Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਵਿਦੇਸ਼ ਮੰਤਰੀ ਜੈਸ਼ੰਕਰ ਦੇ ਮੁਤਾਬਕ ਮਕਬੂਜ਼ਾ ਕਸ਼ਮੀਰ ਵੀ ਇਕ ਦਿਨ ਭਾਰਤ ਦਾ ਹਿੱਸਾ ਬਣੇਗਾ

September 19, 2019 09:52 AM

ਨਵੀਂ ਦਿੱਲੀ, 18 ਸਤੰਬਰ (ਪੋਸਟ ਬਿਊਰੋ)- ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੱਲ੍ਹ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਮਕਬੂਜ਼ਾ ਕਸ਼ਮੀਰ (ਪੀ ਓ ਕੇ) ਅਸਲ ਵਿੱਚ ਭਾਰਤ ਦਾ ਹਿੱਸਾ ਹੈ ਤੇ ਇਕ ਦਿਨ ਇਸ ਉਤੇ ਭਾਰਤ ਦਾ ਕਬਜ਼ਾ ਹੋਵੇਗਾ। ਮੋਦੀ ਸਰਕਾਰ ਦੇ ਦੂਸਰੇ ਰਾਜ ਦੌਰਾਨ ਵਿਦੇਸ਼ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਮਗਰੋਂ ਐਸ ਜੈਸ਼ੰਕਰ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸੀ।
ਇਸ ਮੌਕੇ ਐਸ ਜੈਸ਼ੰਕਰ ਨੇੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘ਮਕਬੂਜ਼ਾ ਕਸ਼ਮੀਰ ਬਾਰੇ ਸਾਡੀ ਸਥਿਤੀ ਪਹਿਲਾਂ ਵੀ ਸਪੱਸ਼ਟ ਸੀ, ਅੱਜ ਵੀ ਹੈ ਤੇ ਭਲਕੇ ਵੀ ਰਹੇਗੀ ਕਿ ਇਹ ਭਾਰਤ ਦਾ ਹਿੱਸਾ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਇਕ ਦਿਨ ਇਹ ਭਾਰਤ ਦੇ ਕੋਲ ਹੋਵੇਗਾ।' ਇਸੇ ਦੌਰਾਨ ਪਾਕਿਸਤਾਨ ਸਰਕਾਰ ਉੱਤੇ ਨਿਸ਼ਾਨਾ ਲਾਉਂਦਿਆਂ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੂੰ ਗੁਆਂਢੀ ਦੇਸ਼ ਤੋਂ ਇੱਕ ਵੱਖਰੀ ਕਿਸਮ ਦੀ ਚੁਣੌਤੀ ਪੇਸ਼ ਹੈ ਅਤੇ ਉਸ ਨੂੰ ਸਾਧਾਰਨ ਵਿਹਾਰ ਕਰਨ ਅਤੇ ਸਰਹੱਦੀ ਅੱਤਵਾਦ ਦੇ ਖਿਲਾਫ ਕਾਰਵਾਈ ਕਰਨ ਦੀ ਲੋੜ ਹੈ।
ਉਨ੍ਹਾਂ ਨੇ ਮੋਦੀ ਸਰਕਾਰ ਦੇ ਪਹਿਲੇ ਸੌ ਰੋਜ਼ਾ ਸਮੇਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸਰਕਾਰ ਨੇ ਇਸ ਦੌਰਾਨ ਕੌਮੀ ਸੁਰੱਖਿਆ ਅਤੇ ਵਿਦੇਸ਼ ਨੀਤੀ ਦੇ ਪੱਖੋਂ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ, ‘ਸਾਨੂੰ ਇਸ ਸਮੇਂ ਇਕ ਗੁਆਂਢੀ ਦੇਸ਼ ਤੋਂ ਵਿਸ਼ੇਸ਼ ਕਿਸਮ ਦੀ ਚੁਣੌਤੀ ਪੇਸ਼ ਹੈ ਤੇ ਇਹ ਚੁਣੌਤੀ ਉਸ ਸਮੇਂ ਤੱਕ ਕਾਇਮ ਰਹੇਗੀ ਜਦੋਂ ਤੱਕ ਇਹ ਗੁਆਂਢੀ ਆਮ ਵਾਂਗ ਵਿਹਾਰ ਨਹੀਂ ਕਰਦਾ ਤੇ ਸਰਹੱਦ ਪਾਰੋਂ ਅੱਤਵਾਦ ਦੇ ਖਿਲਾਫ ਕਾਰਵਾਈ ਨਹੀਂ ਕਰਦਾ।' ਇਸ ਮੌਕੇ ਕਸ਼ਮੀਰ ਮਸਲੇ ਬਾਰੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਇਕ ਹੱਦ ਤੋਂ ਬਾਅਦ ਇਸ ਬਾਰੇ ਫਿਕਰ ਕਰਨ ਦੀ ਲੋੜ ਨਹੀਂ ਕਿ ਕਸ਼ਮੀਰ ਬਾਰੇ ਲੋਕ ਕੀ ਕਹਿਣਗੇ। ਉਨ੍ਹਾਂ ਕਿਹਾ ਕਿ ਆਪਣੇ ਅੰਦਰੂਨੀ ਮਾਮਲਿਆਂ ਵਿੱਚ ਭਾਰਤ ਦੀ ਸਥਿਤੀ ਮਜ਼ਬੂਤ ਰਹੀ ਹੈ ਅਤੇ ਮਜ਼ਬੂਤ ਰਹੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼