Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ
 
ਪੰਜਾਬ

ਤਰਨ ਤਾਰਨ ਧਮਾਕਾ ਕੇਸ: ਮੁੱਖ ਮਕਸਦ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨਾ ਸੀ

September 19, 2019 09:57 AM

ਤਰਨ ਤਾਰਨ, 18 ਸਤੰਬਰ (ਪੋਸਟ ਬਿਊਰੋ)- ਏਥੋਂ ਨੇੜਲੇ ਪਿੰਡ ਪੰਡੋਰੀ ਗੋਲਾ ਦੇ ਬਾਹਰਵਾਰ 4 ਸਤੰਬਰ ਨੂੰ ਹੋਏ ਧਮਾਕੇ ਦੇ ਕੇਸ ਵਿਚ ਪੁਲਸ ਨੇ ਰਾਜ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਬਾਰੇ ਭਾਵੇ ਪੁਲਸ ਅਧਿਕਾਰੀਆਂ ਵਲੋਂ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਜਾ ਰਹੀ, ਪਰ ਧਮਾਕੇ ਵਿਚ ਮਾਰੇ ਗਏ ਬੰਦਿਆਂ ਵਲੋਂ ਵਿਦੇਸ਼ੀਂ ਬੈਠੇ ਖਾਲਿਸਤਾਨ ਪੱਖੀਆਂ ਦੇ ਇਸ਼ਾਰੇ ਉੱਤੇ ਕਿਸੇ ਥਾਂ ਬੰਬ ਧਮਾਕਾ ਕਰਕੇ ਲੋਕਾ ਵਿਚ ਦਹਿਸ਼ਤ ਪਾਉਣ ਦੀ ਯੋਜਨਾ ਸੀ, ਜੋ ਧਮਾਕੇਖੇਜ਼ ਸਮੱਗਰੀ ਨੂੰ ਲਿਜਾਣ ਸਮੇਂ ਇਹ ਸੱਮਗਰੀ ਫਟਣ ਕਾਰਨ ਸਫਲ ਨਹੀਂ ਹੋ ਸਕੀ।
ਪਤਾ ਲੱਗਾ ਹੈ ਕਿ ਇਕ ਦਿਨ ਦੇ ਪੁਲਸ ਰਿਮਾਂਡ ਉੱਤੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੇ ਪੁਲਸ ਕੋਲ ਵੱਡੇ ਰਾਜ ਖੋਲ੍ਹੇ ਹਨ। ਪੁਲਸ ਨੇ ਇਸ ਕੇਸ ਵਿਚ ਵਿਦੇਸ਼ੀ ਫੰਡਿੰਗ ਦਸਤਾਵੇਜ਼, ਕੁਝ ਹਥਿਆਰ, ਵਿਦੇਸ਼ੀ ਸਿਮ, ਗੱਡੀਆਂ ਆਦਿ ਬਰਾਮਦ ਕੀਤੀਆਂ ਹਨ। ਇਸ ਧਮਾਕਾ ਕੇਸ ਵਿੱਚ ਗ੍ਰਿਫਤਾਰ ਕੀਤੇ ਸੱਤ ਜਣਿਆਂ ਵਿੱਚੋਂ ਚੰਨਪ੍ਰੀਤ ਸਿੰਘ ਬਟਾਲਾ, ਮਨਪ੍ਰੀਤ ਸਿੰਘ ਮੁਰਾਦਪੁਰਾ, ਹਰਜੀਤ ਸਿੰਘ ਪੰਡੋਰੀ ਗੋਲਾ, ਮਲਕੀਤ ਸਿੰਘ ਕੋਟਲਾ ਗੁੱਜਰ ਅਤੇ ਅਮਰਜੀਤ ਸਿੰਘ ਫਤਹਿਗੜ੍ਹ ਚੂੜੀਆਂ ਦਾ ਇਕ ਦਿਨ ਦਾ ਰਿਮਾਂਡ ਖਤਮ ਹੋਣ ਪਿੱਛੋਂ ਕੱਲ ਦੁਬਾਰਾ ਅਮਨਦੀਪ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਇਨ੍ਹਾਂ ਨੂੰ ਪੰਜ ਦਿਨ ਦੇ ਹੋਰ ਪੁਲਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਇਨ੍ਹਾਂ ਦਾ ਸੱਤਵਾਂ ਸਾਥੀ ਮਨਦੀਪ ਸਿੰਘ ਮੱਸਾ ਵਾਸੀ ਦੀਨੇਵਾਲ ਪਹਿਲਾਂ ਹੀ ਚਾਰ ਦਿਨ ਦੇ ਪੁਲਸ ਰਿਮਾਂਡ ਉੱਤੇ ਹੈ। ਪੁਲਸ ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ ਇਹ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਇਹ ਵਿਸਫੋਟਕ ਸੱਮਗਰੀ ਉੱਥੋਂ ਕੱਢ ਕੇ ਕਿਹੜੀ ਜਗਾ ਉੱਤੇ ਇਸਤੇਮਾਲ ਕਰਨੀ ਸੀ ਤੇ ਇਸ ਦੇ ਪਿੱਛੇ ਕਿਹੜੇ ਲੋਕ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ