Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਛੋਟਾ ਬ੍ਰਹਮਪੁਰਾ ਕਹਿੰਦਾ: ਅਕਾਲੀ ਦਲ ਅਪਣੀ ਦੁਰਗਤ ਹੋਣ ਦਾ ਖ਼ੁਦ ਜ਼ਿੰਮੇਵਾਰ

October 17, 2018 07:51 AM

ਤਰਨ ਤਾਰਨ, 16 ਅਕਤੂਬਰ (ਪੋਸਟ ਬਿਊਰੋ)- ਪੰਜਾਬ ਦੀ ਰਾਜਨੀਤੀ ਵਿਚ ਮਾਝੇ ਦੇ ਜਰਨੈਲ ਵਜੋ ਜਾਣੇ ਜਾਂਦੇ ਰਹੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਿਆਸੀ ਵਾਰਸ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਕਹਿਣਾ ਹੈ ਕਿ ਜੇ ਕਿਸੇ ਅਖਬਾਰ ਜਾਂ ਚੈਨਲ ਨਾਲ ਮਤਭੇਦ ਹਨ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਤੁਸੀਂ ਉਸ ਦੇ ਜਨਤਕ ਬਾਈਕਾਟ ਦਾ ਸੱਦਾ ਦੇ ਦਿਉ। ਤੁਸੀਂ ਪਹਿਲਾਂ ਆਪ ਬਾਈਕਾਟ ਦੇ ਸੱਦੇ ਦਿੰਦੇ ਹੋ ਤੇ ਫਿਰ ਖੁਦ ਘਰ ਜਾ ਕੇ ਸਭ ਤੋਂ ਪਹਿਲਾਂ ਉਹੀ ਅਖਬਾਰ ਅਤੇ ਚੈਨਲ ਦੇਖਦੇ ਹੋ। ਬ੍ਰਹਮਪੁਰਾ ਨੇ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਤੇ ਇਸ ਦੇ ਨਾਲ ਵਿਚਾਰ ਨਾ ਮਿਲਣ ਦਾ ਮਤਲਬ ਬਾਈਕਾਟ ਨਹੀਂ ਹੋ ਸਕਦਾ।
ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਆਪਣੀ ਦੁਰਗਤੀ ਦਾ ਖੁਦ ਜ਼ਿੰਮੇਵਾਰ ਹੈ। ਸਮਾਂ ਰਹਿੰਦਿਆਂ ਜੇ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੰਦੀ ਤਾਂ ਅੱਜ ਅਕਾਲੀ ਦਲ ਨੂੰ ਇਹ ਦਿਨ ਨਾ ਦੇਖਣੇ ਪੈਂਦੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਦੋਸ਼ੀਆਂ ਨਾਲ ਸਖਤੀ ਨਾਲ ਪੇਸ਼ ਆਵੇ, ਪਰ ਉਸ ਨੇ ਪ੍ਰਵਾਹ ਨਹੀਂ ਸੀ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲ ਤਖ਼ਤ ਸਾਹਿਬ ਤੋਂ ਡੇਰਾ ਮੁਖੀ ਨੂੰ ਬਿਨਾ ਮੰਗੇ, ਬਿਨਾ ਆਇਆਂ ਮੁਆਫੀ ਦੇ ਦਿਤੀ, ਫਿਰ ਮੁਆਫੀ ਵਾਪਸ ਲੈ ਲਈ, ਜਿਸ ਦਾ ਨੁਕਸਾਨ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਿਆ। ਉਨ੍ਹਾ ਕਿਹਾ ਕਿ ਮਾਝੇ ਵਾਲਿਆਂ ਦੀ ਅਣਖ ਤੇ ਗ਼ੈਰਤ ਬਾਕੀ ਹੈ ਤੇ ਸਾਡੇ ਲਈ ਪੰਥ ਪਹਿਲਾਂ ਤੇ ਸਰਕਾਰ ਬਾਅਦ ਵਿਚ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਪਾਰਟੀ ਵਿਚ ਆਈਆਂ ਊਣਤਾਈਆਂ ਤੇ ਵਿਚਾਰ ਕਰੇ ਤੇ ਪੰਥ ਵਾਲੀ ਸੋਚ ਅਪਣਾਏ, ਇਸ ਤੋਂ ਬਾਅਦ ਹੀ ਅਕਾਲੀ ਦਲ ਅਗੇ ਵਧ ਸਕੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ