Welcome to Canadian Punjabi Post
Follow us on

02

July 2025
 
ਭਾਰਤ

ਮਾਲੇਗਾਉਂ ਧਮਾਕਾ ਮਾਮਲੇ 'ਚ ਕਰਨਲ ਪੁਰੋਹਿਤ ਨੂੰ ਝਟਕਾ, ਦੋਸ਼ ਤੈਅ ਕਰਨ 'ਤੇ ਸਟੇਅ ਦੀ ਮੰਗ ਖ਼ਾਰਜ

September 04, 2018 05:26 PM

ਨਵੀਂ ਦਿੱਲੀ : 2008 ਦੇ ਮਾਲੇਗਾਉਂ ਧਮਾਕਾ ਮਾਮਲੇ ਵਿਚ ਮੁਲਜ਼ਮ ਕਰਨਲ ਪੁਰੋਹਿਤ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸੁਪਰੀਮ ਕੋਰਟ ਤੋਂ ਮੁਲਜ਼ਮ ਕਰਨਲ ਪੁਰੋਹਿਤ ਨੇ ਅਪਣੇ ਉਪਰ ਦੋਸ਼ ਤੈਅ ਕਰਨ ਨੂੰ ਲੈ ਕੇ ਸਟੇਅ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿਤਾ। ਇਸ ਮਾਮਲੇ ਦੀ ਸੁਣਵਾਈ ਸੀਨੀਅਰ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਕੀਤੀ, ਜਿਸ ਵਿਚ ਮਾਮਲੇ ਦੀ ਐਸਆਈਟੀ ਤੋਂ ਜਾਂਚ ਕਰਵਾਉਣ ਦੀ ਅਰਜ਼ੀ 'ਤੇ ਸੁਣਵਾਈ ਤੋਂ ਹੀ ਇਨਕਾਰ ਕਰ ਦਿਤਾ।

ਸੁਪਰੀਮ ਕੋਰਟ ਨੇ ਆਦੇਸ਼ ਦਿਤਾ ਕਿ ਪੁਰੋਹਿਤ ਅਪਣੀ ਇਸ ਅਰਜ਼ੀ ਨੂੰ ਟ੍ਰਾਇਲ ਕੋਰਟ ਵਿਚ ਹੀ ਦਾਖ਼ਲ ਕਰਨ। ਇਸੇ ਮਾਮਲੇ ਦੀ ਪਿਛਲੀ ਸੁਣਵਾਈ ਵਿਚ ਪੁਰੋਹਿਤ ਦੀ ਅਰਜ਼ੀ 'ਤੇ ਸੁਣਵਾਈ ਨਾਲ ਜਸਟਿਸ ਯੂ ਯੂ ਲਲਿਤ ਨੇ ਖ਼ੁਦ ਨੂੰ ਅਲੱਗ ਕਰ ਲਿਆ। ਦਸ ਦਈਏ ਕਿ ਅਦਾਲਤ ਵਿਚ ਦਾਇਰ ਕੀਤੀ ਗਈ ਅਰਜ਼ੀ ਵਿਚ ਪੁਰੋਹਿਤ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਾਜਿਸ਼ ਦੇ ਤਹਿਤ ਫਸਾਇਆ ਗਿਆ ਹੈ। ਇਸ ਮਾਮਲੇ ਵਿਚ ਅਦਾਲਤ ਦੀ ਨਿਗਰਾਨੀ ਵਿਚ ਐਸਆਈਟੀ ਜਾਂਚ ਕੀਤੀ ਜਾਵੇ।

ਦਸ ਦਈਏ ਕਿ ਪਹਿਲਾਂ ਵੀ ਪੁਰੋਹਿਤ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਅਪਣੇ ਉਪਰ ਲੱਗੇ ਗ਼ੈਰ ਕਾਨੂੰਨੀ ਗਤੀਵਿਧੀ ਰੋਕੂ ਕਾਨੂੰਨ ਨੂੰ ਚੁਣੌਤੀ ਦਿਤੀ। ਇਸ ਤੋਂ ਪਹਿਲਾਂ ਬੰਬੇ ਹਾਈਕੋਰਟ ਨੇ ਕਰਨਲ ਪੁਰੋਹਿਤ ਅਤੇ ਸਮੀਰ ਕੁਲਕਰਨੀ ਦੀ ਅਰਜ਼ੀ ਨੂੰ ਖ਼ਾਰਜ ਕਰ ਦਿਤਾ ਸੀ। ਜਿਸ ਤੋਂ ਬਾਅਦ ਸੀਨੀਅਰ ਅਦਾਲਤ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਅਤੇ ਮਹਾਰਾਸ਼ਟਰ ਸਰਕਾਰ ਨੂੰ ਸਖ਼ਤ ਨੋਟਿਸ ਭੇਜਿਆ, ਜਿਸ ਵਿਚ ਕਿਹਾ ਗਿਆ ਕਿ ਮਾਮਲੇ ਵਿਚ 4 ਹਫ਼ਤਿਆਂ ਦੇ ਅੰਦਰ ਜਵਾਬ ਦੇਣਾ ਹੋਵੇਗਾ।

ਇਹ ਵੀ ਦੱਸਣਯੋਗ ਹੈ ਕਿ ਬੀਤੇ ਸਾਲ ਮਾਲੇਗਾਉਂ ਧਮਾਕਾ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਮੁਲਜ਼ਮ ਕਰਨਲ ਸ੍ਰੀਕਾਂਤ ਪੁਰੋਹਿਤ ਨੂੰ 9 ਸਾਲ ਬਾਅਦ ਜ਼ਮਾਨਤ ਦੇ ਦਿਤੀ ਗਈ ਸੀ। ਤੁਹਾਨੂੰ ਦਸ ਦਈਏ ਕਿ 29 ਸਤੰਬਰ 2008 ਨੂੰ ਮਾਲੇਗਾਉਂ ਵਿਚ ਇਕ ਬੰਬ ਵਿਸਫ਼ੋਟ ਕੀਤਾ ਗਿਆ, ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਰੀਬ 80 ਲੋਕ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿਚ ਸਾਧਵੀ ਪ੍ਰਗਿਆ ਠਾਕੁਰ ਅਤੇ ਪੁਰੋਹਿਤ ਨੂੰ 2008 ਵਿਚ ਦੋਸ਼ੀ ਦੱਸ ਦੇ ਗ੍ਰਿਫ਼ਤਾਰ ਕੀਤਾ ਗਿਆ।

ਐਨਆਈਏ ਮੁਤਾਬਕ ਦੱਖਣਪੰਥੀ ਸੰਗਠਨ ਅਭਿਨਵ ਭਾਰਤ ਨੇ ਵਿਸਫ਼ੋਟ ਕਰਵਾਇਆ ਸੀ ਅਤੇ ਵਿਸਫ਼ੋਟ ਦੀ ਸਾਜਿਸ਼ ਰਚਣ ਲਈ ਕੀਤੀਆਂ ਗਈਆਂ ਮੀਟਿੰਗਾਂ ਵਿਚ ਪੁਰੋਹਿਤ 'ਤੇ ਸਰਗਰਮ ਰੂਪ ਨਾਲ ਹਿੱਸਾ ਲੈਣ ਦਾ ਦੋਸ਼ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ