Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾਵਲਾਦੀਮੀਰ ਪੁਤਿਨ ਨੇ ਸਹੁੰ ਚੁੱਕੀ, ਰੂਸ ਦੇ ਰਾਸ਼ਟਰਪਤੀ ਵਜੋਂ ਆਪਣਾ 5ਵਾਂ ਕਾਰਜਕਾਲ ਕੀਤਾ ਸ਼ੁਰੂਐਸਟਰਾਜ਼ੇਨੇਕਾ ਨੇ ਦੁਨੀਆਂ ਭਰ ਤੋਂ ਕੋਵਿਡ ਵੈਕਸੀਨ ਵਾਪਿਸ ਮੰਗਵਾਈਭਾਰਤੀਆਂ ਨੂੰ ਰੂਸ-ਯੂਕਰੇਨ ਜੰਗ 'ਚ ਭੇਜਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰਉਨ੍ਹਾਂ ਨੇ ਮੈਨੂੰ ਆਪਣੇ ਕਮਰੇ 'ਚ ਰੋਕਿਆ ਸੀ, ਪੋਰਨ ਸਟਾਰ ਦੀ ਟਰੰਪ ਖਿਲਾਫ ਗਵਾਹੀ51 ਭਾਰਤੀ ਫੌਜੀ ਮਾਲਦੀਵ ਤੋਂ ਭਾਰਤ ਪਰਤੇ, ਭਾਰਤ ਦੌਰੇ 'ਤੇ ਆਉਣਗੇ ਮਾਲਦੀਵ ਦੇ ਵਿਦੇਸ਼ ਮੰਤਰੀ
 
ਭਾਰਤ

ਮੰਦਰ, ਮਸਜਿਦ ਮਗਰੋਂ ਰਾਹੁਲ ਗਾਂਧੀ ਗੁਰਦੁਆਰੇ ਵੀ ਜਾ ਪਹੁੰਚੇ

October 17, 2018 06:51 AM

ਗਵਾਲੀਅਰ, 16 ਅਕਤੂਬਰ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੇ ਚੋਣ ਮੈਦਾਨ ਵਿਚ ਖ਼ੁਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਕੁੱਦ ਪਏ ਹਨ। ਉਹ ਲਗਾਤਾਰ ਰੈਲੀਆਂ ਤੇ ਰੋਡ ਸ਼ੋਅ ਕਰ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੀ ਪਿਰਤ ਪੂਰੀ ਕਰਨ ਤੋਂ ਰਾਹੁਲ ਇਸ ਵਾਰ ਵੀ ਨਹੀਂ ਖੁੰਝੇ।
ਕੱਲ੍ਹ ਰਾਹੁਲ ਗਾਂਧੀ ਨੇ ਇੱਕ ਮੰਦਰ ਵਿਚ ਪੂਜਾ ਅਤੇ ਮਸਜਿਦ ਵਿੱਚ ਸਿੱਜਦਾ ਕੀਤਾ ਸੀ ਅਤੇ ਅੱਜ ਰਾਹੁਲ ਗਾਂਧੀ ਗਵਾਲੀਅਰ ਦੇ ਇਤਿਹਾਸਕ ਗੁਰਦੁਆਰਾ ਬੰਦੀਛੋੜ ਸਾਹਿਬ ਵਿਚ ਵੀ ਨਤਮਸਤਕ ਹੋਣ ਗਏ। ਉਹ ਇਥੇ ਤਕਰੀਬਨ 10 ਮਿੰਟ ਰਹੇ। ਇੱਥੇ ਰਾਹੁਲ ਗਾਂਧੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਜਪਾ ਨੇ ਰਾਹੁਲ ਗਾਂਧੀ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਘੱਟ ਗਿਣਤੀਆਂ ਲਈ ਸਿਆਸਤ ਕਰਨ ਵਾਲੇ ਰਾਹੁਲ ਗਾਂਧੀ ਨੂੰ ਚੋਣਾਂ ਸਮੇਂ ਹੀ ਮੰਦਰਾਂ ਦੀ ਯਾਦ ਆਉਂਦੀ ਹੈ। ਰਾਹੁਲ ਨੇ ਭਾਜਪਾ ਦੇ ਇਨ੍ਹਾਂ ਬਿਆਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਸਾਲਾਂ ਤੋਂ ਮੰਦਰ, ਗੁਰਦੁਆਰੇ ਤੇ ਮਸਜਿਦ ਜਾ ਰਹੇ ਹਨ। ਉਨ੍ਹਾਂ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਝੂਠੇ ਵਾਅਦੇ ਨਹੀਂ ਕਰਦਾ, ਮੈਂ ਚੌਕੀਦਾਰ ਵਾਂਘ ਨਹੀਂ ਕਹਾਂਗਾ ਕਿ ਖਾਤੇ `ਚ 15 ਲੱਖ ਰੁਪਏ ਆਉਣਗੇ। ਮੈਂ ਕਹਿੰਦਾ ਹਾਂ ਕਿ ਮੱਧ ਪ੍ਰਦੇਸ਼ ਵਿਚ ਸਰਕਾਰ ਬਣਦੇ ਸਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਵੇਗਾ, ਸਾਡੀ ਸਰਕਾਰ ਦਾ ਮੁੱਖ ਮੰਤਰੀ 18 ਘੰਟੇ ਨੌਜਵਾਨ ਨੂੰ ਰੁਜ਼ਗਾਰ ਦੇਣ ਲਈ ਕੰਮ ਕਰੇਗਾ ਤੇ ਕਿਸਾਨਾਂ ਦੇ ਖੇਤਾਂ ਕੋਲ ਫੂਡ ਪ੍ਰੋਸੈਸਿੰਗ ਪਲਾਂਟ ਲਗਾਏ ਜਾਣਗੇ। ਇਸ ਤਰ੍ਹਾਂ ਉਸ ਨੇ ਕੁਝ ਹੋਰ ਐਲਾਨ ਵੀ ਕੀਤੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰ ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤ ਪਾਕਿਸਤਾਨ ਨੇ ਚੂੜੀਆਂ ਨਹੀਂ ਪਾਈਆਂ, ਉਸ ਦਾ ਐਟਮ ਬੰਬ ਸਾਡੇ 'ਤੇ ਡਿੱਗੇਗਾ : ਫਾਰੂਕ ਅਬਦੁੱਲਾ ਰਾਂਚੀ 'ਚ ਕਈ ਥਾਵਾਂ 'ਤੇ ਈ.ਡੀ ਦੀ ਰੇਡ, 20 ਕਰੋੜ ਦੀ ਨਕਦੀ ਬਰਾਮਦ ਅਹਿਮਦਾਬਾਦ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਜਾਰੀ, ਪਹਿਲਾਂ ਦਿੱਲੀ ਨੂੰ ਮਿਲੀ ਸੀ ਧਮਕੀ ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ