Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਪ੍ਰਭਮੀਤ ਸਰਕਾਰੀਆ ਵੱਲੋਂ ਹਿੱਕਰੀ ਵੁੱਡ ਪਬਲਿਕ ਸਕੂਲ ਲਈ ਨਵੇਂ ਫੰਡਜ਼ ਦਾ ਐਲਾਨ

September 16, 2019 09:47 AM

ਬਰੈਂਪਟਨ, 15 ਸਤੰਬਰ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਨਵੇਂ ਲੋਕਲ ਸਕੂਲਜ਼ ਵਿੱਚ ਨਿਵੇਸ਼ ਕਰਕੇ ਬਰੈਂਪਟਨ ਦੇ ਪਰਿਵਾਰਾਂ ਲਈ ਵਰਲਡ ਕਲਾਸ ਐਜੂਕੇਸ਼ਨ ਸਿਸਟਮ ਨੂੰ ਯਕੀਨੀ ਬਣਾਉਣਾ ਚਾਹੁੰਦੀ ਹੈ। ਓਨਟਾਰੀਓ ਸਰਕਾਰ ਚਾਹੁੰਦੀ ਹੈ ਕਿ ਬਰੈਂਪਟਨ ਦੇ ਬੱਚੇ ਵਿਸ਼ਵ ਮਿਆਰੀ ਹੁਨਰ ਨੂੰ ਆਪਣੇ ਸਕੂਲਾਂ ਵਿੱਚ ਹੀ ਸਿੱਖਣ ਤੇ ਮੁਕਾਬਲੇਬਾਜ਼ੀ ਦੇ ਇਸ ਦੌਰ ਵਿੱਚ ਅਗਾਂਹ ਵੱਧ ਸਕਣ।
ਬਰੈਂਪਟਨ ਸਾਊਥ ਤੋਂ ਐਮਪੀਪੀ ਪ੍ਰਭਮੀਤ ਸਰਕਾਰੀਆ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਪ੍ਰੋਵਿੰਸ ਨੇ ਹਿੱਕਰੀ ਵੁੱਡ ਪਬਲਿਕ ਸਕੂਲ ਦੇ ਪਸਾਰ ਲਈ ਇੱਕ ਮਿਲੀਅਨ ਡਾਲਰ ਵਾਧੂ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਨਾਲ ਇਸ ਸਕੂਲ ਵਿੱਚ ਦੋ ਚਾਈਲਡ ਕੇਅਰ ਰੂਮ ਹੋਰ ਬਣਾਏ ਜਾਣਗੇ ਤੇ ਇਸ ਨਾਲ 34 ਬੱਚਿਆਂ ਨੂੰ ਇੱਥੇ ਥਾਂ ਮਿਲ ਸਕੇਗੀ। ਇਹ ਪ੍ਰੋਵਿੰਸ ਦੇ ਕੈਪੀਟਲ ਇਨਵੈਸਟਮੈਂਟ ਪ੍ਰੋਗਰਾਮ ਦਾ ਹਿੱਸਾ ਹੈ। ਇਸ ਮੌਕੇ ਪ੍ਰਭਮੀਤ ਸਰਕਾਰੀਆ ਨੇ ਆਖਿਆ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਹ ਐਲਾਨ ਕਰਨ ਦਾ ਮੌਕਾ ਉਨ੍ਹਾਂ ਨੂੰ ਮਿਲਿਆ ਹੈ। ਓਨਟਾਰੀਓ ਲਈ ਇੱਥੋਂ ਦੇ ਬੱਚੇ ਹੀ ਸੱਭ ਤੋਂ ਬੇਸ਼ਕੀਮਤੀ ਸਰੋਤ ਹਨ। ਸਾਡੀ ਸਰਕਾਰ ਨੂੰ ਹਿੱਕਰੀ ਵੁੱਡ ਪਬਲਿਕ ਸਕੂਲ ਵਿੱਚ ਚਾਈਲਡਕੇਅਰ ਦਾ ਪਸਾਰ ਕਰਕੇ ਬਹੁਤ ਖੁਸ਼ੀ ਹੋ ਰਹੀ ਹੈ।
ਐਮਪੀਪੀ ਸਰਕਾਰੀਆ, ਜੋ ਕਿ ਓਨਟਾਰੀਓ ਦੇ ਸਮਾਲ ਬਿਜ਼ਨਸ ਐਂਡ ਰੈੱਡ ਟੇਪ ਰਿਡਕਸ਼ਨ ਮੰਤਰੀ ਵੀ ਹਨ, ਨੇ ਆਖਿਆ ਕਿ ਇਸ ਐਲਾਨ ਨਾਲ ਸਾਡੀ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਤੇ ਮਿਹਨਤੀ ਪਰਿਵਾਰਾਂ ਲਈ ਨਿਵੇਸ਼ ਕਰ ਰਹੀ ਹੈ। ਅਸੀਂ ਵਿਦਿਆਰਥੀਆਂ ਦੀ ਸਫਲਤਾ ਲਈ ਮੰਚ ਤਿਆਰ ਕਰ ਰਹੇ ਹਾਂ। ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਚੇਅਰ ਸਟੈਨ ਕੈਮਰੂਨ ਨੇ ਆਖਿਆ ਕਿ ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਪਰਿਵਾਰਾਂ ਲਈ ਇਹ ਬਹੁਤ ਹੀ ਕਮਾਲ ਦੀ ਖਬਰ ਹੈ।
ਉਨ੍ਹਾਂ ਆਖਿਆ ਕਿ ਐਮਪੀਪੀ ਪ੍ਰਭਮੀਤ ਸਰਕਾਰੀਆ ਵੱਲੋਂ ਕੀਤੇ ਗਏ ਐਲਾਨ ਦੀ ਅਸੀਂ ਸ਼ਲਾਘਾ ਕਰਦੇ ਹਾਂ ਤੇ ਅਸੀਂ ਓਨਟਾਰੀਓ ਸਰਕਾਰ ਦੇ ਇਸ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਇਸ ਨਾਲ ਸਾਨੂੰ ਆਪਣੇ ਪਾਠਕ੍ਰਮ ਨੂੰ ਆਧੁਨਿਕ ਰੰਗਤ ਦੇਣ ਤੇ ਆਪਣੇ ਕਲਾਸਰੂਮਜ਼ ਵਿੱਚ ਨਵੀਂ ਰੂਹ ਫੂਕਣ ਦਾ ਮੌਕਾ ਮਿਲੇਗਾ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ