Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸੁਖਬੀਰ ਸਿੰਘ ਬਾਦਲ ਦੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ 9.90 ਲੱਖ ਰੁਪਏ ਲੁੱਟੇ ਗਏ

October 17, 2018 08:11 AM

ਮੁਕਤਸਰ ਸਾਹਿਬ, 16 ਅਕਤੂਬਰ (ਪੋਸਟ ਬਿਊਰੋ)- ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਿਲਾਇੰਸ ਪੈਟਰੋਲ ਪੰਪ ਦੇ ਦੋ ਮੁਲਾਜ਼ਮਾਂ ਤੋਂ ਕੱਲ੍ਹ ਦੁਪਹਿਰ ਸਵਿਫਟ ਕਾਰ ਸਵਾਰ ਪੰਜ ਹਥਿਆਰਬੰਦ ਲੁਟੇਰਿਆਂ ਨੇ ਫਾਇਰਿੰਗ ਕਰ ਕੇ 9.90 ਲੱਖ ਰੁਪਏ ਲੁੱਟ ਲਏ। ਲੁਟੇਰਿਆਂ ਨੇ ਪੰਪ ਮੈਨੇਜਰ ਦੇ ਪੇਟ ਵਿੱਚ ਗੋਲੀ ਵੀ ਮਾਰ ਦਿੱਤੀ, ਜਿਸ ਨੂੰ ਬਠਿੰਡਾ ਰੈਫਰ ਕੀਤਾ ਗਿਆ ਹੈ।
ਐੱਸ ਐੱਸ ਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਮਲੋਟ ਰੋਡ ਦੇ ਰਿਲਾਇੰਸ ਪੈਟਰੋਲ ਪੰਪ ਤੋਂ ਕੱਲ੍ਹ ਦੁਪਹਿਰ ਮੈਨੇਜਰ ਗਗਨਦੀਪ ਸਿੰਘ ਅਤੇ ਮੁਲਾਜ਼ਮ ਗੁਰਚਰਨ ਸਿੰਘ ਸਕੂਟੀ ਉੱਤੇ ਨੌਂ ਲੱਖ ਨੱਬੇ ਹਜ਼ਾਰ ਰੁਪਏ ਕੈਸ਼ ਲੈ ਕੇ ਬੈਂਕ ਵਿੱਚ ਜਮ੍ਹਾ ਕਰਾਉਣ ਨਿਕਲੇ ਸਨ। ਰਜਵਾਹੇ ਉੱਤੇ ਨਾਰਾਇਣਗੜ੍ਹ ਪੈਲੇਸ ਦੇ ਕੋਲ ਪਿੱਛੋਂ ਆਈ ਸਵਿਫਟ ਕਾਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਹੇਠਾਂ ਡਿੱਗ ਗਏ। ਕਾਰ 'ਚੋਂ ਮੂੰਹ ਬੰਨ੍ਹੇ ਹੋਏ ਚਾਰ ਹਥਿਆਰਬੰਦ ਨੌਜਵਾਨ ਬਾਹਰ ਨਿਕਲੇ ਅਤੇ ਉਨ੍ਹਾਂ ਉਤੇ ਹਮਲਾ ਕਰ ਦਿੱਤਾ। ਹਥਿਆਰਬੰਦ ਨੌਜਵਾਨਾਂ ਨੇ ਉਨ੍ਹਾਂ ਦੀ ਕੁੱਟਮਾਰ ਕਰ ਕੇ ਸਕੂਟੀ ਦੀ ਡਿੱਗੀ ਵਿੱਚ ਰੱਖੇ ਪੈਸੇ ਕੱਢ ਲਏ। ਐਕਸੀਡੈਂਟ ਹੋਇਆ ਸੋਚ ਕੇ ਲੋਕ ਉਥੇ ਇਕੱਠੇ ਹੋਣ ਲੱਗੇ ਤਾਂ ਇੱਕ ਨੌਜਵਾਨ ਨੇ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ। ਉਸ ਨੇ ਤਿੰਨ ਫਾਇਰ ਕੀਤੇ। ਇਨ੍ਹਾਂ ਵਿੱਚੋਂ ਇੱਕ ਗੋਲੀ ਪੰਪ ਮੈਨੇਜਰ ਗਗਨਦੀਪ ਦੇ ਪੇਟ ਵਿੱਚ ਲੱਗੀ। ਇਸ ਦੇ ਬਾਅਦ ਲੁਟੇਰੇ ਫਰਾਰ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦੇ ਹੀ ਐੱਸ ਐੱਸ ਪੀ ਮਨਜੀਤ ਸਿੰਘ ਢੇਸੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਗਗਨਦੀਪ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ