Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿਸਤਾਨ ਨੂੰ ਨਵਾਂ ਝਟਕਾ ਯੂਰਪੀ ਯੂਨੀਅਨ ਨੇ ਕਿਹਾ: ਅਤਿਵਾਦੀ ਚੰਦ ਤੋਂ ਨਹੀਂ ਆਉਂਦੇ

September 19, 2019 09:45 AM

ਪੈਰਿਸ, 18 ਸਤੰਬਰ (ਪੋਸਟ ਬਿਊਰੋ)- ਕਸ਼ਮੀਰ ਬਾਰੇ ਪ੍ਰਚਾਰ ਕਰ ਕੇ ਅੰਤਰਰਾਸ਼ਟਰੀ ਮੁੱਦਾ ਬਣਾਉਣ ਦੇ ਯਤਨਾਂ ਵਿੱਚ ਲੱਗੇ ਹੋਏ ਪਾਕਿਸਤਾਨ ਨੂੰ ਯੂਰਪੀ ਪਾਰਲੀਮੈਂਟ ਤੋਂ ਅੱਜ ਇੱਕ ਵੱਡਾ ਝਟਕਾ ਲੱਗਾ ਹੈ।
ਯੂਰਪੀ ਯੂਨੀਅਨ ਦੀ ਪਾਰਲੀਮੈਂਟ ਵਿੱਚ ਕਈ ਮੈਂਬਰਾਂ ਨੇ ਇੱਕ ਸੁਰ ਵਿੱਚ ਪਾਕਿਸਤਾਨ ਦੀ ਤਿੱਖੀ ਨਿੰਦਾ ਕੀਤੀ ਅਤੇ ਕਿਹਾ ਕਿ ਸਾਨੂੰ ਭਾਰਤ ਦਾ ਸਮਰਥਨ ਕਰਨਾ ਚਾਹੀਦਾ ਹੈ, ਕਿਉਂਕਿ ਪਾਕਿਸਤਾਨ ਵਿੱਚ ਅਤਿਵਾਦੀਆਂ ਨੂੰ ਹਿਫਾਜ਼ਤ ਮਿਲਦੀ ਹੈ ਅਤੇ ਉਹ ਗੁਆਂਢੀ ਦੇਸ਼ ਵਿੱਚ ਹਮਲੇ ਕਰਾਉਂਦਾ ਹੈ। ਵਰਨਣ ਯੋਗ ਹੈ ਕਿ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਖਤਮ ਕੀਤੇ ਜਾਣ ਮਗਰੋਂ ਪਾਕਿਸਤਾਨ ਇਸ ਨੂੰ ਅੰਤਰ-ਰਾਸ਼ਟਰੀ ਮੰਚਾਂ ਉੱਤੇ ਚੁੱਕ ਰਿਹਾ ਹੈ, ਪਰ ਉਸ ਦਾ ਪ੍ਰਾਪੋਗੈਂਡਾ ਹਰ ਵਾਰ ਨਾਕਾਮ ਹੋ ਰਿਹਾ ਹੈ। ਯੂਰਪੀ ਪਾਰਲੀਮੈਂਟ ਨੇ 11 ਸਾਲਾਂ ਵਿੱਚ ਪਹਿਲੀ ਵਾਰ ਕਸ਼ਮੀਰ ਦੇ ਮੁੱਦੇ ਉੱਤੇ ਚਰਚਾ ਕੀਤੀ ਤੇ ਭਾਰਤ ਦਾ ਖੁੱਲ੍ਹਾ ਸਮਰਥਨ ਕੀਤਾ ਹੈ। ਇਸ ਦੌਰਾਨ ਅਤਿਵਾਦ ਵਾਸਤੇ ਪਾਕਿਸਤਾਨ ਦੀ ਨਿੰਦਾ ਵੀ ਕੀਤੀ ਗਈ। ਇਸ ਪਾਰਲੀਮੈਂਟ ਵਿੱਚ ਚਰਚਾ ਦੇ ਦੌਰਾਨ ਪੋਲੈਂਡ ਦੇ ਨੇਤਾ ਅਤੇ ਯੂਰਪੀ ਪਾਰਲੀਮੈਂਟ ਦੇ ਮੈਂਬਰ ਰਿਜਾਰਡ ਜਾਰਨੇਕੀ ਨੇ ਕਿਹਾ ਕਿ ਭਾਰਤ ਸੰਸਾਰ ਦਾ ਸਭ ਤੋਂ ਮਹਾਨ ਲੋਕਤੰਤਰ ਹੈ, ਸਾਨੂੰ ਭਾਰਤ ਦੇ ਜੰਮੂ-ਕਸ਼ਮੀਰ ਰਾਜ ਵਿੱਚ ਹੋਣ ਵਾਲੀਆਂ ਅਤਿਵਾਦੀ ਘਟਨਾਵਾਂ ਉੱਤੇ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸਾਫ਼ ਕਿਹਾ ਕਿ ਅਤਿਵਾਦੀ ਚੰਦ ਤੋਂ ਨਹੀਂ ਆਉਂਦੇ, ਗੁਆਂਢੀ ਦੇਸ਼ ਤੋਂ ਆ ਰਹੇ ਹਨ। ਅਜਿਹੇ ਵਿੱਚ ਸਾਨੂੰ ਭਾਰਤ ਨੂੰ ਸਮਰਥਨ ਦੇਣਾ ਚਾਹੀਦਾ ਹੈ।
ਦੂਸਰੇ ਪਾਸੇ ਇਟਲੀ ਦੇ ਨੇਤਾ ਅਤੇ ਯੂਰਪੀਨ ਪਾਰਲੀਮੈਂਟ ਦੇ ਮੈਂਬਰ ਫੁਲਵਯੋ ਮਾਰਤੁਸਿਲੋ ਨੇ ਵੀ ਅੱਜ ਕਿਹਾ ਕਿ ਪਾਕਿਸਤਾਨ ਐਟਮੀ ਹਥਿਆਰ ਵਰਤਣ ਦੀ ਧਮਕੀ ਦੇ ਰਿਹਾ ਹੈ। ਉਨ੍ਹਾਂ ਨੇ ਸਥਾਨਕ ਹਮਲਿਆਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਹੀ ਹੈ, ਜਿੱਥੇ ਅਤਿਵਾਦੀ ਸਾਜਿਸ਼ ਰਚ ਕੇ ਯੂਰਪ ਵਿੱਚ ਹਮਲੇ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਸ਼ਮੀਰ ਮੁੱਦੇ ਉੱਤੇ ਭਾਰਤ ਅਤੇ ਪਾਕਿਸਤਾਨ ਨੂੰ ਗੱਲ ਕਰਨੀ ਚਾਹੀਦੀ ਹੈ ਅਤੇ ਇਸ ਦਾ ਸ਼ਾਂਤੀਪੂਰਨ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਸਭ ਨੂੰ ਪਤਾ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ਨੇ ਯੂ ਐੱਨ ਮਨੁੱਖੀ ਅਧਿਕਾਰ ਕੌਂਸਲ ਵਿੱਚ ਵੀ ਕਸ਼ਮੀਰ ਮੁੱਦੇ ਨੂੰ ਚੁੱਕਿਆ ਤਾਂ ਉਸਨੂੰ ਨਿਰਾਸ਼ਾ ਹੱਥ ਲੱਗੀ ਸੀ। ਰਿਪੋਰਟਾਂ ਮੁਤਾਬਕ ਯੂਰਪੀ ਪਾਰਲੀਮੈਂਟ ਨੇ ਕਸ਼ਮੀਰ ਮਸਲੇ ਨੂੰ ਦੁਵੱਲੇ ਮੁੱਦਾ ਮੰਨਿਆ ਅਤੇ ਸਾਫ ਕਿਹਾ ਕਿ ਉਸਦੀ ਇਸ ਮਾਮਲੇ ਵਿੱਚ ਕੋਈ ਭੂਮਿਕਾ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ