Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਬਿਆਂਕਾ ਐਂਡਰੀਸਕੂ ਨੂੰ ਕੀਅ ਟੂ ਦ ਸਿਟੀ ਨਾਲ ਨਵਾਜਿਆ ਗਿਆ

September 16, 2019 09:27 AM

ਮਿਸੀਸਾਗਾ ਵਿੱਚ ਐਂਡਰੀਸਕੂ ਦੇ ਨਾਂ ਉੱਤੇ ਹੋਵੇਗੀ ਸਟਰੀਟ


ਮਿਸੀਸਾਗਾ, 15 ਸਤੰਬਰ (ਪੋਸਟ ਬਿਊਰੋ) : ਐਤਵਾਰ ਦੁਪਹਿਰ ਨੂੰ ਮਿਸੀਸਾਗਾ ਦੇ ਸੈਲੀਬ੍ਰੇਸ਼ਨ ਸਕੁਏਅਰ ਵਿੱਚ ਯੂਐਸ ਓਪਨ ਜਿੱਤਣ ਵਾਲੀ ਕੈਨੇਡੀਅਨ ਖਿਡਾਰਨ ਬਿਆਂਕਾ ਐਂਡਰੀਸਕੂ ਦੀ ਜਿੱਤ ਦੇ ਜਸ਼ਨ ਮਨਾਏ ਗਏ।

 

ਇਸ ਮੌਕੇ ਐਂਡਰੀਸਕੂ ਦੀਆਂ ਪ੍ਰਾਪਤੀਆਂ ਲਈ ਉਸ ਦਾ ਸਨਮਾਨ ਕਰਨ ਵਾਸਤੇ ਮੇਅਰ ਵੱਲੋਂ ਉਸ ਨੂੰ ਕੀਅ ਟੂ ਦ ਸਿਟੀ ਦੇ ਕੇ ਨਵਾਜਿਆ ਗਿਆ। ਇੱਥੇ ਹੀ ਬੱਸ ਨਹੀਂ ਮਿਸੀਸਾਗਾ ਦੀ ਇੱਕ ਸਟਰੀਟ ਦਾ ਨਾਂ ਵੀ ਐਂਡਰੀਸਕੂ ਵੇਅ ਰੱਖਣ ਦਾ ਮੇਅਰ ਵੱਲੋਂ ਐਲਾਨ ਕੀਤਾ ਗਿਆ। ਇਸ ਮੌਕੇ ਮੇਅਰ ਬੌਨੀ ਕ੍ਰੌਂਬੀ ਨੇ ਆਖਿਆ ਕਿ ਮਿਸੀਸਾਗਾ ਵਾਸੀਆਂ ਨੂੰ ਹੀ ਨਹੀਂ ਸਗੋਂ ਪੂਰੇ ਕੈਨੇਡਾ ਨੂੰ ਸਾਡੀ ਲੋਕਲ ਚੈਂਪੀਅਨ ਬਿਆਂਕਾ ਉੱਤੇ ਮਾਣ ਹੈ। ਉਨ੍ਹਾਂ ਆਖਿਆ ਕਿ ਅਸੀਂ ਸਿਟੀ ਦਾ ਸੱਭ ਤੋਂ ਵੱਡਾ ਸਨਮਾਨ ਦੇ ਕੇ ਪੂਰੇ ਮਿਸੀਸਾਗਾ ਵਾਸੀਆਂ ਵੱਲੋਂ ਦਿਲੋਂ ਐਂਡਰੀਸਕੂ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ। ਉਸ ਨੇ ਨਾ ਸਿਰਫ ਕੈਨੇਡਾ ਦਾ ਨਾਂ ਚਮਕਾਇਆ ਸਗੋਂ ਮਿਸੀਸਾਗਾ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਪਛਾਣ ਦੁਆਈ। ਬਿਆਂਕਾ ਨੇ ਸਾਡੇ ਨੌਜਵਾਨ ਖਿਡਾਰੀਆਂ ਵਿੱਚ ਟੈਨਿਸ ਦੇ ਨਾਲ ਨਾਲ ਹੋਰਨਾਂ ਖੇਡਾਂ ਵਿੱਚ ਅਗਾਂਹ ਵੱਧਣ ਦੀ ਤਾਂਘ ਹੋਰ ਜਗਾ ਦਿੱਤੀ ਹੈ। ਦੇਸ ਭਰ ਦੀਆਂ ਕੁੜੀਆਂ ਲਈ ਵੀ ਬਿਆਂਕਾ ਪ੍ਰੇਰਣਾ ਸਰੋਤ ਹੈ।

 

 
ਐਂਡਰੀਸਕੂ ਹੁਣ ਯੂਐਸ ਓਪਨ ਜਿੱਤਣ ਤੋਂ ਬਾਅਦ ਵਿਸ਼ਵ ਦਰਜੇਬੰਦੀ ਵਿੱਚ ਪੰਜਵੇਂ ਸਥਾਨ ਉੱਤੇ ਪਹੁੰਚ ਚੁੱਕੀ ਹੈ। ਇਸ ਦੌਰਾਨ ਚੀਫ ਐਗਜੈ਼ਕਟਿਵ ਆਫੀਸਰ ਆਫ ਟੈਨਿਸ ਕੈਨੇਡਾ ਮਾਈਕਲ ਡਾਊਨੀ ਨੇ ਆਖਿਆ ਕਿ ਪਿਛਲੇ ਕੁੱਝ ਸਾਲਾਂ ਵਿੱਚ ਹੀ ਬਿਆਂਕਾ ਨੇ ਆਪਣੀ ਖੇਡ ਵਿੱਚ ਕਾਫੀ ਨਿਖਾਰ ਲਿਆਂਦਾ ਹੈ ਤੇ ਇਸ ਦਾ ਜਾਹਰਾ ਰੂਪ ਵੇਖਣ ਨੂੰ ਮਿਲ ਹੀ ਗਿਆ ਹੈ। ਉਨ੍ਹਾਂ ਆਖਿਆ ਕਿ ਪਿਛਲੇ ਕੁੱਝ ਸਮੇਂ ਤੋਂ ਹੀ ਕੈਨੇਡਾ ਭਰ ਵਿੱਚ ਵੀ ਟੈਨਿਸ ਦੀ ਮਕਬੂਲੀਅਤ ਵਧੀ ਹੈ। ਉਨ੍ਹਾਂ ਆਖਿਆ ਕਿ ਅਹਿਮ ਗੱਲ ਇਹ ਨਹੀਂ ਹੈ ਕਿ ਅਸੀਂ ਬਿਆਂਕਾ ਦੀ ਕਿਸ ਤਰ੍ਹਾਂ ਮਦਦ ਕੀਤੀ ਅਹਿਮ ਗੱਲ ਇਹ ਹੈ ਕਿ ਬਿਆਂਕਾ ਨੇ ਟੈਨਿਸ ਨੂੰ ਕੈਨੇਡਾ ਵਿੱਚ ਮਕਬੂਲੀਅਤ ਦਿਵਾਉਣ ਲਈ ਰਾਹ ਪੱਧਰਾ ਕੀਤਾ ਹੈ। ਯਕੀਨਨ ਉਹ ਕੈਨੇਡਾ ਦੀ ਅਗਲੀ ਪੀੜ੍ਹੀ ਨੂੰ ਪ੍ਰੇਰਿਤ ਕਰ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ