Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਰਾਜਸਥਾਨ ਵਿੱਚ ਬਸਪਾ ਨੂੰ ਹੂੰਝਾ ਫਿਰਿਆ, ਸਾਰੇ ਛੇ ਵਿਧਾਇਕ ਕਾਂਗਰਸ 'ਚ ਸ਼ਾਮਲ

September 19, 2019 09:51 AM

ਜੈਪੁਰ, 18 ਸਤੰਬਰ (ਪੋਸਟ ਬਿਊਰੋ)- ਰਾਜਸਥਾਨ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਮੁੱਚੇ ਛੇ ਵਿਧਾਇਕ ਕੱਲ੍ਹ ਦਲ ਬਦਲੀ ਕਰ ਕੇ ਹਾਕਮ ਧਿਰ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਇਸ ਨੂੰ ਬਸਪਾ ਦੀ ਮੁਖੀ ਮਾਇਆਵਤੀ ਲਈ ਤਕੜਾ ਝਟਕਾ ਮੰਨਿਆ ਜਾ ਰਿਹਾ ਹੈ। ਮਾਇਆਵਤੀ ਨੇ ਇਸ ਨੂੰ ਧੋਖਾਧੜੀ ਕਰਾਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਇਸ ਰਾਜ ਵਿੱਚ ਨਗਰ ਕੌਂਸਲ ਅਤੇ ਨਿਗਮ ਚੋਣਾਂ ਦੇ ਨਾਲ ਦੋ ਵਿਧਾਨ ਸਭਾ ਸੀਟਾਂ ਵਾਸਤੇ ਵੀ ਉੱਪ ਚੋਣਾਂ ਜਲਦੀ ਹੋਣ ਵਾਲੀਆਂ ਹਨ ਅਤੇ ਇਨ੍ਹਾਂ ਵਿਧਾਇਕਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਮੈਂਬਰਾਂ ਦੀ ਗਿਣਤੀ 106 ਹੋ ਗਈ ਹੈ। ਵਿਧਾਨ ਸਭਾ ਦੇ ਇਸ ਵਕਤ ਕੁੱਲ 198 ਮੈਂਬਰ ਹਨ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਬਸਪਾ ਦੇ ਵਿਧਾਇਕਾਂ 'ਚ ਰਾਜੇਂਦਰ ਸਿੰਘ ਗੁਢਾ, ਜੋਗੇਂਦਰ ਸਿੰਘ ਅਵਾਨਾ, ਵਾਜਿਬ ਅਲੀ, ਲਖਨ ਸਿੰਘ ਮੀਣਾ, ਸੰਦੀਪ ਯਾਦਵ ਤੇ ਦੀਪ ਚੰਦ ਸ਼ਾਮਲ ਹਨ। ਉਨ੍ਹਾਂ ਕੱਲ੍ਹ ਰਾਤ ਵਿਧਾਨ ਸਭਾ ਸਪੀਕਰ ਸੀ ਪੀ ਜੋਸ਼ੀ ਨੂੰ ਇਸ ਬਾਰੇ ਪੱਤਰ ਸੌਂਪ ਕੇ ਇਸ ਫੈਸਲੇ ਤੋਂ ਜਾਣੂ ਕਰਵਾਇਆ ਹੈ। ਸਪੀਕਰ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਸੀ।
ਇਸ ਤੋਂ ਪਹਿਲਾਂ ਬਸਪਾ ਦੇ ਇਹ ਸਾਰੇ ਵਿਧਾਇਕ ਅਸ਼ੋਕ ਗਹਿਲੋਤ ਸਰਕਾਰ ਨੂੰ ਬਾਹਰੋਂ ਸਮਰਥਨ ਦੇ ਰਹੇ ਸਨ ਤੇ ਮੁੱਖ ਮੰਤਰੀ ਦੇ ਲਗਾਤਾਰ ਸੰਪਰਕ ਵਿੱਚ ਸਨ। ਵਿਧਾਇਕਾਂ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਸਰਕਾਰ ਨੂੰ ਮਜ਼ਬੂਤ ਕਰਨ ਲਈ ਅਤੇ ਸੂਬੇ ਦੇ ਹਿੱਤ 'ਚ ਲਿਆ ਹੈ। ਮੁੱਖ ਮੰਤਰੀ ਗਹਿਲੋਤ ਇਸ ਤੋਂ ਪਹਿਲਾਂ ਵੀ 2009 ਵਿੱਚ ਆਪਣੀ ਸਿਆਸੀ ਮੁਹਾਰਤ ਨਾਲ ਸਾਰੇ ਛੇ ਬਸਪਾ ਵਿਧਾਇਕਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾ ਚੁੱਕੇ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼