Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਵਿੱਚ 6 ਸਾਲਾਂ ਵਿੱਚ 16,606 ਕਿਸਾਨ ਖੁਦਕੁਸ਼ੀ ਕਰ ਗਏ

October 17, 2018 07:52 AM

ਜਲੰਧਰ, 16 ਅਕਤੂਬਰ (ਪੋਸਟ ਬਿਊਰੋ)- ਪੰਜਾਬ `ਚ ਸੱਤਾ ਸੰਭਾਲਣ ਮਗਰੋਂ ਕਾਂਗਰਸ ਸਰਕਾਰ ਕਿਸਾਨਾਂ ਨੂੰ ਕਰਜੇ ਤੋਂ ਛੁਟਕਾਰਾ ਦਿਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਦੇ ਬਾਵਜੂਦ ਵੀ ਕਿਸਾਨਾਂ ਵਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਨੇ 3 ਯੂਨੀਵਰਸਿਟੀਆਂ ਦੀ ਮਦਦ ਨਾਲ ਡੋਰ-ਟੂ-ਡੋਰ ਸਰਵੇ ਕਰਵਾਇਆ ਹੈ ਤੇ ਸਾਲ 2010 ਤੋਂ 2016 ਤਕ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਆੰਕੜੇ ਜੁਟਾਏ ਹਨ। ਇਸ ਸਰਵੇ ਮੁਤਾਬਕ ਪਿਛਲੇ 6 ਸਾਲਾਂ ਵਿੱਚ 16,606 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਇਸ ਸਰਵੇ ਮੁਤਾਬਕ ਇਨ੍ਹਾਂ 87 ਫੀਸਦੀ ਅਜਿਹੇ ਕਿਸਾਨ ਖੁਦਕੁਸ਼ੀ ਕਰ ਗਏ ਸਨ, ਜਿਨ੍ਹਾਂ ਨੇ ਖੇਤੀ ਲਈ ਬੈਂਕਾਂ ਤੋਂ ਕਰਜਾ ਲਿਆ ਸੀ। ਖੁਦਕੁਸ਼ੀ ਕਰਨ ਵਾਲਿਆਂ ਵਿੱਚ 76 ਫੀਸਦੀ ਛੋਟੇ ਕਿਸਾਨ ਸਨ, ਜਿਨ੍ਹਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਸੀ। ਮ੍ਰਿਤਕਾਂ `ਚ ਖੇਤੀ ਵਾਲੇ ਮਜ਼ਦੂਰ ਵੀ ਸਨ, ਜਿਨ੍ਹਾਂ ਕੋਲ ਕੋਈ ਜ਼ਮੀਨ ਹੀ ਨਹੀਂ ਸੀ।
ਇਸ ਸਰਵੇ ਮੁਤਾਬਕ ਪੰਜਾਬ ਦੇ ਕਿਸਾਨ ਆਪਣਾ ਜੀਵਨ ਬਿਤਾਉਣ ਲਈ ਸਖ਼ਤ ਮਿਹਨਤ ਕਰਦੇ ਹਨ। ਬਹੁਤੇ ਕਿਸਾਨਾਂ ਕੋਲ ਜ਼ਮੀਨ ਘੱਟ ਹੈ ਅਤੇ ਇਸ ਤੋਂ ਪਸ਼ੂਆਂ ਲਈ ਚਾਰਾ ਅਤੇ ਆਪਣੇ ਲਈ ਅਨਾਜ ਵੀ ਉਗਾਉਂਦੇ ਹਨ। ਪੰਜਾਬ `ਚ ਕਿਸਾਨ ਪਸ਼ੂਆਂ ਦਾ ਦੁੱਧ ਵੇਚ ਕੇ ਆਮਦਨੀ ਇੱਕਠੀ ਕਰਦੇ ਹਨ। ਕਰਜਿਆਂ `ਚ ਫਸੇ ਪਰਿਵਾਰਾਂ ਦੀ ਹਾਲਤ ਪੰਜਾਬ `ਚ ਅਜਿਹੀ ਹੈ ਕਿ ਉਨ੍ਹਾਂ ਦੇ ਬੱਚੇ ਠੀਕ ਤਰ੍ਹਾਂ ਪੜ੍ਹਾਈ ਨਹੀਂ ਕਰ ਪਾ ਰਹੇ ਅਤੇ ਕਰਜਾ ਸਿਰ `ਤੇ ਹੋਣ ਕਰਕੇ ਅਜਿਹੇ ਪਰਿਵਾਰਾਂ ਦੀਆਂ ਧੀਆਂ ਨੂੰ ਰਿਸ਼ਤੇ ਮਿਲਣੇ ਵੀ ਆਸਾਨ ਨਹੀਂ।
ਸਾਲ 2015 ਵਿੱਚ ਪੰਜਾਬ ਸਰਕਾਰ ਨੇ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰ ਨੂੰ 3 ਲੱਖ ਰੁਪਏ ਦੀ ਰਕਮ ਮੁਆਵਜੇ `ਚ ਦੇਣ ਦੀ ਨੀਤੀ ਬਣਾਈ ਹੈ, ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 5 ਲੱਖ ਰੁਪਏ ਕਰ ਦਿੱਤਾ ਹੈ। ਇਸ ਨਾਲ ਕਿਸਾਨਾਂ ਨੂੰ ਕੋਈ ਖਾਸ ਰਾਹਤ ਨਹੀਂ ਮਿਲੀ। ਖੇਤੀ ਕਰਜੇ `ਚ ਫਸੇ ਕਿਸਾਨ ਅੱਗੋਂ ਖੇਤੀ ਹੀ ਨਹੀਂ ਕਰਨਾ ਚਾਹੁੰਦੇ। ਉਹ ਆਪਣੇ ਬੱਚਿਆਂ ਨੂੰ ਖੇਤੀ ਨਾ ਕਰਨ ਦੀ ਸਲਾਹ ਦੇਣ ਲੱਗੇ ਹਨ। ਖੇਤੀ ਤੋਂ ਆਮਦਨੀ ਨਾ ਹੋਣ ਕਾਰਨ ਉਹ ਆਪਣੇ ਬੱਚਿਆਂ ਨੂੰ ਨੌਕਰੀ ਲੱਭਣ ਦੀ ਸਲਾਹ ਦਿੰਦੇ ਹਨ। ਖੇਤੀ ਕਰਨ ਨਾਲ ਜਿਥੇ ਖਰਚੇ ਵਧਦੇ ਜਾਂਦੇ ਹਨ, ਉਥੇ ਹੀ ਜਦੋਂ ਕੋਈ ਰਸਤਾ ਨਹੀਂ ਬਚਦਾ ਤਾਂ ਕਿਸਾਨ ਕਰਜੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀਆਂ ਕਰ ਲੈਂਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ