Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦਿਗਵਿਜੇ ਬੋਲਿਆ: ਭਗਵੇਂ ਕੱਪੜੇ ਪਾ ਕੇ ਮੰਦਰਾਂ ਵਿੱਚ ਬਲਾਤਕਾਰ ਹੋ ਰਹੇ ਨੇ

September 19, 2019 09:56 AM

ਭੋਪਾਲ, 18 ਸਤੰਬਰ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੇ ਇੱਕ ਵਾਰ ਫਿਰ ਭਗਵਾ ਚੋਲਿਆਂ ਬਾਰੇ ਵਿਵਾਦ ਪੂਰਨ ਬਿਆਨ ਦੇ ਕੇ ਵਿਵਾਦ ਖੜਾ ਕਰ ਦਿੱਤਾ ਹੈ।
ਕੱਲ੍ਹ ਭੋਪਾਲ ਵਿੱਚ ਇੱਕ ਸੰਤ ਸਮਾਗਮ ਵਿੱਚ ਦਿਗਵਿਜੇ ਸਿੰਘ ਨੇ ਕਿਹਾ ਕਿ ਭਗਵੇਂ ਕੱਪੜੇ ਪਾ ਕੇੇ ਮੰਦਰਾਂ ਵਿੱਚ ਬਲਾਤਕਾਰ ਹੋ ਰਹੇ ਹਨ। ਭਗਵੇਂ ਕੱਪੜੇ ਪਾ ਕੇ ਲੋਕ ਚੂਰਨ ਵੇਚ ਰਹੇ ਹਨ। ਜਿਨ੍ਹਾਂ ਲੋਕਾਂ ਨੇ ਸਨਾਤਨ ਧਰਮ ਨੂੰ ਬਦਨਾਮ ਕੀਤਾ ਹੈ, ਉਨ੍ਹਾਂ ਨੂੰ ਭਗਵਾਨ ਕਦੇ ਮੁਆਫ ਨਹੀਂ ਕਰੇਗਾ। ਉਨ੍ਹਾਂ ਨੇ ਜੈ ਸ੍ਰੀ ਰਾਮ ਬੋਲਣ ਉਤੇ ਵੀ ਇਤਰਾਜ਼ ਜਤਾਇਆ। ਦਿਗਵਿਜੇ ਸਿੰਘ ਨੇ ਕਿਹਾ ਕਿ ਇਸ ਨੂੰ ‘ਜੈ ਸੀਆਰਾਮ’ ਹੋਣਾ ਚਾਹੀਦਾ ਹੈ, ਰਾਜਨੀਤਕ ਲੋਕਾਂ ਨੇ ਜੈ ਸ੍ਰੀ ਰਾਮ ਨੂੰ ਸੰਬੋਧਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਧਰਮ ਦੀ ਵਰਤੋਂ ਰਾਜਨੀਤੀ ਵਿੱਚ ਨਹੀਂ ਹੋਣੀ ਚਾਹੀਦੀ। ਧਰਮ ਸਭ ਦਾ ਹੈ। ਰਾਜਨੀਤੀ ਵਿੱਚ ਵੰਡ ਦੇਣਗੇ ਤਾਂ ਇਹ ਧਰਮ ਦੇ ਨਾਲ ਅਨਿਆਂ ਹੈ।
ਦਿਗਵਿਜੇ ਸਿੰਘ ਨੇ ਕਿਹਾ ਕਿ ਸਨਾਤਨ ਧਰਮ ਸੰਸਾਰ ਵਿੱਚ ਸਭ ਤੋਂ ਪੁਰਾਣਾ ਹੈ। ਇਨਸਾਨ ਪਰਵਾਰ ਛੱਡ ਕੇ ਸਾਧੂ ਬਣਦਾ ਹੈ, ਪਰ ਅੱਜ ਭਗਵੇਂ ਕੱਪੜੇ ਪਹਿਨ ਕੇ ਲੋਕ ਚੂਰਨ ਵੇਚ ਰਹੇ ਹਨ। ਮੰਦਰਾਂ ਵਿੱਚ ਬਲਾਤਕਾਰ ਹੋ ਰਹੇ ਹਨ। ਕੀ ਇਹੀ ਧਰਮ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਸ ਦੇਸ਼ ਵਿੱਚ ਇਹ ਯਤਨ ਹੋ ਰਹੇ ਹਨ ਕਿ ਕਿਵੇਂ ਮੱਠ-ਮੰਦਰਾਂ 'ਤੇ ਕਬਜ਼ਾ ਕੀਤਾ ਜਾਏ। ਉਨ੍ਹਾਂ ਨੂੰ ਰਾਜਨੀਤੀ ਦਾ ਅੱਡਾ ਬਣਾਇਆ ਜਾਏ। ਉਨ੍ਹਾਂ ਨੇ ਸਨਾਤਨ ਧਰਮ ਦੇ ਸੰਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਦਾ ਰਾਜਨੀਤਕ ਉਪਯੋਗ ਨਾ ਹੋਣ ਦੇਣ। ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਧਰਮ ਦੇ ਨਾਂਅ 'ਤੇ ਸੱਤਾ ਹਥਿਆਈ, ਉਨ੍ਹਾਂ ਨੇ ਹੀ ਵੇਦ ਪਾਠਸ਼ਾਲਾਵਾਂ ਦਾ ਫੰਡ ਰੋਕ ਦਿੱਤਾ ਹੈ।
ਇਸ ਸਮਾਗਮ ਵਿੱਚ ਮੱਠ-ਮੰਦਰ ਸਲਾਹਕਾਰ ਕਮੇਟੀ ਦੇ ਪ੍ਰਧਾਨ ਸਵਾਮੀ ਸੁਬੁੱਧਾਨੰਦ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਭਾਜਪਾ ਬੰਬ ਸੁੱਟਣ ਵਾਲਿਆਂ ਨੂੰ ਸੰਸਦ ਮੈਂਬਰ ਬਣਾਉਂਦੀ ਹੈ। ਜੋਸ਼ ਨਾਲ ਕਹਿੰਦੇ ਹਨ ਕਿ ਰਾਮ ਮੰਦਰ ਬਣਾਵਾਂਗੇ। ਅਜਿਹੇ ਲੋਕਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ