Welcome to Canadian Punjabi Post
Follow us on

15

October 2019
ਟੋਰਾਂਟੋ/ਜੀਟੀਏ

ਪੀ.ਏ.ਯੂ. ਦੇ ਸਾਬਕਾ ਉਪ-ਕੁਲਪਤੀ ਡਾ. ਖੇਮ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

September 19, 2019 09:22 AM

ਬਰੈਂਪਟਨ, (ਡਾ. ਝੰਡ) -ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਉਪ-ਕੁਲਪਤੀ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਯੂਨੀਵਰਸਿਟੀ ਦੇ ਇਸ ਸੱਭ ਤੋਂ ਉਚੇਰੇ ਅਹੁਦੇ 'ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਉਹ ਇਸ ਯੂਨੀਵਰਸਿਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਰਹੇ ਅਤੇ 1970'ਵਿਆਂ ਵਿਚ ਇਸ ਦੇ ਡਾਇਰੈੱਕਟਰ ਆਫ਼ ਰੀਸਰਚ ਦੇ ਅਹਿਮ ਅਹੁਦੇ 'ਤੇ ਕੰਮ ਕਰਦਿਆਂ ਉਨ੍ਹਾਂ ਦੀ ਅਗਵਾਈ ਵਿਚ ਯੂਨੀਵਰਸਿਟੀ ਨੇ ਭਾਰਤ ਵਿਚ ਹਰਾ ਇਨਕਲਾਬ ਲਿਆਉਣ ਲਈ ਵੱਡਮੁੱਲਾ ਯੋਗਦਾਨ ਪਾਇਆ ਜਿਸ ਸਦਕਾ ਦੇਸ਼ ਅਨਾਜ ਦੇ ਮਾਮਲੇ ਵਿਚ ਆਤਮ-ਨਿਰਭਰ ਹੋ ਸਕਿਆ ਸੀ। ਯੂਨੀਵਰਸਿਟੀ ਵੱਲੋਂ ਕਣਕ, ਝੋਨੇ ਅਤੇ ਸਬਜ਼ੀਆਂ ਦੇ ਵਧੇਰੇ ਝਾੜ ਦੇਣ ਵਾਲੇ ਬੀਜ ਵਿਕਸਿਤ ਕਰਕੇ ਕਿਸਾਨਾਂ ਨੂੰ ਯੂਨੀਵਰਸਿਟੀ ਵਿਚ ਲਗਾਏ ਗਏ ਕਿਸਾਨ ਮੇਲਿਆਂ ਵਿਚ ਮੁਹੱਈਆਂ ਕੀਤੇ ਗਏ ਅਤੇ ਉਨ੍ਹਾਂ ਨੂੰ ਨਵੀਂ ਖੇਤੀ ਤਕਨਾਲੌਜੀ ਬਾਰੇ ਜਾਣਕਾਰੀ ਦਿੱਤੀ ਗਈ।
ਡਾ. ਖੇਮ ਸਿੰਘ ਗਿੱਲ ਨੇ 1949 ਵਿਚ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਬੀ.ਐੱਸ.ਸੀ. ਕਰਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ ਤੋਂ 1951 ਵਿਚ ਐੱਮ.ਐੱਸ.ਸੀ ਕੀਤੀ ਅਤੇ 1963 ਵਿਚ ਅਮਰੀਕਾ ਦੀ ਯੂਨੀਵਰਸਿਟੀ ਆਫ਼ ਕੈਲੇਫ਼ੋਰਨੀਆ ਤੋਂ ਪੀ.ਐੱਚ.ਡੀ. ਕੀਤੀ। ਬੇਹੱਦ ਸਫ਼ਲ ਪਲਾਂਟ-ਬ੍ਰੀਡਰ ਵਜੋਂ ਉਨ੍ਹਾਂ ਨੇ ਕਣਕ, ਤਿਲ, ਬਾਜਰਾ, ਜੌਂ ਅਤੇ ਹੋਰ ਕਈਆਂ ਫ਼ਸਲਾਂ ਵਿਚ ਡੂੰਘੀ ਖੋਜ ਕੀਤੀ ਅਤੇ ਇਨ੍ਹਾਂ ਦੀਆਂ ਕਈ ਨਵੀਆਂ ਕਿਸਮਾਂ ਈਜਾਦ ਕੀਤੀਆਂ। ਆਪਣੇ ਵਿੱਦਿਅਕ ਜੀਵਨ ਵਿਚ ਉਨ੍ਹਾਂ ਨੇ ਲੱਗਭੱਗ 475 ਖੋਜ-ਪੱਤਰ ਲਿਖੇ ਅਤੇ 17 ਵਿਦਿਆਰਥੀਆਂ ਨੂੰ ਪੀ.ਐੱਚ.ਡੀ. ਕਰਵਾਈ। 1993 ਵਿਚ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਸੇਵਵਾ-ਮੁਕਤ ਹੋਣ ਪਿੱਛੋਂ ਉਨ੍ਹਾਂ ਨੇ ਆਪਣਾ ਜੀਵਨ ਪੰਜਾਬ, ਪੰਜਾਬੀਅਤ ਅਤੇ ਸਿੱਖੀ ਨੂੰ ਪ੍ਰਫੁੱਲਤ ਕਰਨ ਦੇ ਲੇਖੇ ਲਾਇਆ। ਬੜੂ ਸਾਹਿਬ ਐਜੂਕੇਸ਼ਨ ਟਰੱਸਟ ਦੇ ਨਾਲ ਜੁੜ ਕੇ ਇਸ ਦੇ ਬਾਨੀ ਇਬਾਲ ਸਿੰਘ ਜੀ ਨਾਲ ਮਿਲ ਕੇ ਜੋ ਉਨ੍ਹਾਂ ਦੇ ਸਹਿਪਾਠੀ ਰਹੇ ਹਨ, ਕਈ ਬੜੂ ਸਾਹਿਬ ਅਕਾਲ ਅਕੈਡਮੀਆਂ ਦੀ ਸਥਾਪਨਾ ਕੀਤੀ।
ਉਨ੍ਹਾਂ ਦੇ ਅਕਾਲ-ਚਲਾਣੇ 'ਤੇ ਹੋਈ ਬਰੈਂਪਟਨ ਵਿਚ ਹੋਈ ਸ਼ੋਕ-ਸਭਾ ਵਿਚ ਪੀ.ਏ.ਯੂ. ਦੇ ਕਈ ਸਾਬਕਾ ਵਿਦਿਆਰਥੀਆਂ ਤੇ ਸਹਿਕਰਮੀਆਂ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਰਪ੍ਰਸਤ ਪ੍ਰਿੰ. ਰਾਮ ਸਿੰਘ, ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮੈਂਬਰਾਂ ਕਰਨ ਅਜਾਇਬ ਸਿੰਘ ਸੰਘਾ, ਡਾ. ਸੁਖਦੇਵ ਸਿੰਘ ਝੰਡ, ਮਲੂਕ ਸਿੰਘ ਕਾਹਲੋਂ, ਪਰਮਜੀਤ ਸਿੰਘ ਢਿੱਲੋਂ, ਪਰਮਜੀਤ ਸਿੰਘ ਗਿੱਲ, ਇਕਬਾਲ ਬਰਾੜ, ਮਕਸੂਦ ਚੌਧਰੀ, ਡਾ. ਜਗਮੋਹਨ ਸਿੰਘ ਸੰਘਾ ਤੇ ਹੋਰਨਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕਰਦਿਆਂ ਹੋਇਆਂ ਡੂੰਘੇ ਦੁੱਖ ਤੇ ਅਫ਼ਸੋਸ ਦਾ ਇਜ਼ਹਾਰ ਕੀਤਾ ਗਿਆ। ਵੱਖ-ਵੱਖ ਬੁਲਾਰਿਆਂ ਅਨੁਸਾਰ ਉਨ੍ਹਾਂ ਦੇ ਇਸ ਸੰਸਾਰ ਤੋਂ ਜਾਣ ਨਾਲ ਪੰਜਾਬੀਆ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਪੰਜਾਬੀ ਜਗਤ ਇਕ ਉੱਘੇ ਵਿਦਵਾਨ ਅਤੇ ਵਿੱਦਿਆ ਦਾ ਚਾਨਣ ਪਸਾਰਨ ਵਾਲੇ ਵਿਅੱਕਤੀ ਤੋਂ ਵਾਂਝਾ ਹੋ ਗਿਆ ਹੈ।

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਿਸ਼ਵ ਸਿੱਖ ਸੰਸਥਾ ਦੀ ਦੋ-ਸਾਲਾ ਕਨਵੈਂਸ਼ਨ: ਤਜਿੰਦਰ ਸਿੱਘ ਸਿੱਧੂ ਚੁਣੇ ਗਏ ਮੁੱਖ-ਸੇਵਾਦਾਰ
ਸਰਬ ਸਾਂਝੇ ਅੰਤਰਰਾਸ਼ਟਰੀ ਕਵੀ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ
ਲੈਸਟਰ ਬੀ. ਪੀਅਰਸਨ ਆਡੀਟੋਰੀਅਮ ਦਾ ਉਦਘਾਟਨ ਕੀਤਾ
ਨਿਉ ਹੋਪ ਸੀਨੀਅਰ ਸਿਟੀਜ਼ਨਜ ਆਫ ਬਰੈਂਪਟਨ ਵੱਲੋਂ ਨਵ ਨਿਯੁਕਤ ਭਾਰਤੀ ਕੌਂਸਲੇਟ ਜਨਰਲ ਸ੍ਰੀਮਤੀ ਅਪੂਰਵਾ ਸ੍ਰੀਵਾਸਤਵਾ ਦਾ ਸਨਮਾਨ
ਰਾਮੋਨਾ ਸਿੰਘ ਨੇ ਬਰੈਂਪਟਨ ਈਸਟ ਤੋਂ ਉਮੀਦਵਾਰ ਵਜੋਂ ਮੀਟ ਐਂਡ ਗ੍ਰੀਟ ਪ੍ਰੋਗਰਾਮ ਦਾ ਆਯੋਜਿਨ ਕੀਤਾ
ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਰਮਨਦੀਪ ਬਰਾੜ ਦੀ ਸਹਾਇਤਾ ਲਈ ਨਾਨਕਸਰ ਗੁਰੂਘਰ ਪਹੁੰਚੇ
ਜੇਸਨ ਕੈਨੀ ਨੇ ਪੀਲ ਖੇਤਰ ਦੇ ਉਮੀਦਵਾਰਾਂ ਦੇ ਹੱਕ `ਚ ਕੀਤਾ ਚੋਣ ਪ੍ਰਚਾਰ
ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਗਟ ਦਿਹਾੜੇ ਨੂੰ ਸਮਰਪਿਤ ਦੋ-ਦਿਨਾਂ ਅੰਤਰਰਾਸ਼ਟਰੀ ਕਾਨਫ਼ਰੰਸ
‘ਵਾਅਕ ਐਂਡ ਰਨ ਫਾਰ ਐਜੂਕੇਸ਼ਨ’ ਪ੍ਰੋਗਰਾਮ `ਚ ਭਰਵੀਂ ਸ਼ਮੂਲੀਅਤ
ਪਰਵਾਸੀ ਪੰਜਾਬ ਪੈੱਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ `ਚ ਪੈੱਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਭਰੀ ਹਾਜ਼ਰੀ