Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਸ਼ਸ਼ੀ ਥਰੂਰ ਨੇ ਕਿਹਾ: ਚੰਗਾ ਹਿੰਦੂ ਦੂਜੇ ਦਾ ਪੂਜਾ ਸਥਾਨ ਕਦੇ ਵੀ ਨਹੀਂ ਤੋੜੇਗਾ

October 17, 2018 06:58 AM

* ਮੈਂ ਕਾਂਗਰਸ ਦਾ ਬੁਲਾਰਾ ਨਹੀਂ, ਇਹ ਮੇਰਾ ਨਿੱਜੀ ਵਿਚਾਰ: ਸ਼ਸ਼ੀ


ਚੇਨਈ, 16 ਅਕਤੂਬਰ (ਪੋਸਟ ਬਿਊਰੋ)- ਕਾਂਗਰਸੀ ਨੇਤਾ ਸ਼ਸ਼ੀ ਥਰੂਰ ਦਾ ਕਹਿਣਾ ਹੈ ਕਿ ਚੰਗਾ ਹਿੰਦੂ ਕਦੀ ਕਿਸੇ ਦਾ ਪੂਜਾ ਸਥਾਨ ਤੋੜ ਕੇ ਰਾਮ ਮੰਦਰ ਨਹੀਂ ਬਣਾਉਣਾ ਚਾਹੇਗਾ। ਇਸ ਬਿਆਨ ਤੋਂ ਬਾਅਦ ਮਚੇ ਘਮਸਾਨ ਅਤੇ ਪਾਰਟੀ ਨੂੰ ਘਿਰਦਾ ਦੇਖ ਕੇ ਥਰੂਰ ਨੇ ਇਸ 'ਤੇ ਸਫਾਈ ਵੀ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਪਾਰਟੀ ਨਾਲ ਜੋੜ ਕੇ ਨਾ ਦੇਖਿਆ ਜਾਵੇ। ਇਹ ਉਨ੍ਹਾਂ ਦਾ ਨਿੱਜੀ ਵਿਚਾਰ ਹੈ।
ਚੇਨਈ 'ਚ ਇਕ ਪ੍ਰੋਗਰਾਮ 'ਚ ਥਰੂਰ ਨੇ ਕਿਹਾ ਕਿ ਵਧੇਰੇ ਚੰਗੇ ਹਿੰਦੂ ਉਸ ਥਾਂ 'ਤੇ ਰਾਮ ਮੰਦਰ ਦੇਖਣਾ ਚਾਹੁਣਗੇ, ਜਿਥੇ ਰਾਮ ਦਾ ਜਨਮ ਮੰਨਿਆ ਜਾਂਦਾ ਹੈ। ਮੇਰਾ ਇਹ ਵੀ ਯਕੀਨ ਹੈ ਕਿ ਕੋਈ ਚੰਗਾ ਹਿੰਦੂ ਕਿਸੇ ਦਾ ਪੂਜਾ ਸਥਾਨ ਤੋੜ ਕੇ ਮੰਦਰ ਨਹੀਂ ਬਣਾਉਣਾ ਚਾਹੇਗਾ। ਥਰੂਰ ਦੇ ਇਸ ਬਿਆਨ ਤੋਂ ਸਿਆਸੀ ਘਮਸਾਨ ਮੱਚ ਗਿਆ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਜਾਣ ਕੇ ਮੈਂ ਹੈਰਾਨ ਰਹਿ ਗਿਆ ਹਾਂ ਕਿ ਸ਼ਸ਼ੀ ਥਰੂਰ ਮੰਨਦੇ ਹਨ ਕਿ ਸੱਚਾ ਹਿੰਦੂ ਅਯੁੱਧਿਆ ਵਿੱਚ ਰਾਮ ਮੰਦਰ ਨਹੀਂ ਚਾਹੁੰਦਾ। ਭਾਜਪਾ ਨੇ ਇਸ ਬਿਆਨ ਬਾਰੇ ਕਾਂਗਰਸ 'ਤੇ ਨਿਸ਼ਾਨਾ ਲਾਇਆ ਹੈ। ਵਿਵਾਦ ਵਧਦਾ ਦੇਖ ਕੇ ਥਰੂਰ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਉਸ ਨੇ ਕਿਹਾ ਕਿ ਮੇਰਾ ਕਹਿਣਾ ਸੀ ਕਿ ਵਧੇਰੇ ਹਿੰਦੂ ਚਾਹੁੰਦੇ ਹਨ ਕਿ ਰਾਮ ਦੀ ਜਨਮ ਭੂਮੀ ਉੱਤੇ ਮੰਦਰ ਬਣੇ, ਪਰ ਕੋਈ ਚੰਗੀ ਹਿੰਦੂ ਇਹ ਨਹੀਂ ਚਾਹੇਗਾ ਕਿ ਕਿਸੇ ਦਾ ਪੂਜਾ ਸਥਾਨ ਤੋੜ ਕੇ ਇਸ ਨੂੰ ਬਣਾਇਆ ਜਾਵੇ। ਮੇਰੇ ਕੋਲੋਂ ਪ੍ਰੋਗਰਾਮ 'ਚ ਨਿੱਜੀ ਰਾਏ ਮੰਗੀ ਗਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ