Welcome to Canadian Punjabi Post
Follow us on

29

March 2024
 
ਪੰਜਾਬ

ਅਮਰਿੰਦਰ ਸਿੰਘ ਨੇ ਕਿਹਾ: ਬਾਦਲਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸੁਰੱਖਿਆ ਦਿੱਤੀ ਜਾਏਗੀ

October 17, 2018 07:49 AM

ਮੁਹਾਲੀ, 16 ਅਕਤੂਬਰ (ਪੋਸਟ ਬਿਊਰੋ)- ਬਾਦਲ ਪਿਤਾ-ਪੁੱਤਰ ਦੀ ਜਾਨ ਨੂੰ ਵਧ ਰਹੇ ਖ਼ਤਰੇ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਨ ਸੁਰੱਖਿਆ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਸੈਕਟਰ-68 ਵਿਖੇ 1.25 ਏਕੜ ਵਿੱਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜਾਨ ਨੂੰ ਖ਼ਤਰੇ ਬਾਰੇ ਆਈਆਂ ਰਿਪੋਰਟਾਂ ਤੋਂ ਵਾਕਿਫ ਹਨ ਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਦੋਵਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ।
ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਨਾਲ ਹਮਦਰਦੀ ਹੈ, ਪਰ ਉਨ੍ਹਾਂ ਦੀ ਸਰਕਾਰ ਕਾਨੂੰਨ ਦੇ ਘੇਰੇ ਤੋਂ ਬਾਹਰ ਨਹੀਂ ਜਾ ਸਕਦੀ। ਆਪਣੀਆਂ ਮੰਗਾਂ ਲਈ ਧਰਨੇ ਦੇ ਰਹੇ ਅਧਿਆਪਕਾਂ ਸਬੰਧੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਨੂੰ ਵੱਖ-ਵੱਖ ਮੰਗ ਪੱਤਰ ਦੇਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਟੀਚਰਾਂ ਸਣੇ 40 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣੀਆਂ ਹਨ, ਪਰ ਸਰਕਾਰ ਦੇ ਸਾਹਮਣੇ ਵਿੱਤੀ ਸੰਕਟ ਕਾਰਨ ਇਸ ਨੂੰ ਸਮਾਂ ਲੱਗ ਸਕਦਾ ਹੈ। ਇਸ ਦੌਰਾਨ ਸਰਕਾਰ ਨੇ ਟੀਚਰਾਂ ਲਈ ਦੋਵੇਂ ਰਾਹ ਖੁੱਲ੍ਹੇ ਰੱਖੇ ਹਨ ਕਿ ਜਾਂ ਉਹ ਆਪਣੇ ਮੌਜੂਦਾ ਸਕੇਲ ਉਤੇ ਕੰਮ ਕਰਦੇ ਰਹਿਣ ਜਾਂ ਰੈਗੂਲਰ ਸੇਵਾਵਾਂ ਦੀ ਨੀਤੀ ਹੇਠ ਤਿੰਨ ਸਾਲ ਲਈ 15,300 ਰੁਪਏ ਦੀ ਮੁੱਢਲੀ ਤਨਖ਼ਾਹ `ਤੇ ਜੁਆਇਨ ਕਰ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿਸ ਸਕੇਲ ਦੀ ਪੇਸ਼ਕਸ਼ ਕੀਤੀ ਹੈ, ਉਹ ਕੇਂਦਰ ਦੇ ਮੌਜੂਦਾ ਸਕੇਲ 13,900 ਤੋਂ ਵੱਧ ਹੈ, ਫੈਸਲਾ ਅਧਿਆਪਕਾਂ ਨੇ ਖੁਦ ਹੀ ਲੈਣਾ ਹੈ ਕਿ ਉਨ੍ਹਾਂ ਨੇ ਕਿਸ ਦੀ ਚੋਣ ਕਰਨੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ