Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਅਮਰੀਕਾ ਨਾਲ ਦੁਬਾਰਾ ਗੱਲਬਾਤ ਲਈ ਤਾਲਿਬਾਨ ਤਿਆਰ

September 19, 2019 09:48 AM

ਕਾਬੁਲ, 18 ਸਤੰਬਰ (ਪੋਸਟ ਬਿਊਰੋ)- ਤਾਲਿਬਾਨ ਨੇ ਕਿਹਾ ਹੈ ਕਿ ਉਹ ਅਮਰੀਕਾ ਨਾਲ ਦੁਬਾਰਾ ਗੱਲਬਾਤ ਸ਼ੁਰੂ ਕਰਨ ਲਈ ਤਿਆਰ ਹਨ। ਇਸ ਅੱਤਵਾਦੀ ਸੰਗਠਨ ਦੇ ਮੁੱਖ ਵਾਰਤਾਕਾਰ ਸ਼ੇਰ ਮੁਹੰਮਦ ਅੱਬਾਸ ਨੇ ਕਿਹਾ, ਜੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸ਼ਾਂਤੀ ਵਾਰਤਾ ਬਹਾਲ ਕਰਨਾ ਚਾਹੁੰਦੇ ਹਨ ਤਾਂ ਦਰਵਾਜ਼ੇ ਖੁੱਲ੍ਹੇ ਹੋਏ ਹਨ।
ਅੱਬਾਸ ਨੇ ਬੀ ਬੀ ਸੀ ਨੂੰ ਇਹ ਵੀ ਕਿਹਾ ਹੈ ਕਿ 'ਉਨ੍ਹਾਂ (ਅਮਰੀਕਾ) ਨੇ ਹਜ਼ਾਰਾਂ ਤਾਲਿਬਾਨ ਅੱਤਵਾਦੀਆਂ ਨੂੰ ਮਾਰ ਦਿੱਤਾ, ਪਰ ਇਕ ਅਮਰੀਕੀ ਫ਼ੌਜੀ ਮਾਰਿਆ ਗਿਆ ਤਾਂ ਉਨ੍ਹਾਂ ਨੇ ਗੱਲਬਾਤ ਤੋੜਨ ਦਾ ਜਵਾਬ ਦੇ ਦਿੱਤਾ।' ਟਰੰਪ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਤਾਲਿਬਾਨ ਦੇ ਹਮਲੇ 'ਚ ਇਕ ਅਮਰੀਕੀ ਫੌਜ ਦੀ ਮੌਤ ਦੇ ਬਾਅਦ ਗੱਲਬਾਤ ਰੱਦ ਕਰ ਦਿੱਤੀ ਸੀ। ਇਹ ਗੱਲਬਾਤ ਓਦੋਂ ਰੱਦ ਕੀਤੀ ਗਈ, ਜਦੋਂ ਅਮਰੀਕਾ ਤੇ ਤਾਲਿਬਾਨ ਸਮਝੌਤੇ ਦੀ ਦਹਿਲੀਜ਼ 'ਤੇ ਸਨ। ਅਫ਼ਗਾਨਿਸਤਾਨ 'ਚ 18 ਸਾਲ ਤੋਂ ਜਾਰੀ ਖੂਨੀ ਸੰਘਰਸ਼ ਖ਼ਤਮ ਕਰਨ ਲਈ ਦੋਵੇਂ ਧਿਰਾਂ 'ਚ ਦਸੰਬਰ ਤੋਂ ਗੱਲਬਾਤ ਚੱਲ ਰਹੀ ਸੀ।
ਅਫਗਾਨਿਸਤਾਨ ਵਿੱਚ 28 ਸਤੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ 'ਚ ਰੁਕਾਵਟ ਪਾਉਣ ਲਈ ਤਾਲਿਬਾਨ ਨੇ ਇਸ ਵਾਰ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਨੇ ਧਮਕੀ ਦੇ ਬਿਆਨ 'ਚ ਕਿਹਾ, 'ਅਧਿਆਪਕ ਅਤੇ ਵਿਦਿਆਰਥੀ ਆਪਣੇ ਸਕੂਲਾਂ ਤੇ ਅਦਾਰਿਆਂ ਨੂੰ ਨਾ ਪੋਲਿੰਗ ਕੇਂਦਰ ਬਣਨ ਦੇਣ ਅਤੇ ਨਾ ਮਤਦਾਨ ਮੁਲਾਜ਼ਮ ਦੇ ਤੌਰ ਉਤੇ ਕੰਮ ਕਰਨ। ਅਸੀਂ ਨਾਗਰਿਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮੌਤ ਦਾ ਕਾਰਨ ਨਹੀਂ ਬਣਨਾ ਚਾਹੁੰਦੇ।’
ਅਫਗਾਨਿਸਤਾਨ ਦੀ ਸੱਤਾ ਤੋਂ 2001 ਵਿੱਚ ਤਾਲਿਬਾਨ ਨੂੰ ਬੇਦਖਲ ਕੀਤੇ ਜਾਣ ਪਿੱਛੋਂ ਇਹ ਚੌਥੀ ਰਾਸ਼ਟਰਪਤੀ ਚੋਣ ਹੋਣ ਲੱਗੀ ਹੈ। 18 ਸਾਲ ਪਹਿਲਾਂ ਅਮਰੀਕਾੀ ਅਗਵਾਈ ਵਾਲੀ ਗਠਜੋੜ ਫ਼ੌਜ ਨੇ ਤਾਲਿਬਾਨ ਨੂੰ ਸੱਤਾ ਤੋਂ ਬੇਦਖਲ ਕੀਤਾ ਸੀ। ਪੂਰਬੀ ਅਫਗਾਨਿਸਤਾਨ ਦੇ ਨਾਂਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ਵਿੱਚ ਬੁੱਧਵਾਰ ਨੂੰ ਇਕ ਸਰਕਾਰੀ ਇਮਾਰਤ 'ਤੇ ਆਤਮਘਾਤੀ ਹਮਲਾਵਰ ਤੇ ਬੰਦੂਕਧਾਰੀਆਂ ਨੇ ਹਮਲਾ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਇਸ ਹਮਲੇ 'ਚ ਨੌਂ ਲੋਕ ਜ਼ਖ਼ਮੀ ਹੋ ਗਏ। ਹਮਲੇ ਦੀ ਕਿਸੇ ਅੱਤਵਾਦੀ ਸੰਗਠਨ ਨੇ ਜ਼ਿੰਮੇਵਾਰੀ ਨਹੀਂ ਲਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ