਮੇਰ ਜਿ਼ਲੇ ਦੇ ਪੁਸ਼ਕਰ ਵਿੱਚ ਬੀਤੇ ਦਿਨ ਹੋਈ ਸੰਘ ਪਰਵਾਰ ਦੀ ਤਿੰਨ ਦਿਨਾਂ ਬੈਠਕ ਦੇ ਬਾਅਦ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸੰਘ ਦੇ ਸਰਕਾਰੀਆ ਵਾਹਾ ਦੱਤਾਦ੍ਰੇਯ ਹੌਸਬੋਲੇ ਨੇ ਇਹ ਗੱਲ ਕਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਸ਼ਮੀਰ ਵਿੱਚ ਧਾਰਾ 370 ਅਤੇ 35 ਏ ਨੂੰ ਹਟਾ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੇ ਫੈਸਲੇ ਦਾ ਬੈਠਕ ਵਿੱਚ ਸਵਾਗਤ ਕਰਨ ਬਾਰੇ ਵੀ ਦੱਸਿਆ। ਬੈਠਕ ਵਿੱਚ ਇਸ ਕਦਮ ਨੂੰ ਇਤਿਹਾਸਕ ਫੈਸਲਾ ਦੱਸਦੇ ਹੋਏ ਜੰਮੂ-ਕਸ਼ਮੀਰ ਤੇ ਲੱਦਾਖ ਵਿੱਚ ਸਹੀ ਵਿਕਾਸ ਲਈ ਬਰਾਬਰੀ ਦੇ ਰਾਹ ਖੋਲ੍ਹਣ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਸ਼ਮੀਰ ਨੂੰ ਦੇਸ਼ ਦੀ ਮੁੱਖ ਧਾਰਾ ਵਿੱਚ ਲਿਆਉਣ ਦੇ ਲਈ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇੱਕ ਸਵਾਲ ਦੇ ਜਵਾਬ ਵਿੱਚ ਦੱਤਾਤ੍ਰੇਯ ਨੇ ਕਿਹਾ ਕਿ ਘਾਟੀ ਵਿੱਚ ਸੰਘ ਦੇ ਕਾਰਕੁਨ ਪਹਿਲਾਂ ਹੀ ਕੰਮ ਕਰ ਰਹੇ ਹਨ ਅਤੇ ਇਸ ਦੇ ਬਾਅਦ ਹੋਰ ਜ਼ਿਆਦਾ ਸਰਗਰਮ ਰਹਿਣਗੇ। ਉਨ੍ਹਾਂ ਨੇ ਵੱਖਵਾਦੀ ਨੇਤਾਵਾਂ ਨੂੰ ਨਜ਼ਰਬੰਦ ਕਰਨ ਦੇ ਸਵਾਲ 'ਤੇ ਕਿਹਾ ਕਿ ਕੇਂਦਰ ਸਰਕਾਰ ਨੇ ਜਾਣਕਾਰੀ ਇਕੱਠੀ ਕਰਨ ਦੇ ਬਾਅਦ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਜਿਸ ਦੇ ਕਈ ਕਾਰਨ ਰਹੇ। ਸਰਕਾਰ ਕਸ਼ਮੀਰ ਵਿੱਚ ਸ਼ਾਂਤੀ ਬਹਾਲ ਕਰਨਾ ਚਾਹੁੰਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼