Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਲਾਈਫ ਸਟਾਈਲ

ਮਲਾਈ ਗੋਭੀ

September 18, 2019 10:24 AM

ਸਮੱਗਰੀ-ਫੁੱਲ ਗੋਭੀ ਦੋ ਵੱਡੇ ਫੁੱਲ, ਤੇਲ ਦੋ ਛੋਟੇ ਚਮਚ, ਅਦਰਕ ਅਤੇ ਲੱਸਣ ਦਾ ਪੇਸਟ ਇੱਕ ਵੱਡਾ ਚਮਚ, ਟਮਾਟਰ ਦੋ (ਬਰੀਕ ਕੱਟੇ ਹੋਏ), ਹਰੀ ਮਿਰਚ ਇੱਕ ਬਰੀਕ ਕੱਟੀ ਹੋਈ, ਜੀਰਾ ਇੱਕ ਛੋਟਾ ਚਮਚ, ਪਿਆਜ ਬਰੀਕ ਕੱਟਿਆ ਹੋਇਆ, ਮਲਾਈ ਇੱਕ ਕੱਪ, ਹਰੇ ਮਟਰ ਅੱਧਾ ਕੱਪ, ਲੂਣ ਸਵਾਦ ਅਨੁਸਾਰ, ਹਰਾ ਧਨੀਆ ਸਜਾਵਟ ਲਈ।
ਵਿਧੀ- ਸਭ ਤੋਂ ਪਹਿਲਾਂ ਫੁੱਲ ਗੋਭੀ ਦੇ ਪੱਤਿਆਂ ਨੂੰ ਹਟਾ ਕੇ ਉਸ ਨੂੰ 10 ਮਿੰਟ ਲਈ ਗਰਮ ਪਾਣੀ ਵਿੱਚ ਰੱਖ ਦਿਓ। ਫਿਰ ਇਸ ਨੂੰ ਕੱਦੂਕਸ ਕਰੋ ਅਤੇ ਕੁਝ ਦੇਰ ਛਾਣਨੀ ਵਿੱਚ ਪਾ ਦਿਓ, ਤਾਂ ਕਿ ਉਸ ਦਾ ਪਾਣੀ ਨਿਕਲ ਜਾਵੇ। ਇੱਕ ਕੜਾਈ ਵਿੱਚ ਦੋ ਵੱਡੇ ਚਮਚ ਤੇਲ ਪਾਓ ਤੇ ਫਿਰ ਉਸ ਵਿੱਚ ਜੀਰਾ ਪਾ ਕੇ ਭੁੰਨ ਲਓ। ਫਿਰ ਇਸ ਵਿੱਚ ਕੱਟੇ ਹੋਏ ਪਿਆਜ਼ ਪਾ ਕੇ ਸੁਨਹਿਰੀ ਭੂਰੇ ਹੋਣ ਤੱਕ ਤਲੋ। ਇਸ ਤੋਂ ਬਾਅਦ ਇਸ ਵਿੱਚ ਇੱਕ ਵੱਡਾ ਚਮਚ ਅਦਰਕ ਅਤੇ ਲਸਣ ਦਾ ਪੇਸਟ ਪਾ ਕੇ ਭੁੰਨੋ। ਫਿਰ ਇਸ ਵਿੱਚ ਅੱਧਾ ਕੱਪ ਹਰੇ ਮਟਰ ਪਾ ਕੇ 10 ਮਿੰਟ ਲਈ ਪੱਕਣ ਦਿਓ। ਜਦੋਂ ਮਟਰ ਨਰਮ ਹੋ ਜਾਣ ਤਾਂ ਇਸ ਵਿੱਚ ਗੋਭੀ ਪਾ ਦਿਓ। ਗੋਭੀ ਜਦੋਂ ਪਾਣੀ ਛੱਡਣਾ ਬੰਦ ਕਰੇ ਤਾਂ ਤੁਸੀਂ ਉਸ ਵਿੱਚ ਸਵਾਦ ਅਨੁਸਾਰ ਲੂਣ ਅਤੇ ਬਰੀਕ ਕੱਟੇ ਹੋਏ ਟਮਾਟਰ ਪਾਓ ਅਤੇ ਇੱਕ ਕੱਪ ਪਾਣੀ ਰਲਾ ਲਿਓ। 10 ਮਿੰਟਾਂ ਤੱਕ ਗੋਭੀ ਨੂੰ ਪਕਾਉਣ ਤੋਂ ਬਾਅਦ ਉਸ 'ਤੇ ਬਰੀਕ ਕੱਟਿਆ ਹੋਇਆ ਹਰਾ ਧਨੀਆ ਛਿੜਕ ਦਿਓ।
ਲਓ, ਤੁਹਾਡੀ ਬਿਨਾਂ ਮਸਾਲੇ ਦੀ ਗੋਭੀ ਬਣ ਕੇ ਤਿਆਰ ਹੈ। ਤੁਸੀਂ ਇਸ ਨੂੰ ਰੋਟੀ ਦੇ ਨਾਲ ਗਰਮਾ ਗਰਮ ਪਰੋਸੋ।

 
Have something to say? Post your comment