Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਨਾਜਾਇਜ਼ ਮਾਈਨਿੰਗ ਦਾ ਧੰਦਾ ਬੇਨਕਾਬ, ਛੇ ਜਣੇ ਫੜੇ ਗਏ

September 18, 2019 10:08 AM

ਤਰਨ ਤਾਰਨ, 17 ਸਤੰਬਰ (ਪੋਸਟ ਬਿਊਰੋ)- ਇਸ ਜਿ਼ਲੇ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ਦੇ ਧੰਦੇ ਹੇਠ ਰੇਤ ਦੀਆਂ ਜਾਅਲੀ ਰਸੀਦਾਂ ਬਣਾ ਕੇ ਠੱਗੀ ਕਰਨ ਵਾਲੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋ ਵੱਖ-ਵੱਖ ਮਾਮਲਿਆਂ 'ਚ ਕਾਬੂ ਕੀਤੇ ਗਏ 9 ਜਣਿਆਂ ਤੋਂ ਪੁਲਸ ਨੇ ਅੱਠ ਟਰੈਕਟਰ ਟਰਾਲੀਆਂ ਅਤੇ ਜੇ ਸੀ ਬੀ ਮਸ਼ੀਨ ਜ਼ਬਤ ਕੀਤੀ ਹੈ।
ਤਰਨ ਤਾਰਨ ਦੇ ਐਸ ਪੀ (ਪੜਤਾਲ) ਜਗਜੀਤ ਸਿੰਘ ਵਾਲੀਆ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਥਾਣਾ ਹਰੀਕੇ ਦੇ ਮੁਖੀ ਸਬ ਇੰਸਪੈਕਟਰ ਹਰਮਨਜੀਤ ਸਿੰਘ ਤੇ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪੁਲਸ ਟੀਮਾਂ ਨੇ ਇਹ ਕਾਰਵਾਈ ਕੀਤੀ ਹੈ। ਸਬ ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਪੁਲਸ ਪਾਰਟੀ ਸਮੇਤ ਨੈਸ਼ਨਲ ਹਾਈਵੇ-54 'ਤੇ ਨਾਕੇਬੰਦੀ ਦੌਰਾਨ ਮੱਖੂ ਵੱਲੋਂ ਤਰਨ ਤਾਰਨ ਵਿਖੇ ਲਿਜਾਈਆਂ ਜਾਂਦੀਆਂ ਰੇਤ ਦੀਆਂ ਛੇ ਟਰੈਕਟਰ ਟਰਾਲੀਆਂ ਨੂੰ ਘੇਰ ਕੇ ਬਿਕਰਮਜੀਤ ਸਿੰਘ, ਅਜੈ ਕੁਮਾਰ, ਅਕਾਸ਼ਦੀਪ, ਅਜੈ ਸਿੰਘ, ਗੁਰਵਿੰਦਰ ਸਿੰਘ ਅਤੇ ਮੰਗਲ ਸਿੰਘ ਸਾਰੇ ਵਾਸੀ ਕਿੱਲੀ ਬੋਦਲਾ ਜ਼ਿਲਾ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਹੈ। ਹਰਜੀਤ ਸਿੰਘ ਵਾਸੀ ਕਿੱਲੀ ਬੋਦਲਾ ਫਰਾਰ ਹੋ ਗਿਆ। ਐਸ ਪੀ ਜਗਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਰੇਤ ਦੀਆਂ ਜਾਅਲੀ ਰਸੀਦਾਂ ਬਣਾ ਰੱਖੀਆਂ ਸਨ। ਇਨ੍ਹਾਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਇੱਕ ਹੋਰ ਥਾਂ ਭੁਪਿੰਦਰ ਸਿੰਘ ਵਾਸੀ ਭਾਉਵਾਲ, ਹਰਪਾਲ ਸਿੰਘ ਵਾਸੀ ਦੁਬਲੀ ਅਤੇ ਜਰਮਨਜੀਤ ਸਿੰਘ ਵਾਸੀ ਦੁਬਲੀ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਦੋ ਟਰੈਕਟਰ ਟਰਾਲੀਆਂ ਅਤੇ ਇਕ ਜੇ ਸੀ ਬੀ ਬਰਾਮਦ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ