Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬਿਡੇਨ ਨੇ ਕਿਹਾ: ਗੈਰ-ਗੋਰੇ ਭਾਈਚਾਰੇ ਦਾ ਸੰਘਰਸ਼ ‘ਗੋਰਿਆਂ ਲਈ ਸਮਝਣਾ ਔਖਾ'

September 18, 2019 10:03 AM

ਬਰਮਿੰਘਮ, 17 ਸਤੰਬਰ (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਡੈਮੋਕਰੇਟ ਉਮੀਦਵਾਰ ਜੋਅ ਬਿਡੇਨ ਨੇ ਗੈਰ-ਗੋਰੇ ਅਮਰੀਕੀਆਂ ਦੇ ਮਨੁੱਖੀ ਹੱਕਾਂ ਲਈ ਚੱਲੇ ਅੰਦੋਲਨ ਦੌਰਾਨ ਬੰਬ ਧਮਾਕਿਆਂ ਦਾ ਸ਼ਿਕਾਰ ਬਣਾਏ ਗਏ ਚਰਚ ਦਾ ਕੱਲ੍ਹ ਦੌਰਾ ਕੀਤਾ ਅਤੇ ਇਸ ਮੌਕੇ ਕਿਹਾ ਕਿ ਮੌਜੂਦਾ ਨਸਲੀ ਤਣਾਅ ਲਗਾਤਾਰ ਜਾਰੀ ਸੰਘਰਸ਼ ਦਾ ਹਿੱਸਾ ਹੈ ਤੇ ਇਹ ਮੁਲਕ ਦੀ ਹੋਂਦ ਤੋਂ ਵੀ ਪਹਿਲਾਂ ਦਾ ਹੈ।
ਜੋਅ ਬਿਡੇਨ ਨੇ ਕਿਹਾ ਕਿ ਸਦੀਆਂ ਤੋਂ ਹਿੰਸਾ, ਭੈਅ, ਤਣਾਅ ਗੈਰ-ਗੋਰੇ ਲੋਕਾਂ ਉਤੇ ਥੋਪਿਆ ਗਿਆ ਹੈ। ਉਸ ਨੇ ਇਹ ਵਿਚਾਰ 16ਵੇਂ ਸਟ੍ਰੀਟ ਬੈਪਟਿਸਟ ਚਰਚ 'ਚ ਇਕੱਤਰਤਾ ਮੌਕੇ ਪ੍ਰਗਟਾਏ। ਇਸ ਚਰਚ ਉਤੇ ਹਮਲਾ 1963 ਵਿੱਚ ਕੀਤਾ ਗਿਆ ਸੀ ਤੇ ਚਾਰ ਲੜਕੀਆਂ ਦੀ ਮੌਤ ਹੋ ਗਈ ਸੀ। ਬਿਡੇਨ ਬਜ਼ੁਰਗ ਗੈਰ-ਗੋਰੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨਾ ਚਾਹੁੰਦੇ ਹਨ, ਪਰ ਕੁਝ ਅਫਰੀਕੀ ਅਮਰੀਕੀ ਅਤੇ ਗੈਰ ਗੋਰੇ ਨੌਜਵਾਨ ਆਗੂ ਉਨ੍ਹਾਂ ਦਾ ਵਿਰੋਧ ਵੀ ਕਰ ਰਹੇ ਹਨ। ਉਨ੍ਹਾਂ ਨੂੰ ਇਕ ਗੋਰੇ ਆਗੂ ਵਜੋਂ ਬਿਡੇਨ (76) ਦੇ ਇਰਾਦਿਆਂ ਉਤੇ ਸ਼ੱਕ ਹੈ ਕਿ ਉਹ ਦੇਸ਼ ਵਿਚਲੀ ਢਾਂਚਾਗਤ ਨਸਲੀ ਨਫਰਤ ਨਾਲ ਨਜਿੱਠਣ ਦੇ ਚਾਹਵਾਨ ਤੇ ਸਮਰੱਥ ਹਨ ਕਿ ਨਹੀਂ। 20 ਮਿੰਟ ਦੇ ਭਾਸ਼ਨ ਵਿੱਚ ਬਿਡੇਨ ਨੇ ਸੰਸਥਾਗਤ ਨਸਲੀ ਨਫਰਤ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਦੇਸ਼ ਕਦੇ ਵੀ ਸਮਾਨਤਾ ਦੇ ਆਦਰਸ਼ਾਂ ਲਈ ‘ਆਸ ਮੁਤਾਬਕ' ਨਹੀਂ ਲੜਿਆ। ਇਸ ਦੇ ਨਾਲ ਉਨ੍ਹਾਂ ਆਪਣੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ‘ਜਿਹੜੇ ਗੋਰੇ ਹਨ, ਕੋਸ਼ਿਸ਼ ਕਰਨ ਪਰ ਅਸੀਂ ਫਿਰ ਵੀ ਸ਼ਾਇਦ ਕਦੇ ਪੂਰੀ ਤਰ੍ਹਾਂ ਨਹੀਂ ਸਮਝ ਸਕਾਂਗੇ।'

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ