Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਕੰਜ਼ਰਵੇਟਿਵਾਂ ਦੇ ਮੁਕਾਬਲੇ ਕਿਫਾਇਤੀ ਹਾਊਸਿੰਗ ਉੱਤੇ 19 ਫੀ ਸਦੀ ਘੱਟ ਖਰਚ ਰਹੇ ਹਨ ਟਰੂਡੋ

September 18, 2019 08:49 AM

ਟੋਰਾਂਟੋ, 17 ਸਤੰਬਰ (ਪੋਸਟ ਬਿਊਰੋ) : ਪਾਰਲੀਆਮੈਂਟਰੀ ਬਜਟ ਆਫਿਸ ਦਾ ਕਹਿਣਾ ਹੈ ਕਿ ਟਰੂਡੋ ਦੀ ਯੋਜਨਾ ਤਹਿਤ ਕੁੱਲ ਘਰੇਲੂ ਉਤਪਾਦ ਦੀ ਪ੍ਰਤੀਸ਼ਤ ਦੇ ਹਿਸਾਬ ਨਾਲ ਕਿਫਾਇਤੀ ਘਰਾਂ ਉੱਤੇ ਲਿਬਰਲ ਪਾਰਟੀ ਵੱਲੋਂ ਕੀਤਾ ਜਾ ਰਿਹਾ ਖਰਚਾ ਹਾਰਪਰ ਦੀ ਯੋਜਨਾ ਨਾਲੋਂ 19 ਫੀ ਸਦੀ ਘੱਟ ਹੈ। 

ਇਸ ਦੌਰਾਨ ਵੱਡੀਆਂ ਕਾਰਪੋਰੇਸ਼ਨਜ਼ ਨੂੰ ਟਰੂਡੋ 14 ਬਿਲੀਅਨ ਡਾਲਰ ਵਾਧੂ ਦੇ ਰਹੇ ਹਨ। ਪਿੱਛੇ ਜਿਹੇ ਯੂਨੀਵਰਸਿਟੀ ਆਫ ਟੋਰਾਂਟੋ ਦੇ ਪ੍ਰੋਫੈਸਰ ਡੇਵਿਡ ਹਲਚਾਂਸਕੀ ਨੇ ਆਖਿਆ ਕਿ ਲਿਬਰਲ ਪਾਰਟੀ ਤੇ ਸੀਐਮਐਚਸੀ ਨੇ ਇਸ ਸਾਰੀ ਰਕਮ ਨੂੰ ਮਿਲਾ ਕੇ ਇੰਜ ਪੇਸ਼ ਕੀਤਾ ਹੈ ਜਿਵੇਂ ਕੋਈ ਵੱਡੀ ਡੀਲ ਹੋ ਰਹੀ ਹੋਵੇ। ਪਰ ਫੈਡਰਲ ਬਜਟ ਦੇ ਹਿਸਾਬ ਨਾਲ ਹਾਊਸਿੰਗ ਸਬੰਧੀ ਲੋੜਾਂ ਨੂੰ ਪੂਰਾ ਕਰਨ ਤੇ ਹਾਊਸਿੰਗ ਉੱਤੇ ਇਸ ਸਮੇਂ ਕੀਤਾ ਜਾ ਰਿਹਾ ਖਰਚਾ ਬਹੁਤ ਹੀ ਘੱਟ ਹੈ।
ਪਿਛਲੇ ਹਫਤੇ ਆਈ ਇੱਕ ਰਿਪੋਰਟ ਵਿੱਚ ਮਾਹਿਰ ਇਸ ਗੱਲ ਉੱਤੇ ਸਹਿਮਤ ਹੋਏ ਕਿ ਬੇਘਰੇ ਲੋਕਾਂ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਟਰੂਡੋ ਵੱਲੋਂ ਸ਼ਾਇਦ ਹੀ ਕੋਈ ਮਦਦ ਕੀਤੀ ਗਈ ਹੋਵੇ। ਇਹ ਵੀ ਆਖਿਆ ਗਿਆ ਕਿ ਜਸਟਿਨ ਟਰੂਡੋ ਦੀਆਂ ਮਿੱਠੀਆਂ ਗੱਲਾਂ ਨਾਲ ਘਰ ਨਹੀਂ ਬਣਨ ਵਾਲੇ। ਦੂਜੇ ਪਾਸੇ ਲੋਕਾਂ ਲਈ 500,000 ਮਿਆਰੀ ਤੇ ਕਿਫਾਇਤੀ ਹਾਊਸਿੰਗ ਯੂਨਿਟਸ ਲਈ ਐਨਡੀਪੀ ਆਗੂ ਜਗਮੀਤ ਸਿੰਘ ਕੋਲ ਨਵੀਂ ਡੀਲ ਹੈ। ਜਗਮੀਤ ਸਿੰਘ ਨੇ ਆਖਿਆ ਕਿ ਦੇਸ਼ ਭਰ ਵਿੱਚ ਆਪਣੇ ਸਿਰ ਉੱਤੇ ਛੱਤ ਤਲਾਸ਼ਣ ਲਈ ਲੋਕਾਂ ਨੂੰ ਕਾਫੀ ਸੰਘਰਸ਼ ਕਰਨਾ ਪੈਂਦਾ ਹੈ। ਇਹ ਯਕੀਨੀ ਬਣਾਉਣ ਲਈ ਕਿ ਹਰ ਕਿਸੇ ਕੋਲ ਸੇਫ ਤੇ ਕਿਫਾਇਤੀ ਘਰ ਹੋਵੇ ਸਾਨੂੰ ਕਾਫੀ ਕੁੱਝ ਕਰਨ ਦੀ ਲੋੜ ਹੈ। ਇਸੇ ਲਈ ਐਨਡੀਪੀ ਕਿਫਾਇਤੀ ਘਰਾਂ ਨੂੰ ਆਪਣੀ ਮੁੱਖ ਤਰਜੀਹ ਬਣਾਵੇਗੀ ਤੇ ਕਮਿਊਨਿਟੀਜ਼ ਨਾਲ ਰਲ ਕੇ ਮੌਜੂਦਾ ਹਾਊਸਿੰਗ ਦਾ ਪਸਾਰ ਕਰੇਗੀ ਤੇ ਇਸ ਵਿੱਚ ਸੁਧਾਰ ਕਰੇਗੀ, ਊਰਜਾ ਦੀ ਮੰਗ ਘਟਾਵੇਗੀ, ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਤਾਂ ਕਿ ਹਰ ਮਹੀਨੇ ਲੋਕ ਪੈਸੇ ਦੀ ਬਚਤ ਕਰ ਸਕਣ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼